ਦਰਸ਼ਨ ਸਿੰਘ ਚੌਹਾਨ,Bol Punjab De,Buero:
* ਕਿਹਾ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਮੁਲਕ ਲਈ ਘਾਤਕ
ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਦੀਆਂ ਕਿਸਾਨ ਮਜ਼ਦੂਰ ਮਾਰੂ ਨੀਤੀਆਂ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 6 ਅਪਰੈਲ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਦੇ ਦਫ਼ਤਰ ਮੂਹਰੇ ਦਿੱਤੇ ਜਾਣ ਵਾਲੇ ਧਰਨੇ ਦੀਆਂ ਤਿਆਰੀਆਂ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਹੋਈ।
ਇਸ ਮੌਕੇ ਜਥੇਬੰਦੀ ਦੇ ਸੂਬਾਈ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ , ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਆਖਿਆ ਕਿ ਕੇਂਦਰ ਸਰਕਾਰ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਕਰਕੇ ਖੇਤੀ ਧੰਦੇ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਦੇਣਾ ਚਾਹੁੰਦੀ ਹੈ। ਉਨ੍ਹਾਂ ਦੱਸਿਆ ਕਿ ਛੇ ਅਪ੍ਰੈਲ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਡਿਪਟੀ ਕਮਿਸ਼ਨਰ ਦਫਤਰ ਸੰਗਰੂਰ ਸਾਹਮਣੇ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਆਖਿਆ ਕਿ ਮੋਦੀ ਸਰਕਾਰ ਵੱਲੋਂ ਕਾਲੇ ਕਾਨੂੰਨ ਲਿਆਕੇ ਬਿਜਲੀ ਸੋਧ ਬਿਲ 2025, ਸੀਡ ਬਿੱਲ, ਮਨਰੇਗਾ ਨੂੰ ਖਤਮ ਕਰਨਾ ਅਤੇ ਚਾਰ ਲੇਬਰ ਕੋਡ ਲਾਗੂ ਕਰਕੇ ਮਜ਼ਦੂਰਾਂ ਦੇ ਹੱਕਾਂ ਤੇ ਡਾਕਾ ਮਾਰਿਆ ਜਾ ਰਿਹਾ ਹੈ।ਛੇ ਅਪ੍ਰੈਲ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਡਿਪਟੀ ਕਮਿਸ਼ਨਰ ਦਫਤਰ ਸੰਗਰੂਰ ਸਾਹਮਣੇ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਆਖਿਆ ਕਿ ਮੋਦੀ ਸਰਕਾਰ ਵੱਲੋਂ ਕਾਲੇ ਕਾਨੂੰਨ ਲਿਆਕੇ ਬਿਜਲੀ ਸੋਧ ਬਿਲ 2025, ਸੀਡ ਬਿੱਲ, ਮਨਰੇਗਾ ਨੂੰ ਖਤਮ ਕਰਨਾ ਅਤੇ ਚਾਰ ਲੇਬਰ ਕੋਡ ਲਾਗੂ ਕਰਕੇ ਮਜ਼ਦੂਰਾਂ ਦੇ ਹੱਕਾਂ ਤੇ ਡਾਕਾ ਮਾਰਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਉਕਤ ਕਾਨੂੰਨ ਲਾਗੂ ਕਰਕੇ ਕਿਸਾਨਾਂ ਦੀਆਂ ਜ਼ਮੀਨਾਂ ਖੁੱਸਣਾ ਤੈਅ ਹੈ। ਸਰਕਾਰ ਦੀ ਮੰਸ਼ਾ ਹੈ ਕਿ ਬਾਹਰੋਂ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤਾਂ ਭਾਰਤ ਲੈਕੇ ਆਉਣਗੇ, ਇਸ ਨਾਲ ਲੋਕਾਂ ਨੂੰ ਰਾਹਤ ਨਹੀਂ ਸਗੋਂ ਇਸ ਦੇ ਉਲਟ ਭਾਰਤ ਅੰਦਰ ਕਰੋੜਾਂ ਲੋਕਾਂ ਦਾ ਵੱਡਾ ਨੁਕਸਾਨ ਹੋਵੇਗਾ।
ਇਸ ਮੌਕੇ ਬਹਾਲ ਸਿੰਘ ਢੀਂਡਸਾ , ਅਮਨਦੀਪ ਸਿੰਘ ਮਹਿਲਾਂ ,ਬਹਾਦਰ ਸਿੰਘ ਭੁਟਾਲ , ਸੁਖਦੇਵ ਸਿੰਘ ਕੁੜੈਲ , ਹਰਜੀਤ ਸਿੰਘ ਮਹਿਲਾਂ ,ਮਨਜੀਤ ਸਿੰਘ ਘਰਾਚੋਂ , ਜਸਵੰਤ ਸਿੰਘ ਤੋਲਾਵਾਲ, ਰਣਜੀਤ ਸਿੰਘ ਲੌਂਗੋਵਾਲ, ਹਰਬੰਸ ਲੱਡਾ , ਜਗਤਾਰ ਸਿੰਘ ਲੱਡੀ, ਸੁਖਪਾਲ ਸਿੰਘ ਮਾਣਕ, ਬੰਟੀ ਢੀਂਡਸਾ ਆਦਿ ਆਗੂ ਹਾਜਰ ਸਨ।