Headlines

ਇੰਟਰ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲੇ ਵਿੱਚ ਕੈਂਬ੍ਰਿਜ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 6 ਮਈ Bol Punjab De, Buero 

ਕੈਂਬ੍ਰਿਜ ਇੰਟਰਨੈਸ਼ਨਲ ਸਕੂਲ, ਸੰਗਰੂਰ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਵਿਖੇ ਆਯੋਜਿਤ ਇੰਟਰ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਭ ਖਿਡਾਰੀਆਂ ਨੇ ਸੋਨ ਤਮਗੇ ਹਾਸਲ ਕੀਤੇ। ਇਸ ਮੁਕਾਬਲੇ ਵਿੱਚ ਗੁਰਨੂਰਪ੍ਰੀਤ ਕੌਰ, ਮਨਸੀਰਤ ਕੌਰ, ਹਾਰਦਿਕ ਸਿੰਘ ਅਤੇ ਗੁਰਜਸ ਸਿੰਘ ਨੇ ਆਪਣੀ ਕਾਬਲਿਯਤ ਅਤੇ ਮਿਹਨਤ ਦਾ ਪ੍ਰਮਾਣ ਦਿੱਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ।

ਇਸ ਮੌਕੇ ‘ਤੇ ਸਕੂਲ ਦੇ ਪ੍ਰਿੰਸੀਪਲ ਮੈਡਮ ਮਨਦੀਪ ਛੰਨਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ, “ਸਾਡੇ ਵਿਦਿਆਰਥੀਆਂ ਨੇ ਨਾ ਸਿਰਫ਼ ਖੇਡਾਂ ਵਿੱਚ ਉੱਤਮ ਪ੍ਰਦਰਸ਼ਨ ਕੀਤਾ ਹੈ, ਸਗੋਂ ਅਨੁਸ਼ਾਸਨ, ਲਗਨ ਅਤੇ ਆਤਮਵਿਸ਼ਵਾਸ ਦਾ ਵੀ ਸ਼ਾਨਦਾਰ ਉਦਾਹਰਨ ਪੇਸ਼ ਕੀਤਾ ਹੈ। ਇਹ ਜਿੱਤ ਉਨ੍ਹਾਂ ਦੀ ਲਗਾਤਾਰ ਮਿਹਨਤ ਅਤੇ ਕੋਚਿੰਗ ਦਾ ਨਤੀਜਾ ਹੈ। ਅਸੀਂ ਅਗਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਦੇ ਹੋਰ ਉਪਲਬਧੀਆਂ ਦੀ ਉਮੀਦ ਕਰਦੇ ਹਾਂ।”

ਸਕੂਲ ਚੇਅਰਮੈਨ ਇੰਜੀਨੀਅਰ ਸ਼ਿਵ ਆਰੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ, “ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਅਕਾਦਮਿਕ ਹੀ ਨਹੀਂ, ਸਗੋਂ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਵੀ ਅੱਗੇ ਵਧਾਉਣਾ ਹੈ। ਇਹ ਜਿੱਤ ਸਾਡੇ ਲਈ ਗੌਰਵ ਦੀ ਗੱਲ ਹੈ ਅਤੇ ਸਾਨੂੰ ਆਪਣੇ ਵਿਦਿਆਰਥੀਆਂ ‘ਤੇ ਮਾਣ ਹੈ।”

ਜਿਸ ਤੋਂ ਬਾਅਦ ਸਕੂਲ ਪ੍ਰੈਜੀਡੈਂਟ ਡਾਕਟਰ ਸੀਮਾ ਅਰੋੜਾ ਨੇ ਕਿਹਾ ਕਿ, “ਬੱਚਿਆਂ ਦੀ ਇਹ ਉਪਲਬਧੀ ਉਨ੍ਹਾਂ ਦੀ ਸਮਰਪਣ ਭਾਵਨਾ ਅਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਨਤੀਜਾ ਹੈ। ਅਸੀਂ ਹਮੇਸ਼ਾ ਬੱਚਿਆਂ ਨੂੰ ਉਤਸ਼ਾਹਿਤ ਕਰਦੇ ਹਾਂ ਕਿ ਉਹ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਕੜੀ ਮਿਹਨਤ ਕਰਨ।”

ਇਸੇ ਸੰਦਰਭ ਵਿਚ ਸਕੂਲ ਸੀ.ਈ.ਓ. ਭਾਵਨਾ ਪੌਲ ਨੇ ਵੀ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ, “ਇਹ ਜਿੱਤ ਸਿਰਫ਼ ਇੱਕ ਮੈਡਲ ਨਹੀਂ, ਸਗੋਂ ਵਿਦਿਆਰਥੀਆਂ ਦੇ ਆਤਮਵਿਸ਼ਵਾਸ ਅਤੇ ਭਵਿੱਖ ਲਈ ਇੱਕ ਮਜ਼ਬੂਤ ਕਦਮ ਹੈ। ਸਕੂਲ ਹਮੇਸ਼ਾਂ ਵਿਦਿਆਰਥੀਆਂ ਨੂੰ ਹਰ ਖੇਤਰ ਵਿੱਚ ਅੱਗੇ ਵਧਣ ਲਈ ਮੌਕੇ ਪ੍ਰਦਾਨ ਕਰਦਾ ਰਹੇਗਾ।”

ਅਖੀਰ ਵਿੱਚ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਵੱਲੋਂ ਜਿੱਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

Leave a Reply

Your email address will not be published. Required fields are marked *