Headlines

ਕਿਸਾਨਾਂ ਨੇ ਸੂਬਾ ਪੱਧਰੀ ਕਨਵੈਨਸ਼ਨ ਨੂੰ ਲੈਕੇ ਕੀਤੀ ਵਿਚਾਰ ਚਰਚਾ 

Oplus_16908288

** ਬੀਬੀਐਮਬੀ ਤੇ ਕਾਬਜ ਹੋ ਰਹੀ ਹੈ ਕੇਂਦਰ ਸਰਕਾਰ 

ਦਰਸ਼ਨ ਸਿੰਘ ਚੌਹਾਨ, Bol Punjab De, Buero 

ਸੁਨਾਮ *- ਭਾਖੜਾ ਬਿਆਸ ਮੈਨੇਜਮੈਂਟ ਬੋਰਡ ਉੱਤੇ ਕੇਂਦਰੀ ਹਕੂਮਤ ਵੱਲੋਂ ਕੀਤੇ ਜਾ ਰਹੇ ਕਬਜ਼ੇ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ 10 ਮਈ ਨੂੰ ਜੇਜੀ ਪੈਲੇਸ ਸੰਗਰੂਰ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਕਨਵੈਨਸ਼ਨ ਦੀਆਂ ਤਿਆਰੀਆਂ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਵਿਚਾਰ ਚਰਚਾ ਕੀਤੀ। ਸਨਿੱਚਰਵਾਰ ਨੂੰ ਪਿੰਡ ਉਗਰਾਹਾਂ ਦੇ ਡੇਰਾ ਟੀਕਮ ਦਾਸ ਵਿਖੇ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਰਾਮ ਸ਼ਰਨ ਸਿੰਘ ਉਗਰਾਹਾਂ, ਸੁਖਪਾਲ ਸਿੰਘ ਮਾਣਕ, ਜੀਤ ਸਿੰਘ ਗੰਢੂਆਂ, ਯਾਦਵਿੰਦਰ ਸਿੰਘ ਨਕਟੇ ਅਤੇ ਗੁਰਤੇਜ ਸਿੰਘ ਮੈਦੇਵਾਸ ਨੇ ਆਖਿਆ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਪੰਜਾਬ ਦੇ ਪਾਣੀਆਂ ਤੇ ਕਬਜ਼ਾ ਕਰਨ ਲਈ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਤੇ ਕਬਜ਼ਾ ਕਰ ਰਹੀ ਹੈ। ਅਜਿਹੇ ਵਰਤਾਰੇ ਨੂੰ ਠੱਲ੍ਹ ਪਾਉਣ ਲਈ ਕਿਸਾਨਾਂ ਨੂੰ ਲਾਮਬੰਦ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਕਾਰਪੋਰੇਟ ਪੱਖੀ ਨੀਤੀਆਂ ਨੂੰ ਲਾਗੂ ਕਰਨ ਲਈ ਪੱਬਾਂ ਭਾਰ ਹੋ ਰਹੀਆਂ ਹਨ। ਖੇਤੀ ਸੈਕਟਰ ਨੂੰ ਤਬਾਹ ਕਰਨ ਲਈ ਨੀਤੀਆਂ ਲਾਗੂ ਕਰ ਰਹੀਆਂ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ 15 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਲੈਕੇ ਚੰਡੀਗੜ੍ਹ ਵਿਖੇ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਜਥੇਬੰਦੀ ਦੇ ਬਲਾਕ ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਨੇ ਦੱਸਿਆ ਕਿ ਸੂਬੇ ਦੀ ਸਰਕਾਰ ਵੱਲੋਂ ਸਹਿਕਾਰੀ ਸਭਾਵਾਂ ਰਾਹੀਂ ਦਿੱਤੇ ਜਾਣ ਵਾਲੇ ਹੱਦ ਕਰਜ਼ੇ ਵਿੱਚ ਵਾਧਾ ਕੀਤਾ ਗਿਆ ਹੈ ਲੇਕਿਨ ਸਹਿਕਾਰੀ ਬੈਂਕਾਂ ਇਸ ਨੂੰ ਲਾਗੂ ਕਰਨ ਤੋਂ ਆਨਾ ਕਾਨੀ ਕਰ ਰਹੀਆਂ ਹਨ। ਇਹ ਹੁਕਮ ਲਾਗੂ ਕਰਵਾਉਣ ਲਈ ਆਉਣ ਵਾਲੇ ਦਿਨਾਂ ਵਿੱਚ ਬੈਂਕਾਂ ਅੱਗੇ ਰੋਸ ਧਰਨੇ ਦਿੱਤੇ ਜਾਣਗੇ । ਉਨ੍ਹਾਂ ਆਖਿਆ ਕਿ ਬੈਂਕ ਕਣਕ ਦੀ ਅਦਾਇਗੀ ਕਿਸਾਨਾਂ ਨੂੰ ਨਹੀਂ ਕਰ ਰਹੀਆਂ।

Leave a Reply

Your email address will not be published. Required fields are marked *