Headlines

ਰਾਮ ਸਿੰਘ ਬੀਕੇਯੂ ਦੇ ਇਕਾਈ ਪ੍ਰਧਾਨ ਬਣੇ 

Oplus_16908288

** ਕਿਹਾ ਕਿਸਾਨ ਦੇ ਹੱਕਾਂ ਤੇ ਡਾਕਾ ਨਹੀਂ ਮਾਰਨ ਦੇਵਾਂਗੇ 

ਦਰਸ਼ਨ ਸਿੰਘ ਚੌਹਾਨ, Bol Punjab De, Buero 

ਸੁਨਾਮ — ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਦੇ ਪਿੰਡ ਹੰਬਲਵਾਸ ਜਖੇਪਲ ਦੇ ਪਿੰਡ ਇਕਾਈ ਦੀ ਸਰਬਸੰਮਤੀ ਨਾਲ ਹੋਈ ਚੋਣ ਵਿੱਚ ਰਾਮ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ। ਸੈਕਟਰੀ ਗੁਰਪਿਆਰ ਸਿੰਘ, ਸੀਨੀਅਰ ਮੀਤ ਪ੍ਰਧਾਨ ਰੂਪ ਸਿੰਘ, ਮੀਤ ਪ੍ਰਧਾਨ ਭਾਨ ਸਿੰਘ,  ਖਜ਼ਾਨਚੀ ਚੰਦ ਸਿੰਘ, ਸਲਾਹਕਾਰ ਭੋਲਾ ਸਿੰਘ, ਸਲਾਹਕਾਰ ਜੈਲਾ ਸਿੰਘ ਅਤੇ ਪਾਲਾ ਸਿੰਘ ਨੂੰ ਬਣਾਇਆ ਗਿਆ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਅਤੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਆਖਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੰਘਰਸ਼ ਜਾਰੀ ਰੱਖੇਗੀ। ਉਨ੍ਹਾਂ ਆਖਿਆ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਅਤੇ ਸੂਬੇ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ ਮਜ਼ਦੂਰਾਂ ਦੇ ਹੱਕਾਂ ਨੂੰ ਦਰਕਿਨਾਰ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾ ਰਹੀਆਂ ਹਨ, ਅਜਿਹੇ ਵਰਤਾਰੇ ਨੂੰ ਪੰਜਾਬ ਦੇ ਕਿਸਾਨ ਕਿਸੇ ਵੀ ਕੀਮਤ ਤੇ ਨਹੀਂ ਹੋਣ ਦੇਣਗੇ। ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕਿਸਾਨ ਦੋ ਜੂਨ ਨੂੰ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਸਾਹਮਣੇ ਧਰਨਾ ਦੇਣਗੇ। ਧਰਨੇ ਦੀਆਂ ਤਿਆਰੀਆਂ ਨੂੰ ਲੈਕੇ ਪਿੰਡਾਂ ਵਿੱਚ ਲਾਮਬੰਦੀ ਪ੍ਰਚਾਰ ਸ਼ੁਰੂ ਕੀਤਾ ਗਿਆ ਹੈ।

Leave a Reply

Your email address will not be published. Required fields are marked *