Headlines

ਸਾਬਕਾ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਪਿੰਡ ਮੰਗਵਾਲ ਦੀਆਂ ਪ੍ਰਮੁੱਖ ਸ਼ਖਸੀਅਤਾਂ ਕਾਂਗਰਸ ਪਾਰਟੀ ‘ਚ ਸ਼ਾਮਲ

ਸੰਗਰੂਰ Bol Punjab De, Buero 

ਜ਼ਿਲ੍ਹਾ ਸੰਗਰੂਰ ਦੇ ਪਿੰਡ ਮੰਗਵਾਲ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਗਤੀਸ਼ੀਲ ਅਗਵਾਈ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਦੇ ਚੁਣੇ ਹੋਏ ਨੁਮਾਇੰਦੇ ਅਤੇ ਮੋਹਤਬਰ ਸੱਜਣ ਕਾਂਗਰਸ ਵਿੱਚ ਸ਼ਾਮਲ ਹੋ ਗਏ। ਅੱਜ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਅਮਰੀਕ ਸਿੰਘ (ਪੰਚ), ਰਾਜਾ ਰਾਮ (ਪੰਚ), ਮੱਖਣ ਸਿੰਘ (ਪੰਚ), ਗੁਰਕਰਨ ਸਿੰਘ ਅਤੇ ਗੁਰਬਚਨ ਸਿੰਘ (ਪੰਚ) ਨੇ ਰਸਮੀ ਤੌਰ ‘ਤੇ ਕਾਂਗਰਸ ਦਾ ਪੱਲਾ ਫੜਿਆ। ਵਿਜੈ ਇੰਦਰ ਸਿੰਗਲਾ ਨੇ ਇਨ੍ਹਾਂ ਸਾਰੇ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤੇ ਅਤੇ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਬੋਲਦਿਆਂ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਅੱਜ ਦੇ ਦੌਰ ਵਿੱਚ ਜਦੋਂ ਲੋਕ ਸੱਚ ਅਤੇ ਇਮਾਨਦਾਰੀ ਦੀ ਰਾਜਨੀਤੀ ਦੀ ਭਾਲ ਕਰ ਰਹੇ ਹਨ, ਤਾਂ ਇਨ੍ਹਾਂ ਸੂਝਵਾਨ ਆਗੂਆਂ ਦਾ ਕਾਂਗਰਸ ਦੀ ਵਿਚਾਰਧਾਰਾ ਵਿੱਚ ਵਿਸ਼ਵਾਸ ਜਤਾਉਣਾ ਇਸ ਗੱਲ ਦਾ ਸਬੂਤ ਹੈ ਕਿ ਲੋਕ ਸਹੀ ਮਾਰਗ ‘ਤੇ ਚੱਲਣਾ ਚਾਹੁੰਦੇ ਹਨ। ਉਨ੍ਹਾਂ ਪਾਰਟੀ ਵਿੱਚਨ ਸ਼ਾਮਲ ਹੋਏ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਸ਼ਖਸੀਅਤਾਂ ਦੇ ਸਾਥ ਨਾਲ ਨਾ ਸਿਰਫ਼ ਪਿੰਡ ਮੰਗਵਾਲ, ਬਲਕਿ ਸੰਗਰੂਰ ਅਤੇ ਸਮੁੱਚੇ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਨਵੀਂ ਊਰਜਾ ਮਿਲੇਗੀ। ਸ਼ਾਮਲ ਹੋਏ ਆਗੂਆਂ ਨੇ ਵੀ ਵਿਸ਼ਵਾਸ ਦਿਵਾਇਆ ਕਿ ਉਹ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ।

Leave a Reply

Your email address will not be published. Required fields are marked *