Headlines

ਜਖੇਪਲ ਸਕੂਲ ਚ, ਕੌਮੀ ਟੈਕਨੋਲੋਜੀ ਦਿਵਸ ਮਨਾਇਆ

** ਬੱਚਿਆਂ ਨੂੰ ਸਾਈਬਰ ਸੁਰੱਖਿਆ ਬਾਰੇ ਕੀਤਾ ਜਾਗਰੂਕ 

ਦਰਸ਼ਨ ਸਿੰਘ ਚੌਹਾਨ, Bol Punjab De, Buero 

ਸੁਨਾਮ — ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਖੇਪਲ ਵਿਖੇ ਨੈਸ਼ਨਲ ਟੈਕਨੋਲੋਜੀ ਦਿਵਸ ਮਨਾਇਆ ਗਿਆ, ਜਿਸ ਵਿੱਚ ਬੱਚਿਆਂ ਨੂੰ ਟੈਕਨੋਲੋਜੀ ਦੀ ਸਹੀ ਵਰਤੋਂ ਕਰਨ ਲਈ ਸਹੁੰ ਚੁਕਾਈ ਗਈ ।ਇਸ ਮੌਕੇ ਕੰਪਿਊਟਰ ਅਧਿਆਪਕਾ ਪ੍ਰਵੀਨ ਬਾਲਾ ਨੇ ਸਵੇਰੇ ਦੀ ਸਭਾ ਵਿੱਚ ਬੱਚਿਆਂ ਨੂੰ ਇਸ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਸਾਈਬਰ ਸੁਰੱਖਿਆ ਬਾਰੇ ਜਾਗਰੂਕ ਕੀਤਾ। ਉਨ੍ਹਾਂ ਆਪਣੇ ਭਾਸ਼ਣ ਦੌਰਾਨ ਬੱਚਿਆਂ ਨੂੰ ਸਾਈਬਰ ਸੁਰੱਖਿਆ ਟੈਕਨੋਲੋਜੀ ਦੀ ਦੇਸ਼ ਦੇ ਮਹਾਨ ਵਿਗਿਆਨੀਆਂ ਡਾਕਟਰ ਏਪੀਜੇ ਅਬਦੁਲ ਕਲਾਮ ,ਕਲਪਨਾ ਚਾਵਲਾ ਅਤੇ ਡਾਕਟਰ ਸਾਰਾ ਭਾਈ ਬਾਰੇ ਜਾਣਕਾਰੀ ਦਿੱਤੀ। ਜਿਕਰ ਯੋਗ ਹੈ ਕਿ 11 ਮਈ ਦਾ ਦਿਨ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਰਾਸ਼ਟਰੀ ਟੈਕਨੋਲੋਜੀ ਦਿਵਸ ਵਜੋਂ ਮਨਾਇਆ ਗਿਆ ਇਸ ਮੌਕੇ ਤੇ ਮੁੱਖ ਅਧਿਆਪਕ ਅਤੇ ਸਮੂਹ ਸਟਾਫ ਹਾਜ਼ਰ ਸੀ।

Leave a Reply

Your email address will not be published. Required fields are marked *