*** ਸੁਨਾਮ ਕਾਲਜ ਚ, ਲੇਖ ਮੁਕਾਬਲੇ ਕਰਵਾਏ
ਦਰਸ਼ਨ ਸਿੰਘ ਚੌਹਾਨ, Bol Punjab De, Buero
ਸੁਨਾਮ — ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪ੍ਰਿੰਸੀਪਲ ਸ਼ਾਮ ਸੁੰਦਰ ਸ਼ਰਮਾ ਦੀ ਅਗਵਾਈ ਹੇਠ ਈਕੋ ਕਲੱਬ ਦੁਆਰਾ ਵਾਤਾਵਰਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ “ਜਲਵਾਯੂ ਪਰਿਵਰਤਨ ਨੂੰ ਰੋਕਣ ਵਿੱਚ ਨੌਜਵਾਨਾਂ ਦੀ ਭੂਮਿਕਾ” ਵਿਸ਼ੇ ਉੱਪਰ ਲੇਖ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਦੋ ਦਰਜਨ ਤੋਂ ਵਧੇਰੇ ਵਿਦਿਆਰਥੀਆਂ ਨੇ ਭਾਗ ਲਿਆ। ਇਹਨਾਂ ਵਿੱਚ ਬੀ.ਏ. ਭਾਗ ਦੂਜਾ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਪਹਿਲਾ, ਐੱਮ.ਏ. ਭਾਗ ਦੂਜਾ ਦੀ ਵਿਦਿਆਰਥਣ ਸਿਮਰਨ ਕੌਰ ਨੇ ਦੂਜਾ ਅਤੇ ਬੀ.ਏ. ਭਾਗ ਦੂਜਾ ਦੀ ਵਿਦਿਆਰਥਣ ਕੁਲਵਿੰਦਰ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ।
ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਅਚਲਾ ਜੀ ਨੇ ਬੱਚਿਆਂ ਨੂੰ ਇਨਾਮ ਵੰਡ ਕੇ ਹੌਸਲਾ ਅਫਜ਼ਾਈ ਕੀਤੀ ਅਤੇ ਨਾਲ ਹੀ ਵਾਤਾਵਰਣ ਵਿੱਚ ਆ ਰਹੀਆਂ ਤਬਦੀਲੀਆਂ ਤੋਂ ਜਾਣੂ ਕਰਵਾਇਆ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਪ੍ਰਤੀ ਵੀ ਜਾਗਰੂਕ ਕੀਤਾ।
ਈਕੋ ਕਲੱਬ ਦੇ ਕਨਵੀਨਰ ਸੁਮਨਦੀਪ ਕੌਰ ਨੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਵਧਦੇ ਤਾਪਮਾਨ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਬਾਰੇ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਹਨਾਂ ਮੁਕਾਬਲਿਆਂ ਵਿੱਚ ਪ੍ਰੋ. ਗੁਰਪ੍ਰੀਤ ਸਿੰਘ, ਪ੍ਰੋ.ਸੁਖਚੈਨ ਸਿੰਘ ਅਤੇ ਪ੍ਰੋ.ਰਜਨੀ ਹਰਜਾਈ ਨੇ ਜੱਜ ਦੀ ਭੂਮਿਕਾ ਨਿਭਾਈ। ਈਕੋ ਕਲੱਬ ਦੇ ਮੈਂਬਰ ਪ੍ਰੋ. ਸੰਦੀਪ ਕੌਰ ਨੇ ਸਾਰੇ ਵਿਦਿਆਰਥੀਆਂ ਅਤੇ ਸਟਾਫ ਦਾ ਧੰਨਵਾਦ ਕੀਤਾ। ਈਕੋ ਕਲੱਬ ਦੁਆਰਾ ਕਾਲਜ ਵਿੱਚ ਵੱਖ-ਵੱਖ ਥਾਵਾਂ ਤੇ ਬੂਟੇ ਲਗਾਏ ਗਏ ਅਤੇ ਵਧਦੇ ਹੋਏ ਤਾਪਮਾਨ ਨੂੰ ਦੇਖਦੇ ਹੋਏ ਪੰਛੀਆਂ ਦੇ ਲਈ ਆਲ੍ਹਣੇ ਟੰਗੇ ਗਏ। ਇਸ ਮੌਕੇ ਤੇ ਸੁਖਵਿੰਦਰ ਸਿੰਘ, ਗੁਰਮੁਖ ਸਿੰਘ ਵੀ ਹਾਜਰ ਸਨ।