Headlines

ਪਿੰਡ ਟਿੱਬਾ ਵਿੱਚ ਮੋਟਰਾਂ ਦੀਆਂ ਤਾਰਾਂ ਚੋਰੀ, ਕਿਸਾਨਾਂ ਵਿੱਚ ਦਹਿਸ਼ਤ  

ਕੁਝ ਦਿਨਾਂ ਵਿੱਚ ਹੀ ਤਾਰਾਂ ਚੋਰੀ ਦੀ ਦੂਜੀ ਵਾਰਦਾਤ, ਪੁਲਿਸ ਤੋਂ ਕਾਰਵਾਈ ਦੀ ਮੰਗ

ਸ਼ੇਰਪੁਰ, 14 ਮਈ(ਬਲਜੀਤ ਸਿੰਘ ਟਿੱਬਾ) Bol Punjab De, Buero 

ਇਲਾਕੇ ਵਿੱਚ ਚੋਰਾਂ ਦੇ ਹੌਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਪਿੰਡ ਟਿੱਬਾ ਦੇ ਕਿਸਾਨਾਂ ਦੇ ਖੇਤਾਂ ਵਿੱਚ ਲੱਗੀਆਂ ਮੋਟਰਾਂ ਦੀਆਂ ਕੇਵਲ ਤਾਰਾਂ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਅਤੇ ਦਹਿਸ਼ਤ ਪਾਈ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਗੁਰਸੇਵਕ ਸਿੰਘ, ਸਰਬਜੀਤ ਸਿੰਘ, ਸੁਰਿੰਦਰ ਸਿੰਘ ਭੋਲਾ ਅਤੇ ਜਗਦੇਵ ਸਿੰਘ ਮਿੱਠੂ ਆਦਿ ਦੇ ਖੇਤਾਂ ਵਿੱਚ ਲੱਗੀਆਂ ਮੋਟਰਾਂ ਤੋਂ ਅਣਪਛਾਤੇ ਚੋਰ ਰਾਤ ਦੇ ਸਮੇਂ ਕੇਵਲ ਤਾਰਾਂ ਚੋਰੀ ਕਰਕੇ ਫਰਾਰ ਹੋ ਗਏ। ਸਵੇਰੇ ਜਦੋਂ ਕਿਸਾਨ ਖੇਤਾਂ ਵਿੱਚ ਪਹੁੰਚੇ ਤਾਂ ਮੋਟਰਾਂ ਦੀਆਂ ਤਾਰਾਂ ਗਾਇਬ ਦੇਖ ਕੇ ਉਹ ਹੈਰਾਨ ਰਹਿ ਗਏ।

ਕਿਸਾਨਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਵੀ ਇਲਾਕੇ ਵਿੱਚ ਇਸ ਤਰ੍ਹਾਂ ਦੀ ਚੋਰੀ ਦੀ ਘਟਨਾ ਵਾਪਰ ਚੁੱਕੀ ਹੈ, ਪਰ ਹੁਣ ਦੁਬਾਰਾ ਚੋਰੀ ਹੋਣ ਨਾਲ ਕਿਸਾਨਾਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਪਹਿਲਾਂ ਹੀ ਘਾਟੇ ਦਾ ਸੌਦਾ ਬਣੀ ਹੋਈ ਹੈ ਅਤੇ ਉੱਪਰੋਂ ਚੋਰੀਆਂ ਕਾਰਨ ਉਨ੍ਹਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ ਕਿਉਂਕਿ ਨਵੀਂਆਂ ਤਾਰਾਂ ਪਾਉਣ ਲਈ ਮੋਟੀ ਰਕਮ ਲਗਦੀ ਹੈ।

ਪ੍ਰਭਾਵਿਤ ਕਿਸਾਨਾਂ ਅਤੇ ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿੱਚ ਰਾਤ ਸਮੇਂ ਗਸ਼ਤ ਵਧਾਈ ਜਾਵੇ ਅਤੇ ਚੋਰੀਆਂ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਨੂੰ ਜਲਦ ਕਾਬੂ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ।

—————-

ਡੱਬੀ ਨਿਊਜ਼ 

ਲਗਾਤਾਰ ਹੋ ਰਹੀਆਂ ਇਲਾਕੇ ਵਿੱਚ ਚੋਰੀ ਦੀਆਂ ਘਟਨਾਵਾਂ ਨੇ ਕਿਸਾਨਾਂ ਅਤੇ ਲੋਕਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਜਿਸ ਨੂੰ ਲੈ ਕੇ ਸਥਾਨਕ ਪੁਲਿਸ ਪ੍ਰਸ਼ਾਸਨ ਚੋਰੀ ਦੀਆਂ ਅਨੇਕਾਂ ਹੋਈਆਂ ਵਾਰਦੋਤਾਂ ਦਾ ਖੁਰਾ ਖੋਜ ਲੱਭਣ ਵਿੱਚ ਅਸਫਲ ਰਿਹਾ ਹੈ ਜਿਸ ਕਰਕੇ ਲੋਕਾਂ  ਵਿੱਚ ਪ੍ਰਸ਼ਾਸਨ ਪ੍ਰਤੀ ਨਿਰਾਸ਼ਾ ਅਤੇ ਗੁੱਸਾ ਵੀ ਵੇਖਣ ਨੂੰ ਮਿਲ ਰਿਹਾ ਹੈ।

Leave a Reply

Your email address will not be published. Required fields are marked *