Headlines

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵੱਲੋਂ ਜ਼ਿਲੇ ਦੇ ਸਕੂਲ ਅਤੇ ਡਿੱਪੂ  ਦੀ ਅਚਨਚੇਤੀ ਚੈਕਿੰਗ

ਅਮਰਗੜ੍ਹ /ਮਾਲੇਰਕੋਟਲਾ, 06 ਅਪ੍ਰੈਲ Bol Punjab De, Buero  ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ,ਆਂਗਨਵਾੜੀ ਸੈਂਟਰਾਂ ਅਤੇ ਰਾਸ਼ਨ ਦੇ ਸਰਕਾਰੀ ਡਿੱਪੂ ਦਾ ਅਚਨਚੇਤੀ ਦੌਰਾ ਕਰਕੇ ਬੱਚਿਆਂ ਲਈ ਤਿਆਰ ਕੀਤੇ ਜਾ ਰਹੇ ਮਿਡ ਡੇ ਮੀਲ ਦੀ ਗੁਣਵੱਤਾ, ਪੈਕਿੰਗ ਵਾਲੇ ਭੋਜਨ ਪਦਾਰਥਾਂ ਦੀ ਮਿਆਦ, ਪੀਣ ਵਾਲੇ ਪਾਣੀ ਦੀ ਸੁਵਿਧਾ ਅਤੇ ਸਫਾਈ ਪ੍ਰਬੰਧਾਂ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ ਉਨ੍ਹਾਂ ਕਿਹਾ ਕਿ ਅਨਾਜ ਨੂੰ ਲੰਮੇ ਸਮੇਂ ਤੱਕ ਸਟੋਰ ਨਾ ਕੀਤਾ ਜਾਵੇ ਅਤੇ ਸਮੇਂ ਸਮੇਂ ਤੇ ਉਸ ਨੂੰ ਧੁੱਪ ਅਤੇ ਹਵਾ ਲਗਾਈ ਜਾਵੇ ਤਾਂ ਜੋ ਅਨਾਜ ਨੂੰ ਸਿਓਂਕ ਲੱਗਣ ਤੋਂ ਬਚਾਇਆ ਜਾ ਸਕੇ।   ਇਸ ਦੌਰੇ ਦੌਰਾਨ ਮੈਂਬਰ ਫੂਡ ਕਮਿਸ਼ਨ ਨੇ ਬੱਚਿਆਂ ਨੂੰ ਪ੍ਰਦਾਨ ਕੀਤੇ ਜਾ ਰਹੇ ਭੋਜਨ ਉੱਤੇ ਸੰਤੁਸ਼ਟੀ ਪ੍ਰਗਟਾਈ ਅਤੇ ਨਾਲ ਹੀ ਸਬੰਧਤ ਸਟਾਫ ਨੂੰ ਰਸੋਈ ਅਤੇ ਭੋਜਨ ਤਿਆਰ ਕਰਨ ਵਾਲੀ ਥਾਂ ਨੂੰ ਹੋਰ ਸਾਫ ਸੁਥਰਾ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਖਾਣ ਪਦਾਰਥ ਤਿਆਰ ਕਰਨ ਤੋਂ ਪਹਿਲਾਂ ਰਾਸ਼ਨ ਦੀ ਠੀਕ ਤਰ੍ਹਾਂ ਸਫਾਈ ਅਤੇ ਜਾਂਚ ਯਕੀਨੀ ਬਣਾਈ ਜਾਵੇ ਅਤੇ ਉਸਦੀ ਸਟੋਰੇਜ਼ ਸੁਰੱਖਿਅਤ ਢੰਗ ਨਾਲ ਕੀਤੀ ਜਾਵੇ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਨੁਕਸਾਨਦਾਇਕ ਸਥਿਤੀ ਤੋਂ ਬਚਿਆ ਜਾ ਸਕੇ।  ਉਨ੍ਹਾਂ ਨੇ ਮਿਡ ਡੇ ਮੀਲ ਦੇ ਸਮਾਨ ਦੀ ਮਿਆਦ, ਸਟਾਕ ਰਜਿਸਟਰ ਅਤੇ ਰਸੋਈ ਘਰ ਦੀ ਸਥਿਤੀ ਦਾ ਵੀ ਨਿਰੀਖਣ ਕੀਤਾ। ਖਾਣਾ ਤਿਆਰ ਕਰਨ ਵਾਲੇ ਕਰਮਚਾਰੀਆਂ ਨੂੰ ਸਫਾਈ ਮਿਆਰਾਂ ਦੀ ਪਾਲਣਾ ਕਰਦੇ ਹੋਏ ਸਿਰ ਢੱਕਣ ਅਤੇ ਦਸਤਾਨੇ ਵਰਤਣ ਦੀ ਹਦਾਇਤ ਦਿੱਤੀ ਗਈ। ਮੈਂਬਰ ਸੇਖੋਂ ਨੇ ਇਹ ਵੀ ਕਿਹਾ ਕਿ ਹਰ ਸਕੂਲ ਅਤੇ ਆਂਗਨਵਾੜੀ ਸੈਂਟਰ ਵਿੱਚ ਪੰਜਾਬ ਸਟੇਟ ਫੂਡ ਕਮਿਸ਼ਨ ਦਾ ਹੈਲਪਲਾਈਨ ਨੰਬਰ 98767-64545 ਅਤੇ ਈ- ਮੇਲ punjabfoodcommission@gmail.com ਸਪੱਸ਼ਟ ਤੌਰ ‘ਤੇ ਹਰੇ ਰੰਗ ਦੇ ਬੋਰਡ ਤੇ ਲਿੱਖ ਕੇ ਦਰਸਾਇਆ ਜਾਵੇ ਅਤੇ ਸ਼ਿਕਾਇਤ ਪੇਟੀ ਲਗਾਈ ਜਾਵੇ, ਤਾਂ ਜੋ ਲੋਕ ਸਿੱਧੇ ਤੌਰ ‘ਤੇ ਆਪਣੀਆਂ ਸ਼ਿਕਾਇਤਾਂ ਵਿਭਾਗ ਤੱਕ ਪਹੁੰਚਾ ਸਕਣ। ਉਨ੍ਹਾਂ ਨੇ ਸਕੂਲਾਂ ਅਤੇ ਸੈਂਟਰਾਂ ਵਿੱਚ ਹਰਬਲ ਗਾਰਡਨ ਤਿਆਰ ਕਰਨ ‘ਤੇ ਵੀ ਜ਼ੋਰ ਦਿੱਤਾ, ਜਿਸ ਵਿੱਚ ਧਨੀਆ, ਪੁਦੀਨਾ, ਮੂਲੀ, ਸ਼ਲਗਮ ਅਤੇ ਹੋਰ ਮੌਸਮੀ ਸਬਜ਼ੀਆਂ ਉਗਾ ਕੇ ਬੱਚਿਆਂ ਦੇ ਭੋਜਨ ਵਿੱਚ ਪੋਸ਼ਣ ਵਧਾਇਆ ਜਾ ਸਕੇ।ਉਨ੍ਹਾਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਹਦਾਇਤ ਦਿੱਤੀ ਕਿ ਹਰ ਖਪਤਕਾਰ ਦੇ ਸਮਾਰਟ ਰਾਸ਼ਨ ਕਾਰਡ ਦੀ ਈ-ਕੇ.ਵਾਈ.ਸੀ ਯਕੀਨੀ ਬਣਾਈ ਜਾਵੇ ਤਾਂ ਜੋ ਲੋੜਵੰਦਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ। ਇਸ ਮੌਕੇ ਉਨ੍ਹਾਂ ਨੇ ਸਕੂਲ ਪ੍ਰਬੰਧਕਾਂ ਨੂੰ ਆਰ.ਓ. ਪਾਣੀ ਦੀ ਗੁਣਵੱਤਾ ਦੀ ਜਾਂਚ ਲਈ ਆਰ.ਓਜ਼ ਦਾ ਟੀ.ਡੀ.ਐਸ ਚੈੱਕ ਕਰਵਾਉਣ ਲਈ ਕਿਹਾ, ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਪੀਣ ਵਾਲਾ ਪਾਣੀ ਉਪਲਬੱਧ ਹੋ ਸਕੇ।ਉਨ੍ਹਾਂ ਸਪੱਸ਼ਟ ਕੀਤਾ ਕਿ ਆਂਗਨਵਾੜੀ ਸੈਂਟਰਾਂ ਅਤੇ ਸਕੂਲਾਂ ਵਿੱਚ ਖੁਰਾਕ ਦੀ ਸਪਲਾਈ ਜਾਂ ਸੰਭਾਲ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐਸ.ਡੀ.ਐਮ ਹਰਬੰਸ ਸਿੰਘ, ਸੀ.ਡੀ.ਪੀ.ਓ ਮਾਲੇਰਕਟੋਲਾ ਪਵਨ ਕੁਮਾਰ, ਸੀ.ਡੀ.ਪੀ.ਓ ਅਹਿਮਦਗੜ੍ਹ ਪੂਰਨ ਪੰਕਜ ਸ਼ਰਮਾਂ, ਸਹਾਇਕ ਖੁਰਾਕ ਤੇ ਸਪਲਾਈ ਅਫਸਰ ਰਾਜਨ ਗੁਪਤਾ, ਇੰਸਪੈਕਟਰ ਖੁਰਾਕ ਸਪਲਾਈ ਮਨੋਜ ਕੁਮਾਰ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Read More

ਪਿੰਡ ਰੂੜਗੜ ਦੇ ਲੋਕ ਗੰਦਾਂ ਪਾਣੀ ਪੀਣ ਲਈ ਮਜ਼ਬੂਰ , ਮੌਜੂਦਾ ਪੰਚ ਅਤੇ ਹੋਰਾਂ ਨੇ ਪਾਈਪ ਲਾਈਨ ਥਾਂ ਥਾਂ ਲੀਕਜ਼ ਦੇ ਲਾਏ ਦੋਸ਼

ਸ਼ੇਰਪੁਰ, 6 ਅਪ੍ਰੈਲ ( ਬਲਜੀਤ ਸਿੰਘ ਟਿੱਬਾ)Bol Punjab De, Buero  ਨੇੜਲੇ ਪਿੰਡ ਰੂੜਗੜ੍ਹ ਵਿੱਚ ਵਾਟਰ ਸਪਲਾਈ ਪ੍ਰਣਾਲੀ ਦੀ ਖਰਾਬ ਹਾਲਤ ਕਾਰਨ ਪਿੰਡ ਵਾਸੀਆਂ ਨੂੰ ਗੰਦਾ ਪਾਣੀ ਪੀਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਪਿੰਡ ਵਿੱਚ ਕਈ ਥਾਵਾਂ ‘ਤੇ ਪਾਣੀ ਦੀਆਂ ਪਾਇਪਾਂ ਲੀਕ ਹੋਣ ਕਾਰਨ ਗੰਦਾ ਪਾਣੀ ਸਪਲਾਈ ਵਿੱਚ ਪੀਣ ਨੂੰ ਮਿਲ ਰਿਹਾ ਹੈ, ਜਿਸ ਨਾਲ…

Read More

ਵਿਧਾਇਕ ਡਾ. ਜਮੀਲ ਉਰ ਰਹਿਮਾਨ ਵੱਲੋਂ ਸਰਕਾਰੀ ਕਾਲਜ ਲੜਕੀਆਂ ਦਾ ਦੌਰਾ

ਅਸ਼ਰਫ ਅਨਸਾਰੀ, ਮਾਲੇਰਕੋਟਲਾ Bol Punjab De, Buero  ਅੱਜ ਜਨਾਬ ਡਾ. ਜਮੀਲ ਉਰ ਰਹਿਮਾਨ ਵਿਧਾਇਕ ਮਾਲੇਰਕੋਟਲਾ  ਨੇ ਸਟੇਟ ਹੱਜ ਕਮੇਟੀ ਦੀ ਅਹਿਮ ਮੀਟਿੰਗ ਦੇ ਸੰਬੰਧ ਵਿੱਚ  ਸਰਕਾਰੀ ਕਾਲਜ ਲੜਕੀਆਂ, ਉਰਦੂ ਅਕੈਡਮੀ ਕੈਂਪਸ ਮਾਲੇਰਕੋਟਲਾ ਵਿਖੇ ਸ਼ਿਰਕਤ ਕੀਤੀ। ਮੀਟਿੰਗ ਉਪਰੰਤ ਉਨ੍ਹਾਂ ਕਾਲਜ ਪ੍ਰਿੰਸੀਪਲ ਡਾ. ਅਨੀਲਾ ਸੁਲਤਾਨਾ ਨਾਲ ਮੁਲਾਕਾਤ ਕੀਤੀ। ਪ੍ਰਿੰਸੀਪਲ  ਨੇ ਵਿਧਾਇਕ ਮਾਲੇਰਕੋਟਲਾ ਨੂੰ ਜੀ ਆਇਆਂ ਆਖਿਆ ਅਤੇ…

Read More

ਰੋਗੀ ਕਲਿਆਣ ਸੰਮਤੀ ਦੀ ਮੀਟਿੰਗ ਦੌਰਾਨ ਸਿਹਤ ਸੇਵਾਵਾਂ ਦੇ ਸੁਧਾਰ ਅਤੇ ਨਵੀਆਂ ਸਹੂਲਤਾਂ ‘ਤੇ ਵਿਸਥਾਰਪੂਰਵਕ ਚਰਚਾ

ਮਾਲੇਰਕੋਟਲਾ, 06 ਅਪ੍ਰੈਲ Bol Punjab De, Buero  * ਸੀ.ਐਸ.ਆਰ ਫੰਡਾਂ ਰਾਹੀਂ ਸਿਹਤ ਸੇਵਾਵਾਂ ਮਜ਼ਬੂਤ ਕਰਨ ਲਈ ਹੋਰ ਯੋਗਦਾਨ ਦੀ ਅਪੀਲ- ਰਿੰਪੀ ਗਰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਦੀ ਪ੍ਰਧਾਨਗੀ ਹੇਠ ਰੋਗੀ ਕਲਿਆਣ ਸੰਮਤੀ ਦੀ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਨੇ ਸਿਵਲ ਹਸਪਤਾਲ ਵਿੱਚ ਸਿਹਤ ਸੇਵਾਵਾਂ ਦੇ ਸੁਧਾਰ ਅਤੇ ਮਰੀਜ਼ਾਂ ਨੂੰ ਬਿਹਤਰ ਸਹੂਲਤਾਂ…

Read More

ਖੂਨਦਾਨ ਕੈਂਪ ਦੌਰਾਨ 325 ਵਿਅਕਤੀਆਂ ਨੇ ਕੀਤਾ ਖੂਨਦਾਨ 

ਸ਼ੇਰਪੁਰ( ਬਲਜੀਤ ਸਿੰਘ ਟਿੱਬਾ) Bol Punjab De, Buero  ਇਲਾਕਾ ਸ਼ੇਰਪੁਰ ਦੀ ਨਾਮਵਾਰ ਸਮਾਜ ਸੇਵੀ ਸੰਸਥਾ ਲੋਕ ਸੇਵਾ ਖੂਨਦਾਨ ਕਲੱਬ ਸ਼ੇਰਪੁਰ ਵੱਲੋਂ 22ਵਾਂ ਵਿਸ਼ਾਲ  ਖੂਨਦਾਨ ਕੈਂਪ ਗੁਰਦੁਆਰਾ ਅਕਾਲ ਪ੍ਰਕਾਸ਼ ਸਾਹਿਬ ਸ਼ੇਰਪੁਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੂਹ ਨਗਰ ਪੰਚਾਇਤ ਅਤੇ ਇਲਾਕੇ ਦੇ ਖੂਨਦਾਨੀ ਵਿਅਕਤੀਆਂ ਦੇ ਸਹਿਯੋਗ ਨਾਲ ਲਗਾਇਆ ਗਿਆ। ਜਿਸ ਦਾ ਉਦਘਾਟਨ ਉਘੇ ਸਮਾਜ ਸੇਵੀ ਕਿਰਨ ਮਹੰਤ ਸਿੱਧੂ…

Read More

ਪਿੰਡ ਟਿੱਬਾ ਵਿਖੇ ਕੁਲਵੰਤ ਸਿੰਘ ਟਿੱਬਾ ਵੱਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ ਸੰਤ ਬਲਵੀਰ ਸਿੰਘ ਘੁੰਨਸ ਅਤੇ ਸਤਨਾਮ ਸਿੰਘ ਰਾਹੀ ਸਮੇਤ ਅਕਾਲੀ ਆਗੂ ਸਨਮਾਨਿਤ

ਸ਼ੇਰਪੁਰ ( ਬਲਜੀਤ ਸਿੰਘ ਟਿੱਬਾ) Bol Punjab De, Buero  ਪਿੰਡ ਟਿੱਬਾ ਵਿਖੇ ਸੀਨੀਅਰ ਅਕਾਲੀ ਆਗੂ ਕੁਲਵੰਤ ਸਿੰਘ ਟਿੱਬਾ ਵੱਲੋਂ ਆਯੋਜਿਤ ਧਾਰਮਿਕ ਸਮਾਗਮ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਏ। ਇਸ ਮੌਕੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਸਾਬਕਾ ਪਾਰਲੀਮਾਨੀ ਸਕੱਤਰ ਪੰਜਾਬ ਸਰਕਾਰ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰ ਸੰਤ ਬਲਵੀਰ ਸਿੰਘ ਘੁੰਨਸ ਅਤੇ ਸ੍ਰੋਮਣੀ ਅਕਾਲੀ…

Read More

ਲੋਂਗੋਵਾਲ ਵਿਖੇ ਸਲਾਈਟ ਚ, ਸਮਾਗਮ ਆਯੋਜਿਤ 

ਦਰਸ਼ਨ ਸਿੰਘ ਚੌਹਾਨ Bol Punjab De, Buero  ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸੁਨਾਮ ਵਿਧਾਨ ਸਭਾ ਹਲਕੇ ਦੇ ਇੰਚਾਰਜ਼ ਇੰਜ. ਵਿਨਰਜੀਤ ਸਿੰਘ ਗੋਲਡੀ ਖਡਿਆਲ ਨੂੰ ਸੰਤ ਲੋਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵੱਲੋਂ “ਨੌਜਵਾਨ ਪ੍ਰਤੀਕ ਸਨਮਾਨ” ਨਾਲ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਉਨ੍ਹਾਂ ਦੀ ਲੰਬੇ ਸਮੇਂ ਤੋਂ ਸੰਸਥਾ ਨਾਲ ਜੁੜੇ ਰਹਿਣ ਅਤੇ ਸਮਾਜ ਵਿੱਚ ਕੀਤੀਆਂ…

Read More

ਬੀ.ਐਡ. ਦਾ ਨਤੀਜਾ ਰਿਹਾ ਸ਼ਾਨਦਾਰ

Bol Punjab De, Buero  ਸ. ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਸ. ਕੌਰ ਸਿੰਘ ਦੁੱਲਟ ਦੇ ਅਧੀਨ ਚੱਲ ਰਹੀ ਸਾਡੇਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਕਾਲਜ ਆਫ਼ ਐਜੂਕੇਸ਼ਨ ਮਹਿਲਾਂ (ਸੰਗਰੂਰ) ਦੇਬੀ.ਐਡ. ਸੈਸ਼ਨ (2024-26) ਸਾਲ-ਦੂਜਾ ਸਮੈਸਟਰ-ਤੀਜੇ ਦਾ ਨਤੀਜਾ 100% ਸ਼ਾਨਦਾਰ ਰਿਹਾ। ਪਹਿਲਾ ਸਥਾਨ ਵਿਦਿਆਰਥਣ ਹੁਸਨਪ੍ਰੀਤ ਕੌਰ ਨੇ 289 (96.3%) ਅਤੇ ਅਵਰੀਤ ਕੌਰ ਨੇ289 (96.3%) ਅੰਕਾਂ ਨਾਲ…

Read More

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ

ਦਰਸ਼ਨ ਸਿੰਘ ਚੌਹਾਨ,Bol Punjab De, Buero   ਕੌਮਾਂਤਰੀ ਪੱਧਰ ਦੀ ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਸੁਨਾਮ ਦਾ ਰਾਜਨ ਸਿੰਗਲਾ ਨੂੰ ਸਾਲ 2027-28 ਲਈ ਪ੍ਰਧਾਨ ਚੁਣਿਆ ਗਿਆ ਹੈ। ਪ੍ਰਧਾਨਗੀ ਅਹੁਦੇ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਤਾਰੀਖ ਤੱਕ ਕਿਸੇ ਹੋਰ ਚਾਹਵਾਨ ਨੇ ਕਾਗਜ਼ ਦਾਖਲ ਨਹੀਂ ਕੀਤੇ। ਰੋਟਰੀ ਕਲੱਬ ਸੁਨਾਮ ਦਾ ਬਿਨਾਂ ਮੁਕਾਬਲੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ…

Read More

ਪਿੰਡ ਰਾਮਨਗਰ ਛੰਨਾ ਵਿਖੇ ਕਿਸਾਨ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ, ਸੰਘਰਸ਼ਾਂ ਦੀ ਰੂਪ-ਰੇਖਾ ਤਿਆਰ

ਸ਼ੇਰਪੁਰ, 4 ਅਪ੍ਰੈਲ (ਬਲਜੀਤ ਸਿੰਘ ਟਿੱਬਾ) Bol Punjab De, Buero  ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਵੱਲੋਂ ਬਲਾਕ ਸ਼ੇਰਪੁਰ ਦੇ ਪਿੰਡ ਰਾਮਨਗਰ ਛੰਨਾ ਵਿਖੇ ਸੂਬਾ ਪੱਧਰੀ ਤਿੰਨ ਰੋਜ਼ਾ ਮੀਟਿੰਗ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮਨਜੀਤ ਸਿੰਘ…

Read More