Headlines

07 ਜੂਨ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਵੋਟਰ ਮੈਪਿੰਗ ਕੈਂਪ

·         ਸਾਲ 2003 ਅਤੇ 2025 ਦੀਆਂ ਵੋਟਰ ਸੂਚੀਆਂ ਦੇ ਮੈਪਿੰਗ ਕਾਰਜ ਨੂੰ ਤੇਜ਼ ਕਰਨ ਲਈ ਵਿਸ਼ੇਸ਼ ਉਪਰਾਲਾ

·         ਯੋਗ ਵੋਟਰ ਆਪਣੇ ਬੂਥਾਂ ’ਤੇ ਪਹੁੰਚ ਕੇ ਬੀ.ਐਲ.ਓਜ਼ ਨਾਲ ਸਹਿਯੋਗ ਕਰਨ : ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਤਿੜਕੇ

ਮਾਲੇਰਕੋਟਲਾ, 02 ਜੂਨ Bol Punjab De, Buero 

                 ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਤਹਿਤ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ-2026 ਦੇ ਮੱਦੇਨਜ਼ਰ ਜ਼ਿਲ੍ਹਾ ਮਾਲੇਰਕੋਟਲਾ ਦੇ ਸਮੂਹ ਪੋਲਿੰਗ ਬੂਥਾਂ ’ਤੇ ਮਿਤੀ 07 ਜੂਨ, 2026 (ਐਤਵਾਰ) ਨੂੰ ਸਵੇਰੇ 10:00 ਵਜੇ ਤੋਂ ਸ਼ਾਮ 04:00 ਵਜੇ ਤੱਕ ਵਿਸ਼ੇਸ਼ ਵੋਟਰ ਮੈਪਿੰਗ ਕੈਂਪ ਲਗਾਏ ਜਾਣਗੇ।

              ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਸਾਲ 2003 ਦੀ ਵੋਟਰ ਸੂਚੀ ਵਿੱਚ ਦਰਜ ਵੋਟਰਾਂ ਨੂੰ ਮੌਜੂਦਾ ਸਾਲ 2025 ਦੀ ਵੋਟਰ ਸੂਚੀ ਨਾਲ ਮੈਪ ਕਰਨ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਇਹ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ।

             ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਆਪਣੇ-ਆਪਣੇ ਬੂਥਾਂ ’ਤੇ ਅਣ-ਮੈਪਡ (Unmapped) ਵੋਟਰਾਂ ਦੀਆਂ ਸੂਚੀਆਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ। ਕੈਂਪ ਦੌਰਾਨ ਬੀ.ਐਲ.ਓਜ਼, ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਦੇ ਸਹਿਯੋਗ ਨਾਲ ਸਾਲ 2003 ਦੀਆਂ ਵੋਟਰ ਸੂਚੀਆਂ ਵਿੱਚ ਦਰਜ ਵੋਟਰਾਂ ਦੀ ਮੌਜੂਦਾ ਵੋਟਰ ਸੂਚੀ ਨਾਲ ਮੈਪਿੰਗ ਯਕੀਨੀ ਬਣਾਉਣਗੇ।

              ਵਿਰਾਜ ਐਸ. ਤਿੜਕੇ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ, ਬੀ.ਐਲ.ਏਜ਼ ਅਤੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ ਅਤੇ ਆਪਣੇ-ਆਪਣੇ ਬੂਥਾਂ ’ਤੇ ਪਹੁੰਚ ਕੇ ਬੀ.ਐਲ.ਓਜ਼ ਦਾ ਸਹਿਯੋਗ ਕਰਨ, ਤਾਂ ਜੋ ਵੋਟਰ ਸੂਚੀਆਂ ਨੂੰ ਹੋਰ ਸਹੀ, ਪਾਰਦਰਸ਼ੀ ਅਤੇ ਅੱਪਡੇਟ ਬਣਾਇਆ ਜਾ ਸਕੇ।

             ਉਨ੍ਹਾਂ ਕਿਹਾ ਕਿ ਸਹੀ ਅਤੇ ਅੱਪਡੇਟ ਵੋਟਰ ਸੂਚੀਆਂ ਲੋਕਤੰਤਰ ਦੀ ਮਜ਼ਬੂਤੀ ਲਈ ਬੇਹੱਦ ਜ਼ਰੂਰੀ ਹਨ। ਇਸ ਲਈ ਹਰੇਕ ਯੋਗ ਵੋਟਰ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਚੋਣ ਕਮਿਸ਼ਨ ਦੀ ਇਸ ਮਹੱਤਵਪੂਰਨ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਵੇ। ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਚੋਣ ਅਮਲੇ ਨੂੰ ਵੀ ਹਦਾਇਤ ਕੀਤੀ ਹੈ ਕਿ ਕੈਂਪਾਂ ਦੇ ਸਫਲ ਆਯੋਜਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ ਅਤੇ ਮੈਪਿੰਗ ਕਾਰਜ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ।

Leave a Reply

Your email address will not be published. Required fields are marked *