Headlines

*ਨਗਰ ਕੌਂਸਲ ਚੋਣਾਂ*

*ਨਾਮਜ਼ਦਗੀਆਂ ਦੇ ਦੂਜੇ ਦਿਨ 14 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ : ਵਧੀਕ ਜ਼ਿਲ੍ਹਾ ਚੋਣ ਅਫਸਰ*

ਨਗਰ ਕੌਂਸਲ ਸੁਨਾਮ ‘ਚ 5 ਤੇ ਨਗਰ ਕੌਂਸਲ ਧੂਰੀ ‘ਚ 9 ਨਾਮਜ਼ਦਗੀਆਂ ਪ੍ਰਾਪਤ ਹੋਈਆਂ 

ਨਗਰ ਕੌਂਸਲ ਭਵਾਨੀਗੜ੍ਹ ਤੇ ਲੌਂਗੋਵਾਲ ‘ਚ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ

ਸੰਗਰੂਰ, 14 ਮਈ Bol Punjab De, Buero 

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) -ਕਮ- ਵਧੀਕ ਜ਼ਿਲ੍ਹਾ ਚੋਣ ਅਫਸਰ, ਸੰਗਰੂਰ, ਸ. ਸੁਖਚੈਨ ਸਿੰਘ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੀਆਂ ਚਾਰ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅੱਜ ਦੂਜੇ ਦਿਨ ਕੁੱਲ 14 ਉਮੀਦਵਾਰਾਂ ਵੱਲੋਂ ਆਪਣੇ ਕਾਗਜ ਭਰੇ ਗਏ ਹਨ।

ਉਹਨਾਂ ਦੱਸਿਆ ਕਿ ਨਗਰ ਕੌਂਸਲ ਸੁਨਾਮ ਵਿਖੇ ਅੱਜ 5 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਗਏ ਹਨ। ਜਦਕਿ ਨਗਰ ਕੌਂਸਲ ਧੂਰੀ ਵਿਖੇ 9 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਉਨਾਂ ਦੱਸਿਆ ਕਿ ਨਗਰ ਕੌਂਸਲ ਭਵਾਨੀਗੜ੍ਹ ਤੇ ਲੌਂਗੋਵਾਲ ਵਿਖੇ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਗਏ ਹਨ।

ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੀਆਂ ਚਾਰ ਨਗਰ ਕੌਂਸਲਾਂ ਸਨਾਮ, ਧੂਰੀ, ਭਵਾਨੀਗੜ੍ਹ ਤੇ ਲੌਂਗੋਵਾਲ ਲਈ ਹੋਣ ਵਾਲੀਆਂ ਚੋਣਾਂ ਲਈ 16/05/2026 ਤਕ ਨਾਮਜ਼ਦਗੀ ਪੱਤਰ ਨਿਰਧਾਰਿਤ ਥਾਵਾਂ ‘ਤੇ ਸਵੇਰੇ 11 ਵਜੇ ਤੋਂ ਦੁਪਹਿਰ 03 ਵਜੇ ਤਕ ਪ੍ਰਾਪਤ ਕੀਤੇ ਜਾ ਰਹੇ ਹਨ।

Leave a Reply

Your email address will not be published. Required fields are marked *