Headlines

ਅਮਰੀਕਾ-ਈਰਾਨ ਟਕਰਾਅ ਨੇ ਦੁਨੀਆ ਦੀ ਚਿੰਤਾ ਵਧਾਈ, ਮੱਧ ਪੂਰਬ ਵਿੱਚ ਮੁੜ ਭੜਕਿਆ ਤਣਾਅ

Bol Punjab De, Buero  ਮੱਧ ਪੂਰਬ ਵਿੱਚ ਸੁਰੱਖਿਆ ਸਥਿਤੀ ਇੱਕ ਵਾਰ ਫਿਰ ਗੰਭੀਰ ਹੋ ਗਈ ਹੈ। ਅਮਰੀਕਾ ਅਤੇ ਈਰਾਨ ਵਿਚਾਲੇ ਤਾਜ਼ਾ ਫੌਜੀ ਕਾਰਵਾਈਆਂ ਨੇ ਖੇਤਰ ਵਿੱਚ ਨਵੇਂ ਸੰਕਟ ਦੇ ਸੰਕੇਤ ਦਿੱਤੇ ਹਨ। ਅਮਰੀਕੀ ਫੌਜ ਵੱਲੋਂ ਈਰਾਨ ਦੇ ਕੁਝ ਰਣਨੀਤਕ ਟਿਕਾਣਿਆਂ ‘ਤੇ ਕੀਤੇ ਗਏ ਹਮਲਿਆਂ ਤੋਂ ਬਾਅਦ ਈਰਾਨ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਖੇਤਰ ਵਿੱਚ ਮੌਜੂਦ…

Read More

ਵਾਰਾਣਸੀ ਬਣਿਆ ਨਵਾਂ ਅੰਤਰਰਾਸ਼ਟਰੀ ਕਨੈਕਟ ਹੱਬ, ਹਵਾਈ ਯਾਤਰਾ ਨੂੰ ਮਿਲੇਗੀ ਨਵੀਂ ਰਫ਼ਤਾਰ

Bol Punjab De, Buero  ਭਾਰਤ ਦੇ ਹਵਾਈ ਆਵਾਜਾਈ ਖੇਤਰ ਲਈ ਇੱਕ ਅਹਿਮ ਕਦਮ ਚੁੱਕਦਿਆਂ ਕੇਂਦਰੀ ਨਾਗਰਿਕ ਹਵਾਈ ਉਡਾਣ ਮੰਤਰੀ ਨੇ ਐਲਾਨ ਕੀਤਾ ਹੈ ਕਿ ਵਾਰਾਣਸੀ ਨੂੰ “Easy Connect” ਮਾਡਲ ਤਹਿਤ ਨਵੇਂ ਅੰਤਰਰਾਸ਼ਟਰੀ ਕਨੈਕਟ ਹੱਬ ਵਜੋਂ ਵਿਕਸਤ ਕੀਤਾ ਗਿਆ ਹੈ। ਇਸ ਪਹਿਲ ਦਾ ਉਦੇਸ਼ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਣਾਂ ਵਿਚਕਾਰ ਯਾਤਰੀਆਂ ਲਈ ਯਾਤਰਾ ਨੂੰ ਹੋਰ ਆਸਾਨ, ਤੇਜ਼…

Read More

ਝੋਨੇ ਦੇ ਸੀਜ਼ਨ ਲਈ ਪੰਜਾਬ ਨੂੰ ਵੱਧ ਪਾਣੀ, ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ

Bol Punjab De, Buero  ਪੰਜਾਬ ਵਿੱਚ ਝੋਨੇ ਦੀ ਲੁਆਈ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਕਿਸਾਨਾਂ ਲਈ ਇੱਕ ਮਹੱਤਵਪੂਰਨ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਨੇ ਪੰਜਾਬ ਅਤੇ ਹਰਿਆਣਾ ਦੀਆਂ ਖੇਤੀਬਾੜੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਦੋਵਾਂ ਸੂਬਿਆਂ ਲਈ ਪਾਣੀ ਦੀ ਸਪਲਾਈ ਵਿੱਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। ਇਸ…

Read More

ਚੇਅਰਮੈਨ ਡਾ. ਮਿੰਕੂ ਜਵੰਧਾ ਵੱਲੋਂ ਪਿੰਡ ਫਤਿਹਗੜ੍ਹ ਛੰਨਾਂ ਵਿਖੇ ਅਹਿਮ ਬੈਠਕ; ਭਵਿੱਖੀ ਵਿਕਾਸ ਯੋਜਨਾਵਾਂ ਦੀ ਰੂਪ-ਰੇਖਾ ਸਾਂਝੀ ਕੀਤੀ

ਸੰਗਰੂਰ, Bol Punjab De, Buero  ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ‘ਸਰਕਾਰ ਲੋਕਾਂ ਦੇ ਦੁਆਰ’ ਨੀਤੀ ਤਹਿਤ ਜਨਤਕ ਮੁਸ਼ਕਿਲਾਂ ਨੂੰ ਜ਼ਮੀਨੀ ਪੱਧਰ ‘ਤੇ ਹੱਲ ਕਰਨ ਲਈ ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾਕਟਰ ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਵੱਲੋਂ ਪਿੰਡ ਫਤਿਹਗੜ੍ਹ ਛੰਨਾਂ ਵਿਖੇ ਇਲਾਕੇ ਦੇ ਮੋਹਤਬਰਾਂ ਅਤੇ ਸੂਝਵਾਨ ਸੱਜਣਾਂ ਨਾਲ ਇੱਕ ਵਿਸ਼ੇਸ਼ ਜਨਤਕ ਬੈਠਕ ਕੀਤੀ ਗਈ। ਪਿੰਡ…

Read More

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ਰਧਾਲੂਆਂ ਲਈ ਵਰਦਾਨ ਸਾਬਤ ਹੋ ਰਹੀ ਹੈ – ਡਾ. ਜਮੀਲ ਉਰ ਰਹਿਮਾਨ

·        ਵਿਧਾਇਕ ਮਾਲੇਰਕੋਟਲਾ ਵੱਲੋਂ ਫਿਰੋਜ਼ਪੁਰ ਕੁਠਾਲਾ ਦੇ ਸ਼ਰਧਾਲੂਆਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਬੱਸ ਰਵਾਨਾ ਮਾਲੇਰਕੋਟਲਾ, 09 ਜੂਨ Bol Punjab De, Buero                 ਪੰਜਾਬ ਸਰਕਾਰ ਦੀ ਲੋਕ ਭਲਾਈ ਅਤੇ ਧਾਰਮਿਕ ਸਦਭਾਵਨਾ ਨੂੰ ਪ੍ਰਫੁੱਲਤ ਕਰਨ ਵਾਲੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਵੱਲੋਂ ਪਿੰਡ ਫਿਰੋਜ਼ਪੁਰ ਕੁਠਾਲਾ ਦੇ ਸ਼ਰਧਾਲੂਆਂ ਨੂੰ ਪਵਿੱਤਰ ਧਰਤੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਸ਼ਰਧਾਲੂਆਂ ਨੂੰ ਯਾਤਰਾ ਦੀਆਂ ਮੁਬਾਰਕਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ, ਸੁਰੱਖਿਅਤ ਅਤੇ ਆਤਮਿਕ ਤੌਰ ’ਤੇ ਲਾਭਕਾਰੀ ਯਾਤਰਾ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਆਮ ਲੋਕਾਂ, ਖਾਸ ਕਰਕੇ ਬਜ਼ੁਰਗਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਇੱਕ ਵੱਡਾ ਵਰਦਾਨ ਸਾਬਤ ਹੋ ਰਹੀ ਹੈ, ਜਿਸ ਨਾਲ ਹਜ਼ਾਰਾਂ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਯਾਤਰੀ ਅੰਮ੍ਰਿਤਸਰ ਵਿਖੇ ਸਥਿਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਣਗੇ। ਉਨ੍ਹਾਂ ਕਿਹਾ ਕਿ ਤੀਰਥ ਯਾਤਰਾਵਾਂ ਕੇਵਲ ਧਾਰਮਿਕ ਆਸਥਾ ਦਾ ਹੀ ਪ੍ਰਤੀਕ ਨਹੀਂ ਹੁੰਦੀਆਂ, ਸਗੋਂ ਇਹ ਆਪਸੀ ਭਾਈਚਾਰੇ, ਸਮਾਜਿਕ ਏਕਤਾ ਅਤੇ ਸਾਂਝੇਪਣ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ। ਵਿਧਾਇਕ ਨੇ ਇਸ ਮੌਕੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਇਤਿਹਾਸਕ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਤਰੱਕੀ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਇਸ ਮੌਕੇ ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਕਾਰਨ ਲੋਕਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਯੋਜਨਾਵਾਂ ਦਾ ਲਾਭ ਹੁਣ ਸਿੱਧਾ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ।ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸੰਦੋੜ ਸ੍ਰੀ ਕਰਮਜੀਤ ਸਿੰਘ ਕੁਠਾਲਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

Read More

ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਲਈ ਸੁਹਿਰਦ, ਪਾਰਦਰਸ਼ੀ ਅਤੇ ਵਪਾਰ-ਅਨੁਕੂਲ ਮਾਹੌਲ ਸਿਰਜਣ ਲਈ ਲਗਾਤਾਰ ਯਤਨਸ਼ੀਲ- ਵਿਰਾਜ ਐਸ. ਤਿੜਕੇ

·        ਪੰਜਾਬ ਟਰੇਡਰਜ਼ ਕਮਿਸ਼ਨ ਨਾਲ ਹਫ਼ਤਾਵਾਰੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਦੇ ਨਿਰਦੇਸ਼          ਮਾਲੇਰਕੋਟਲਾ, 09 ਜੂਨ Bol Punjab De, Buero            ਪੰਜਾਬ ਸਰਕਾਰ ਵੱਲੋਂ ਵਪਾਰੀਆਂ ਨੂੰ ਬਿਹਤਰ ਅਤੇ ਸੁਖਾਵਾਂ ਕਾਰੋਬਾਰੀ ਮਾਹੌਲ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਟਰੇਡਰਜ਼ ਕਮਿਸ਼ਨ ਨਾਲ ਸੰਬੰਧਿਤ ਹਫ਼ਤਾਵਾਰੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ।                    ਮੀਟਿੰਗ ਦੌਰਾਨ ਚੇਅਰਪਰਸਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਮਾਲੇਰਕੋਟਲਾ ਆਜਮ ਦਾਰਾ, ਚੇਅਰਪਰਸਨ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਇਮਤਿਆਜ਼ ਅਲੀ, ਚੇਅਰਪਰਸਨ ਵਿਧਾਨ ਸਭਾ ਹਲਕਾ ਅਮਰਗੜ੍ਹ ਅਸ਼ਵਨੀ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਸਹਾਇਕ ਕਮਿਸ਼ਨਰ ਮਨਦੀਪ ਕੌਰ, ਐਸ.ਡੀ.ਐਮ. ਮਾਲੇਰਕੋਟਲਾ ਕਨੂ ਗਰਗ, ਡੀ.ਐਸ.ਪੀ. ਮਾਨਵਜੀਤ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।                     ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਲਈ ਸੁਹਿਰਦ,ਪਾਰਦਰਸ਼ੀ ਅਤੇ ਵਪਾਰ-ਅਨੁਕੂਲ ਮਾਹੌਲ ਸਿਰਜਣ ਲਈ ਲਗਾਤਾਰ ਯਤਨਸ਼ੀਲ ਦਾ ਪ੍ਰਗਟਾਵਾਂ ਕਰਦਿਆ ਉਨ੍ਹਾਂ ਵਪਾਰੀਆਂ ਵੱਲੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਅਤੇ ਮੰਗਾਂ ਸਬੰਧੀ ਵਿਸਥਾਰਪੂਰਵਕ ਸਮੀਖਿਆ ਕੀਤੀ ਅਤੇ ਤੁਰੰਤ ਫੌਰੀ ਹੱਲ ਲਈ ਵਿਚਾਰ-ਵਟਾਂਦਰਾ ਕੀਤਾ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਪਾਰ ਅਤੇ ਉਦਯੋਗ ਕਿਸੇ ਵੀ ਖੇਤਰ ਦੀ ਆਰਥਿਕ ਤਰੱਕੀ ਦਾ ਅਹਿਮ ਆਧਾਰ ਹੁੰਦੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ।                     ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਵੱਲੋਂ ਉਠਾਏ ਗਏ ਮਸਲਿਆਂ ਅਤੇ ਸ਼ਿਕਾਇਤਾਂ ਦਾ ਤਰਜੀਹੀ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਆਪਣੇ ਕੋਲ ਪ੍ਰਾਪਤ ਸ਼ਿਕਾਇਤਾਂ ਦੀ ਨਿਯਮਿਤ ਸਮੀਖਿਆ ਕਰੇ ਅਤੇ ਉਨ੍ਹਾਂ ਦੇ ਹੱਲ ਸਬੰਧੀ ਵਪਾਰੀਆਂ ਨੂੰ ਸਮੇਂ ਸਿਰ ਜਾਣੂ ਕਰਵਾਏ ਤਾਂ ਜੋ ਕਾਰੋਬਾਰੀਆਂ ਨੂੰ ਕਿਸੇ ਕਿਸਮ ਦੀ ਬੇਲੋੜੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।                ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਲਈ ਸੁਹਿਰਦ, ਪਾਰਦਰਸ਼ੀ ਅਤੇ ਵਪਾਰ-ਅਨੁਕੂਲ ਮਾਹੌਲ ਸਿਰਜਣ ਲਈ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਵਪਾਰੀਆਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਇਆ ਜਾਵੇਗਾ।

Read More

ਕੌਂਸਲਰ ਕੰਚਨ ਸੋਨੂੰ ਵਰਮਾ ਮੁਹੱਲਾ ਪੀਲਵਾਦ ਵੱਲੋਂ ਸਨਮਾਨਿਤ 

** ਜਿੱਤ ਦੀ ਖੁਸ਼ੀ ਚ, ਸੁਖਮਨੀ ਸਾਹਿਬ ਦੇ ਪਾਠ ਕਰਵਾਏ  ** ਕੰਚਨ ਬਾਲਾ ਨੇ ਵਾਰਡ ਦੇ ਵਿਕਾਸ ਦਾ ਦਵਾਇਆ ਭਰੋਸਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੇ ਵਾਰਡ ਨੰਬਰ 21 ਤੋਂ ਅਜ਼ਾਦ ਉਮੀਦਵਾਰ ਵਜੋਂ ਜੇਤੂ ਰਹੀ ਕੰਚਨ ਬਾਲਾ ਦੀ ਜਿੱਤ ਤੇ ਸ਼ੁਕਰਾਨਾ ਕਰਨ ਲਈ ਮੁਹੱਲਾ ਪੀਲਵਾਦ…

Read More

ਸਾਬਕਾ ਸੈਨਿਕ ਫੇਕ ਲਿੰਕ ਆਦਿ ਨੂੰ ਨਾ ਖੋਲ੍ਹਣ

ਝੂਠੀਆਂ ਵੀਡੀਓਜ਼ ਤੇ ਗੌਰ ਨਾ ਕਰਨ : ਹਰਜੀਤ ਸਿੰਘ ਸ਼ੇਰਪੁਰ , 9 ਜੂਨ Bol Punjab De, Buero  ਭਾਰਤੀਆ ਸਾਬਕਾ ਸੈਨਿਕ ਲੀਗ (ਪੰਜਾਬ ਅਤੇ ਚੰਡੀਗੜ੍ਹ ) ਬਲਾਕ ਸ਼ੇਰਪੁਰ ਦੀ ਮਹੀਨਾਵਾਰ ਇਕੱਤਰਤਾ ਪ੍ਰਧਾਨ ਸੂਬੇਦਾਰ ਮੇਜਰ ਹਰਜੀਤ ਸਿੰਘ (ਸੇਵਾ ਮੁਕਤ) ਦੀ ਅਗਵਾਈ ਹੇਠ ਲੀਗ ਦਫਤਰ ,ਪੁਰਾਣੀ ਤਹਿਸੀਲ, ਸ਼ੇਰਪੁਰ ਵਿਖੇ ਹੋਈ। ਮੀਟਿੰਗ ਦੌਰਾਨ ਜ਼ਿਲਾਂ ਸੰਗਰੂਰ ਦੇ ਸੀਨੀਅਰ ਮੀਤ ਪ੍ਰਧਾਨ…

Read More

*ਰਾਮਾਨੁਜਨ ਗਣਿਤ ਐਵਾਰਡ ਪ੍ਰੀਖਿਆ ਪ੍ਰਬੰਧਕ ਕਮੇਟੀ ਵੱਲੋਂ ਸਰਕਾਰੀ ਸਕੂਲਾਂ ਦੇ ਮੈਰਿਟ ਵਿੱਚ ਆਏ ਵਿਦਿਆਰਥੀ ਕੀਤੇ ਸਨਮਾਨਿਤ*

ਸੰਗਰੂਰ 9 ਜੂਨ Bol Punjab De, Buero  ਰਾਮਾਨੁਜਨ ਗਣਿਤ ਐਵਾਰਡ ਪ੍ਰੀਖਿਆ ਪ੍ਰਬੰਧਕ ਕਮੇਟੀ ਵੱਲੋਂ ਸਰਕਾਰੀ ਸਕੂਲਾਂ ਦੇ ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਸਨਮਾਨ ਸਮਾਰੋਹ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀਮਤੀ ਪੂਨਮਦੀਪ ਕੌਰ ਨੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ…

Read More

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਸੰਗਰੂਰ ਵਿਖੇ NDPS Act ਤਹਿਤ 07 ਕੇਸ ਦਰਜ, 10 ਮੁਲਜ਼ਮ ਗ੍ਰਿਫਤਾਰ

ਸੰਗਰੂਰ, 09 ਜੂਨ Bol Punjab De, Buero   ਡਾ. ਰਵਜੋਤ ਗਰੇਵਾਲ, ਐਸ.ਐਸ.ਪੀ., ਸੰਗਰੂਰ ਵੱਲੋਂ ਅੱਜ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਨੂੰ ਨਸ਼ਾ ਮੁਕਤ ਬਣਾਉਣ ਲਈ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਤਹਿਤ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਬ ਡਵੀਜ਼ਨ ਸੰਗਰੂਰ ਦੀ ਪੁਲਿਸ ਨੂੰ ਉਸ ਸਮੇਂ ਵੱਡੀ…

Read More