Headlines

ਅਮਨਬੀਰ ਚੈਰੀ ਨੇ ਪੋਲਿੰਗ ਸਟੇਸ਼ਨਾਂ ਦਾ ਕੀਤਾ ਦੌਰਾ, 

** ਸਮਰਥਕ ਉਮੀਦਵਾਰਾਂ ਦਾ ਵਧਾਇਆ ਹੌਸਲਾ

ਦਰਸ਼ਨ ਸਿੰਘ ਚੌਹਾਨ, Bol Punjab De, Buero 

ਸੁਨਾਮ — ਨਗਰ ਕੌਂਸਲ ਸੁਨਾਮ ਦੀ ਚੱਲ ਰਹੀ ਵੋਟਿੰਗ ਪ੍ਰਕਿਰਿਆ ਦੌਰਾਨ ਸਿਆਸੀ ਸਰਗਰਮੀਆਂ ਪੂਰੀ ਤਰ੍ਹਾਂ ਭਖੀਆਂ ਹੋਈਆਂ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਮਨਬੀਰ ਸਿੰਘ ਚੈਰੀ ਵੱਲੋਂ ਮੰਗਲਵਾਰ ਨੂੰ ਸੁਨਾਮ ਦੇ ਵੱਖ-ਵੱਖ ਵਾਰਡਾਂ ਵਿੱਚ ਬਣਾਏ ਗਏ ਪੋਲਿੰਗ ਸਟੇਸ਼ਨਾਂ ਦਾ ਤੂਫ਼ਾਨੀ ਦੌਰਾ ਕੀਤਾ। ਇਸ ਦੌਰੇ ਦੌਰਾਨ ਅਕਾਲੀ ਆਗੂ ਅਮਨਬੀਰ ਸਿੰਘ ਚੈਰੀ ਨੇ ਵੱਖ-ਵੱਖ ਬੂਥਾਂ ‘ਤੇ ਜਾ ਕੇ ਚੋਣ ਮੈਦਾਨ ਵਿੱਚ ਨਿੱਤਰੇ ਆਪਣੇ ਸਮਰਥਕ ਉਮੀਦਵਾਰਾਂ ਅਤੇ ਚੋਣ ਨਿਗਰਾਨੀ ਕਰ ਰਹੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਮੌਕੇ ‘ਤੇ ਮੌਜੂਦ ਉਮੀਦਵਾਰਾਂ ਅਤੇ ਵਰਕਰਾਂ ਦੀ ਪਿੱਠ ਥਾਪੜੀ ਅਤੇ ਉਨ੍ਹਾਂ ਦਾ ਹੌਸਲਾ ਬੁਲੰਦ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਅਮਨਬੀਰ ਸਿੰਘ ਚੈਰੀ ਨੇ ਕਿਹਾ ਕਿ ਵਰਕਰਾਂ ਅਤੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਵੋਟਰਾਂ ਵੱਲੋਂ ਉਨ੍ਹਾਂ ਦੇ ਸਮਰਥਕ ਉਮੀਦਵਾਰਾਂ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਅਤੇ ਨਤੀਜੇ ਬੇਹੱਦ ਸ਼ਾਨਦਾਰ ਰਹਿਣਗੇ। ਉਨ੍ਹਾਂ ਨੇ ਪੋਲਿੰਗ ਬੂਥਾਂ ‘ਤੇ ਤਾਇਨਾਤ ਆਪਣੀਆਂ ਟੀਮਾਂ ਨੂੰ ਸ਼ਾਂਤੀਪੂਰਵਕ ਅਤੇ ਮੁਸਤੈਦੀ ਨਾਲ ਚੋਣ ਪ੍ਰਕਿਰਿਆ ‘ਤੇ ਨਜ਼ਰ ਰੱਖਣ ਦੀ ਅਪੀਲ ਵੀ ਕੀਤੀ। ਇਸ ਮੌਕੇ ਸੋਹਣ ਸਿੰਘ ਭੰਗੂ, ਸੁਨੀਤਾ ਸ਼ਰਮਾ, ਗੋਪਾਲ ਸ਼ਰਮਾ ਤੇ ਹੋਰ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *