Headlines

*ਧੂਰੀ ‘ਚ ‘ਮੇਰੀ ਰਸੋਈ ਸਕੀਮ’ ਤਹਿਤ ਰਾਸ਼ਨ ਕਿੱਟਾਂ ਵੰਡੀਆਂ*

*ਹਰੇਕ ਲਾਭਪਾਤਰੀ ਤੱਕ ਪੁੱਜੇਗਾ ਸਰਕਾਰੀ ਸਕੀਮਾਂ ਦਾ ਲਾਭ: ਪੁਸ਼ਪਿੰਦਰ ਸ਼ਰਮਾ*

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਤੀਆਂ ਗਰੰਟੀਆਂ ਤੋਂ ਵੱਧ ਲੋਕ ਭਲਾਈ ਯੋਜਨਾਵਾਂ ਲਾਗੂ ਕੀਤੀਆਂ: ਪੁਸ਼ਪਿੰਦਰ ਸ਼ਰਮਾ*

ਧੂਰੀ, 11 ਮਈ Bol Punjab De, Buero 

ਪੰਜਾਬ ਸਰਕਾਰ ਵੱਲੋਂ ‘ਮੇਰੀ ਰਸੋਈ ਸਕੀਮ’ ਤਹਿਤ ਧੂਰੀ ਵਿੱਚ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਟਰੇਡਰਜ਼ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਮੇਰੀ ਰਸੋਈ ਸਕੀਮ ਅਧੀਨ ਜਿਨ੍ਹਾਂ ਪਰਿਵਾਰਾਂ ਦੇ ਰਾਸ਼ਨ ਕਾਰਡ ਬਣੇ ਹੋਏ ਹਨ, ਉਨ੍ਹਾਂ ਨੂੰ ਇੱਕ-ਇੱਕ ਰਾਸ਼ਨ ਕਿੱਟ ਦਿੱਤੀ ਜਾ ਰਹੀ ਹੈ। ਉਨ੍ਹਾਂ ਸਾਰੇ ਵਾਰਡ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੰਬੰਧਤ ਡੀਪੂ ਤੋਂ ਆਪਣੀ ਰਾਸ਼ਨ ਕਿੱਟ ਪ੍ਰਾਪਤ ਕਰਨ।

ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਲਈ ਲਗਾਤਾਰ ਇਤਿਹਾਸਕ ਫੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਚੋਣਾਂ ਦੌਰਾਨ ਦਿੱਤੀਆਂ ਗਰੰਟੀਆਂ ਤੋਂ ਵੀ ਵੱਧ ਲੋਕ ਪੱਖੀ ਯੋਜਨਾਵਾਂ ਲਾਗੂ ਕਰਕੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਮਾਜ ਦੇ ਹਰੇਕ ਵਰਗ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣਾ ਹੈ ਅਤੇ ਇਸ ਲਈ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਰੀ ਰਸੋਈ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਰਸੋਈਆਂ ਦਾ ਖਰਚ ਘਟੇਗਾ ਅਤੇ ਲੋੜਵੰਦ ਲੋਕਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਹੋਵੇਗੀ।

Leave a Reply

Your email address will not be published. Required fields are marked *