Headlines

*ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ 8 ਮਈ ਨੂੰ*

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੌਰਾਨ ਸਾਉਣੀ ਦੀਆਂ ਫਸਲਾਂ ਸਬੰਧੀ ਦਿੱਤੀ ਜਾਵੇਗੀ ਤਕਨੀਕੀ ਜਾਣਕਾਰੀ : ਜ਼ਿਲ੍ਹਾ ਖੇਤਬਾੜੀ ਅਫ਼ਸਰ 

ਸੰਗਰੂਰ, 6 ਮਈ Bol Punjab De, Buero 

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਉਣੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਮਿਤੀ 08 ਮਈ ਦਿਨ ਸ਼ੁੱਕਰਵਾਰ ਨੂੰ ਪ੍ਰਿੰਸ ਵਿਲੇ, ਸੰਗਰੂਰ ਰੋਡ ਧੂਰੀ ਵਿਖੇ ਲਗਾਇਆ ਜਾ ਰਿਹਾ ਹੈ।ਇਸ ਕੈਂਪ ਦੇ ਮੁੱਖ ਮਹਿਮਾਨ ਮੁੱਖ ਹੋਣਗੇ ਅਤੇ ਇਸ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਕੀਤਾ ਜਾਵੇਗਾ।

 ਇਸ ਤੋਂ ਇਲਾਵਾ ਸ੍ਰੀ ਅਰੁਣ ਕੁਮਾਰ, ਸੰਯੁਕਤ ਡਾਇਰੈਕਟਰ (ਹਜ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ, ਸ੍ਰ: ਦਲਵੀਰ ਸਿੰਘ ਚੇਅਰਮੈਨ ਪੀ ਐਸ ਆਈ ਸੀ ਅਤੇ ਸ੍ਰ: ਰਾਜਵੰਤ ਸਿੰਘ ਘੁੱਲੀ ਚੇਅਰਮੈਨ ਮਾਰਕਿਟ ਕਮੇਟੀ, ਧੂਰੀ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਇਸ ਕੈਂਪ ਵਿੱਚ ਸ਼ਿਰਕਤ ਕਰਨਗੇ। ਇਸ ਕੈਂਪ ਵਿੱਚ ਸੰਗਰੂਰ ਜ਼ਿਲ੍ਹੇ ਦੇ ਕਿਸਾਨ ਵੱਡੀ ਗਿਣਤੀ ਵਿੱਚ ਭਾਗ ਲੈਣਗੇ।

ਇਸ ਕੈਂਪ ਵਿੱਚ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਦੇ ਢੰਗ ਤਰੀਕਿਆਂ ਬਾਰੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਅਤੇ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਮਾਹਿਰਾਂ ਵੱਲੋਂ ਭਰਪੂਰ ਜਾਣਕਾਰੀ ਦਿੱਤੀ ਜਾਵੇਗੀ। ਇਸ ਕੈਂਪ ਵਿੱਚ ਖੇਤੀ ਨਾਲ ਸਬੰਧਤ ਸਰਕਾਰੀ ਵਿਭਾਗਾਂ ਵਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ ਅਤੇ ਇਸ ਕੈਂਪ ਦੌਰਾਨ ਬੀਜਾਂ ਨਾਲ ਸੰਬੰਧਤ ਨੋਡਲ ਏਜੰਸੀ ਪਨਸੀਡ ਵੱਲੋਂ ਵੱਖ-2 ਸਾਉਣੀ ਦੀਆਂ ਫਸਲਾਂ ਦੇ ਬੀਜ ਵੀ ਵਾਜਬ ਰੇਟਾਂ ਤੇ ਵਿੱਕਰੀ ਕੀਤੇ ਜਾਣਗੇ।

ਡਾ: ਧਰਮਿੰਦਰਜੀਤ ਸਿੰਘ ਸਿੱਧੂ, ਮੁੱਖ ਖੇਤੀਬਾੜੀ ਅਫਸਰ ਸੰਗਰੂਰ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਲਾਭ ਉਠਾਉਣ।

Leave a Reply

Your email address will not be published. Required fields are marked *