Headlines

ਭਾਈ ਲੌਂਗੋਵਾਲ ਨੇ ਬੀਬੀ ਨਰੰਜਨ ਕੌਰ ਦੀ ਸਿਹਤ ਦਾ ਹਾਲ ਜਾਣਿਆ 

Oplus_16908288

** ਕਿਹਾ ਟਕਸਾਲੀ ਅਕਾਲੀ ਪਰਿਵਾਰਾਂ ਦੀ ਪੰਥ ਤੇ ਪੰਜਾਬ ਨੂੰ ਲੋੜ 

ਦਰਸ਼ਨ ਸਿੰਘ ਚੌਹਾਨ, Bol Punjab De, Buero 

ਸੁਨਾਮ — ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੁਨਾਮ ਵਿਖੇ ਟਕਸਾਲੀ ਅਕਾਲੀ ਪਰਿਵਾਰ ਦੇ ਮੈਂਬਰ ਬੀਬੀ ਨਰੰਜਨ ਕੌਰ ਦੀ ਸਿਹਤ ਦਾ ਹਾਲ ਜਾਣਿਆ। ਬੀਬੀ ਨਰੰਜਨ ਕੌਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੂਬਾਈ ਪ੍ਰਚਾਰ ਸਕੱਤਰ ਅਤੇ ਸਾਬਕਾ ਕੌਂਸਲਰ ਪ੍ਰਭਸ਼ਰਨ ਸਿੰਘ ਬੱਬੂ ਦੇ ਮਾਤਾ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਮੌਜੂਦਾ ਸਮੇਂ ਪੰਜਾਬ ਅਤੇ ਪੰਥ ਦੀ ਚੜ੍ਹਦੀਕਲਾ ਲਈ ਟਕਸਾਲੀ ਅਕਾਲੀ ਪਰਿਵਾਰਾਂ ਦੇ ਮੈਂਬਰਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਵਰਗੀ ਸੁਰਿੰਦਰ ਸਿੰਘ ਭਾਅ ਜੀ ਦਾ ਪਰਿਵਾਰ ਮੁੱਢ ਕਦੀਮ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਚਟਾਨ ਵਾਂਗ ਖੜ੍ਹਾ ਹੈ। ਭਾਈ ਲੌਂਗੋਵਾਲ ਨੇ ਸੂਬੇ ਦੇ ਮੌਜੂਦਾ ਹਾਲਾਤਾਂ ਤੇ ਗੱਲਬਾਤ ਕਰਦਿਆਂ ਆਖਿਆ ਕਿ ਰਾਜ ਦੇ ਹਾਲਾਤ ਬੇਹੱਦ ਮਾੜੇ ਦੌਰ ਵਿੱਚੋਂ ਗੁਜ਼ਰ ਰਹੇ ਹਨ। ਸੂਬਾ ਸਰਕਾਰ ਹਰ ਫਰੰਟ ਤੇ ਫੇਲ੍ਹ ਹੋ ਚੁੱਕੀ ਹੈ। ਪੰਜਾਬ ਦੇ ਹੱਕਾਂ ਦੀ ਰਾਖੀ ਨੂੰ ਦਰਕਿਨਾਰ ਕਰਦਿਆਂ ਭਗਵੰਤ ਮਾਨ ਸਰਕਾਰ ਨੇ ਕੇਂਦਰ ਮੂਹਰੇ ਗੋਡੇ ਟੇਕ ਦਿੱਤੇ ਹਨ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਦੀ ਪਹਿਰੇਦਾਰੀ ਹਿੱਕ ਡਾਹਕੇ ਕਰੇਗਾ। ਉਨ੍ਹਾਂ ਦੱਸਿਆ ਕਿ ਪਾਰਟੀ ਆਉਂਦੇ ਦਿਨਾਂ ਵਿੱਚ ਮੀਟਿੰਗ ਕਰਕੇ ਸਮੁੱਚੀ ਲੀਡਰਸ਼ਿਪ ਨਾਲ ਵਿਚਾਰ ਵਟਾਂਦਰਾ ਕਰੇਗੀ। ਇਸ ਮੌਕੇ ਸਾਬਕਾ ਕੌਂਸਲਰ ਪ੍ਰਭਸ਼ਰਨ ਸਿੰਘ ਬੱਬੂ ਤੇ ਹੋਰ ਮੈਂਬਰ ਹਾਜ਼ਰ ਸਨ।

Leave a Reply

Your email address will not be published. Required fields are marked *