Bol Punjab De Buero,ਸ਼ੇਰਪੁਰ
ਪਿੰਡ ਸ਼ੇਰਪੁਰ ਵਿੱਚ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ ਜਦੋਂ 23 ਸਾਲਾ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ। ਮ੍ਰਿਤਕ ਦੀ ਪਛਾਣ ਅਰਸ਼ਦੀਪ ਸਿੰਘ ਪੁੱਤਰ ਜਗਤਾਰ ਸਿੰਘ ਵਜੋਂ ਹੋਈ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦੀ ਮੌਤ ਸ਼ੱਕੀ ਹਾਲਾਤਾਂ ਵਿੱਚ ਹੋਈ ਹੈ, ਜਿਸ ਤੋਂ ਬਾਅਦ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜਦ ਤੱਕ ਮਾਮਲੇ ਵਿੱਚ ਪੂਰੀ ਜਾਂਚ ਅਤੇ ਕਾਰਵਾਈ ਨਹੀਂ ਹੁੰਦੀ, ਉਹ ਸਸਕਾਰ ਨਹੀਂ ਕਰਨਗੇ।
ਘਟਨਾ ਤੋਂ ਬਾਅਦ ਇਲਾਕੇ ਵਿੱਚ ਮਾਹੌਲ ਗਮਗੀਨ ਬਣਿਆ ਹੋਇਆ ਹੈ ਅਤੇ ਪਿੰਡ ਵਾਸੀਆਂ ਵੱਲੋਂ ਵੀ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਰ ਪੱਖ ਤੋਂ ਤਫ਼ਤੀਸ਼ ਕੀਤੀ ਜਾ ਰਹੀ ਹੈ।