Headlines

ਪੜ੍ਹਾਈ ਚ, ਅੱਵਲ ਰਹੀ ਵਿਦਿਆਰਥਣ ਰਜਨੀ ਕੌਰ ਸਨਮਾਨਤ 

** ਪ੍ਰਿੰਸੀਪਲ ਨੇ ਆਖਿਆ ਸਕੂਲ ਤੇ ਮਾਪਿਆਂ ਦਾ ਨਾਮ ਕੀਤਾ ਰੋਸ਼ਨ 

ਦਰਸ਼ਨ ਸਿੰਘ ਚੌਹਾਨ,  Bol Punjab De, Buero 

ਸੁਨਾਮ — ਪਿੰਡ ਅਕਬਰਪੁਰ ਵਿਖੇ ਸਥਿਤ ਗੁਰੂ ਰਾਮ ਦਾਸ ਸੀਨੀਅਰ ਸੈਕੰਡਰੀ ਸਕੂਲ ਵਿੱਚ ਸੀਬੀਐਸਈ ਬੋਰਡ ਦੀ ਬਾਰ੍ਹਵੀਂ ਜਮਾਤ (ਕਾਮਰਸ) ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਵਿਦਿਆਰਥਣ ਰਜਨੀ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਕੂਲ ਵਿੱਚੋਂ 95.6 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕਰਨ ਵਾਲੀ ਰਜਨੀ ਕੌਰ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਸਨਮਾਨਿਤ ਕਰਕੇ ਉਸਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਹਰਪ੍ਰੀਤ ਕੌਰ, ਸਕੂਲ ਸੁਸਾਇਟੀ ਦੇ ਪ੍ਰਧਾਨ ਮਾਲਵਿੰਦਰ ਸਿੰਘ, ਡਾਇਰੈਕਟਰ ਬੀਰ ਇੰਦਰ ਸਿੰਘ ਅਤੇ ਵਾਇਸ ਪ੍ਰਧਾਨ ਅਰੁਣ ਕੁਮਾਰ ਵੱਲੋਂ ਵਿਦਿਆਰਥਣ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਮੈਡਮ ਹਰਪ੍ਰੀਤ ਕੌਰ ਨੇ ਕਿਹਾ ਕਿ ਰਜਨੀ ਕੌਰ ਨੇ ਆਪਣੀ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਨਾ ਸਿਰਫ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ, ਸਗੋਂ ਆਪਣੇ ਮਾਤਾ-ਪਿਤਾ ਅਤੇ ਪਿੰਡ ਦਾ ਵੀ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹੋਣਹਾਰ ਵਿਦਿਆਰਥੀ ਹੋਰ ਬੱਚਿਆਂ ਲਈ ਪ੍ਰੇਰਣਾ ਸਰੋਤ ਬਣਦੇ ਹਨ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਹਮੇਸ਼ਾਂ ਉਤਸ਼ਾਹਿਤ ਕੀਤਾ ਜਾਵੇਗਾ ਤਾਂ ਜੋ ਉਹ ਭਵਿੱਖ ਵਿੱਚ ਹੋਰ ਉੱਚਾਈਆਂ ਹਾਸਲ ਕਰ ਸਕਣ। ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਵੀ ਰਜਨੀ ਕੌਰ ਨੂੰ ਵਧਾਈ ਦਿੱਤੀ ਗਈ ਅਤੇ ਉਸਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ। ਸਨਮਾਨ ਕਰਨ ਮੌਕੇ ਮੈਡਮ ਪੂਜਾ ਰਾਣੀ, ਗੁਰਜੀਤ ਸਿੰਘ ਗਿੱਲ, ਬਿੱਕਰ ਸਿੰਘ ਅਤੇ ਵਿਦਿਆਰਥਣ ਦੇ ਪਿਤਾ ਰਾਜਵੀਰ ਸਿੰਘ ਸਮੇਤ ਹੋਰ ਅਧਿਆਪਕ ਹਾਜ਼ਰ ਸਨ।

Leave a Reply

Your email address will not be published. Required fields are marked *