Headlines

ਰਾਮਗੜ੍ਹੀਆ ਪਬਲਿਕ ਸਕੂਲ, ਮਲੇਰਕੋਟਲਾ ਦਾ 10ਵੀ ਦਾ ਨਤੀਜਾ ਸ਼ਾਨਦਾਰ ਰਿਹਾ

ਅਸ਼ਰਫ ਅਨਸਾਰੀ, ਮਲੇਰਕੋਟਲਾ Bol Punjab De, Buero 

ਰਾਮਗੜ੍ਹੀਆ ਪਬਲਿਕ ਸਕੂਲ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਦਸਵੀਂ ਜਮਾਤ ਦਾ ਨਤੀਜਾ 100% ਰਿਹਾ। ਵਿਦਿਆਰਥੀਆਂ ਨੇ ਬਹੁਤ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਸਕੂਲ ਦੀ ਵਿਦਿਆਰਥਣ ਜਸਮੀਤ ਕੌਰ ਪੁੱਤਰੀ ਦਵਿੰਦਰ ਸਿੰਘ ਨੇ 616/650 (94.76%) ਅੰਕ ਪ੍ਰਾਪਤ ਕਰਕੇ  ਪਹਿਲਾ ਸਥਾਨ, ਜੈਸਮੀਨ ਕੌਰ ਪੁੱਤਰੀ ਪ੍ਰੇਮ ਕੁਮਾਰ ਨੇ 565/650 (86.92%) ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਸਿਮਰਨ ਮਲਿਕ ਪੁੱਤਰੀ ਚਿਰਾਗਦੀਨ ਨੇ 554/650 (85.23%) ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਸਕੂਲ ਦੇ ਪ੍ਰਧਾਨ ਸਰਦਾਰ ਅਮਰ ਸਿੰਘ ਜੀ, ਚੇਅਰਮੈਨ ਸਰਦਾਰ ਇੰਦਰਜੀਤ ਸਿੰਘ ਜੀ,  ਕਮੇਟੀ ਮੈਂਬਰ ਅਤੇ ਸਕੂਲ ਪ੍ਰਿੰਸੀਪਲ ਸ੍ਰੀ ਵਿਕਾਸ ਸ਼ਰਮਾ ਜੀ ਨੇ ਸਾਰੇ ਵਿਦਿਆਰਥੀਆਂ, ਮਾਪਿਆਂ ਅਤੇ ਸਮੂਹ ਸਕੂਲ ਸਟਾਫ਼ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ  ਕਿ ਸਫਲਤਾ ਸਿਰਫ਼  ਸਖ਼ਤ ਮਿਹਨਤ, ਨਿਰੰਤਰ ਅਭਿਆਸ ਅਤੇ ਆਤਮ-ਵਿਸ਼ਵਾਸ ਨਾਲ ਹੀ ਪ੍ਰਾਪਤ ਹੁੰਦੀ ਹੈ। ਜੇਕਰ ਵਿਦਿਆਰਥੀ ਦ੍ਰਿੜਤਾ ਅਤੇ ਯੋਜਨਾਬੱਧ ਰਣਨੀਤੀ ਨਾਲ ਅੱਗੇ ਵਧਦੇ ਹਨ, ਤਾਂ ਕੋਈ ਵੀ ਟੀਚਾ ਔਖਾ ਨਹੀਂ ਹੁੰਦਾ। ਇਸ ਤੋਂ ਇਲਾਵਾ ਉਹਨਾਂ ਨੇ ਵਿਦਿਆਰਥੀਆਂ ਦਾ ਮਾਰਗਦਰਸ਼ਨ  ਕਰਦੇ ਹੋਏ ਭਵਿੱਖ ਵਿੱਚ ਹੋਰ ਅੱਗੇ ਵਧੀਆ ਨਤੀਜੇ ਪ੍ਰਾਪਤ ਕਰਨ  ਲਈ ਪ੍ਰੇਰਿਤ ਕੀਤਾ।

Leave a Reply

Your email address will not be published. Required fields are marked *