Headlines

ਬੱਚਿਆਂ ਦੀ ਸੁਰੱਖਿਆ ਸਬੰਧੀ ਪੋਕਸੋ ਐਕਟ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਮਾਲੇਰਕੋਟਲਾ, 29 ਮਈ Bol Punjab De, Buero 

                        ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਡੀ.ਏ.ਵੀ. ਪਬਲਿਕ ਸਕੂਲ ਵਿਖੇ ਪੋਕਸੋ ਐਕਟ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਸਟਾਫ ਨੂੰ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

                        ਇਸ ਮੌਕੇ ਬੱਚਿਆਂ ਨੂੰ ਦੱਸਿਆ ਗਿਆ ਕਿ ਪੋਕਸੋ ਐਕਟ (Protection of Children from Sexual Offences Act) ਬੱਚਿਆਂ ਨੂੰ ਯੌਨ ਸ਼ੋਸ਼ਣ, ਛੇੜਛਾੜ ਅਤੇ ਹੋਰ ਅਪਰਾਧਾਂ ਤੋਂ ਸੁਰੱਖਿਆ ਪ੍ਰਦਾਨ ਕਰਨ ਲਈ ਬਣਾਇਆ ਗਿਆ ਹੈ। ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਕਿਸੇ ਵੀ ਤਰ੍ਹਾਂ ਦੀ ਗਲਤ ਹਰਕਤ ਜਾਂ ਦੁਰਵਿਵਹਾਰ ਦੀ ਸਥਿਤੀ ਵਿੱਚ ਚੁੱਪ ਨਾ ਰਿਹਾ ਜਾਵੇ ਅਤੇ ਤੁਰੰਤ ਆਪਣੇ ਮਾਪਿਆਂ, ਅਧਿਆਪਕਾਂ ਜਾਂ ਭਰੋਸੇਯੋਗ ਵਿਅਕਤੀ ਨਾਲ ਗੱਲ ਕੀਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਚਾਈਲਡ ਹੈਲਪਲਾਈਨ 1098 ਬਾਰੇ ਵੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਇਹ ਸੇਵਾ ਬੱਚਿਆਂ ਦੀ ਮਦਦ ਲਈ 24 ਘੰਟੇ ਉਪਲਬਧ ਹੈ।

                        ਜ਼ਿਲ੍ਹਾ ਬਾਲ ਸੁਰੱਖਿਆ ਟਾਸਕ ਫੋਰਸ ਟੀਮ ਵੱਲੋਂ ਬੱਚਿਆਂ ਨੂੰ ਗੁੱਡ ਟੱਚ ਅਤੇ ਬੈੱਡ ਟੱਚ ਬਾਰੇ ਸੌਖੀ ਭਾਸ਼ਾ ਵਿੱਚ ਸਮਝਾਇਆ ਗਿਆ ਤਾਂ ਜੋ ਉਹ ਆਪਣੀ ਸੁਰੱਖਿਆ ਪ੍ਰਤੀ ਜਾਗਰੂਕ ਹੋ ਸਕਣ। ਸਕੂਲ ਪ੍ਰਬੰਧਕਾਂ ਵੱਲੋਂ ਵੀ ਇਸ ਤਰ੍ਹਾਂ ਦੇ ਜਾਗਰੂਕਤਾ ਕੈਂਪਾਂ ਦੀ ਸ਼ਲਾਘਾ ਕੀਤੀ ਗਈ ਅਤੇ ਕਿਹਾ ਗਿਆ ਕਿ ਬੱਚਿਆਂ ਨੂੰ ਕਾਨੂੰਨੀ ਜਾਣਕਾਰੀ ਦੇਣ ਨਾਲ ਉਹ ਆਪਣੇ ਅਧਿਕਾਰਾਂ ਪ੍ਰਤੀ ਹੋਰ ਸਚੇਤ ਬਣਦੇ ਹਨ।

                        ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲੋਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਨਾਲ ਹੋਣ ਵਾਲੀ ਕਿਸੇ ਵੀ ਗਲਤ ਘਟਨਾ ਨੂੰ ਲੁਕਾਉਣ ਦੀ ਬਜਾਏ ਤੁਰੰਤ ਸੂਚਿਤ ਕਰਨ ਤਾਂ ਜੋ ਸਮੇਂ ਸਿਰ ਕਾਰਵਾਈ ਕਰਕੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

                        ਇਸ ਮੋਕੇ ਸੋਸ਼ਲ ਵਰਕਰ ਗੁਰਜੰਟ ਸਿੰਘ, ਆਊਟ ਰੀਚ ਵਰਕਰ ਕਰਮਵੀਰ ਕੋਰ, ਕਾਊਸਲਰ ਰਵਿੰਦਰ ਕੌਰ ਹਾਜ਼ਰ ਰਹੇ।

Leave a Reply

Your email address will not be published. Required fields are marked *