Headlines

ਕੈਮਿਸਟਾਂ ਨੇ ਡੀਸੀ ਪੂਨਮਦੀਪ ਕੌਰ ਨੂੰ ਕੀਤਾ ਸਨਮਾਨਤ 

Oplus_16908288

** ਨਸ਼ਾ ਮੁਕਤ ਸਮਾਜ ਸਿਰਜਣ ਲਈ ਸਹਿਯੋਗ ਦੇਣ ਦਾ ਦਿੱਤਾ ਭਰੋਸਾ 

ਦਰਸ਼ਨ ਸਿੰਘ ਚੌਹਾਨ, Bol Punjab De, Buero 

ਸੁਨਾਮ – ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਅਤੇ ਸੰਗਰੂਰ ਕੈਮਿਸਟ ਐਸੋਸੀਏਸ਼ਨ ਦੇ ਇੱਕ ਵਫ਼ਦ ਨੇ ਸੰਗਰੂਰ ਦੀ ਨਵ-ਨਿਯੁਕਤ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਨਵੀਂ ਡੀਸੀ ਨੂੰ ਅਹੁਦਾ ਸੰਭਾਲਣ ‘ਤੇ ਵਧਾਈ ਦਿੱਤੀ ਅਤੇ ਨਿੱਘਾ ਸਵਾਗਤ ਕੀਤਾ। ਮੀਟਿੰਗ ਦੀ ਪ੍ਰਧਾਨਗੀ ਸੰਗਰੂਰ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਜਿੰਦਲ ਅਤੇ ਸੰਗਰੂਰ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਬਲਵਿੰਦਰ ਬਬਲਾ ਨੇ ਸਾਂਝੇ ਤੌਰ ‘ਤੇ ਕੀਤੀ। ਮੁਲਾਕਾਤ ਦੌਰਾਨ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਨਵੀਂ ਡੀਸੀ ਪੂਨਮਦੀਪ ਕੌਰ ਨੂੰ ਗੁਲਦਸਤਾ ਅਤੇ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਕੈਮਿਸਟ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ ਦਿਵਾਇਆ ਕਿ ਇਲਾਕੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਕੈਮਿਸਟ ਭਾਈਚਾਰਾ ਜ਼ਿਲ੍ਹਾ ਪ੍ਰਸ਼ਾਸਨ ਦਾ ਹਰ ਸੰਭਵ ਸਹਿਯੋਗ ਕਰੇਗਾ। ਉਨ੍ਹਾਂ ਕਿਹਾ ਕਿ ਉਹ ਸਰਕਾਰ ਅਤੇ ਪ੍ਰਸ਼ਾਸਨ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਚੱਲਣਗੇ।

ਕੈਮਿਸਟ ਐਸੋਸੀਏਸ਼ਨ ਦੇ ਇਸ ਕਦਮ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਪੂਰੇ ਵਫ਼ਦ ਦਾ ਧੰਨਵਾਦ ਕੀਤਾ। ਇਸ ਸਨਮਾਨ ਸਮਾਰੋਹ ਦੇ ਮੌਕੇ ‘ਤੇ ਕੈਮਿਸਟ ਐਸੋਸੀਏਸ਼ਨ ਦੇ ਮੈਂਬਰ ਅਜਾਇਬ ਸੈਣੀ, ਤ੍ਰਿਲੋਕ ਗੋਇਲ ਅਤੇ ਦੀਪਕ ਮਿੱਤਲ ਵੀ ਮੁੱਖ ਤੌਰ ‘ਤੇ ਹਾਜ਼ਰ ਸਨ । ਉਨ੍ਹਾਂ ਨੇ ਵੀ ਨਵੀਂ ਡੀਸੀ ਨੂੰ ਸਫਲ ਕਾਰਜਕਾਲ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

Leave a Reply

Your email address will not be published. Required fields are marked *