Headlines

*ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਹਾਇਕ ਕਮਿਸ਼ਨਰ (ਜਨਰਲ) ਵੱਲੋਂ ਮੀਟਿੰਗ*

*ਸਪੈਸ਼ਲ ਇੰਨਟੈਸਿਵ ਰਿਵੀਜਨ-2026 ਦੇ ਸੋਧੇ ਹੋਏ ਪ੍ਰੋਗਰਾਮ ਬਾਰੇ ਜਾਣੂ ਕਰਵਾਇਆ 

ਸੰਗਰੂਰ, 03 ਜੂਨ Bol Punjab De, Buero 

ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਨਸਿਵ ਰਵੀਜਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਸਪੈਸ਼ਲ ਇਨਟੈਨਸਿਵ ਰਵੀਜਨ ਦੀਆਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਸਬੰਧੀ ਜਾਣਕਾਰੀ ਦੇਣ ਲਈ ਦਫਤਰ ਡਿਪਟੀ ਕਮਿਸ਼ਨਰ ਸੰਗਰੂਰ ਵਿਖੇ ਜ਼ਿਲ੍ਹਾ ਚੋਣ ਅਫਸਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨ/ਸਕੱਤਰ/ਨੁਮਾਇੰਦਿਆਂ ਨਾਲ ਸਹਾਇਕ ਕਮਿਸ਼ਨਰ (ਜਨਰਲ) ਸੰਗਰੂਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। 

ਇਸ ਦੌਰਾਨ ਉਹਨਾਂ ਨੂੰ ਪੰਜਾਬ ਰਾਜ ਵਿੱਚ ਸਪੈਸ਼ਲ ਇੰਨਟੈਸਿਵ ਰਿਵੀਜਨ -2026 ਦੇ ਸੋਧੇ ਹੋਏ ਪ੍ਰੋਗਰਾਮ ਬਾਰੇ ਜਾਣੂ ਕਰਵਾਇਆ ਗਿਆ, ਜਿਸ ਅਨੁਸਾਰ ਹੁਣ ਵੋਟਰ ਸੂਚੀ ਦੀ ਡਰਾਫਟ ਪਬਲਿਕੇਸ਼ਨ ਮਿਤੀ 03.08.2026 ਨੂੰ ਕੀਤੀ ਜਾਣੀ ਹੈ। ਦਾਅਵੇ ਅਤੇ ਇਤਰਾਜ਼ ਮਿਤੀ 03.08.2026 ਤੋਂ ਮਿਤੀ 02.09.2026 ਤਕ ਲਏ ਜਾਣਗੇ, ਜਿਹਨਾਂ ਦਾ ਨਿਪਟਾਰਾ ਮਿਤੀ 03.08.2026 ਤੋਂ 28.09.2026 ਤਕ ਕਰਦੇ ਹੋਏ ਮਿਤੀ 01.10.2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।

ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਨਟੈਨਸਿਵ ਰਿਵੀਜਨ-2026 ਦੇ ਸਬੰਧ ਵਿੱਚ ਸਾਲ 2003 ਦੀ ਵੋਟਰ ਸੂਚੀ ਨਾਲ ਮੌਜੂਦਾ ਵੋਟਰ ਸੂਚੀ ਦੀ ਮੈਪਿੰਗ ਕਰਨ ਸਬੰਧੀ ਮਿਤੀ 07.06.2026 ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਤੋਂ ਸ਼ਾਮ ਦੇ 04:00 ਵਜੇ ਤੱਕ ਸਪੈਸ਼ਲ ਕੈਂਪ ਲਗਾਉਣ ਸਬੰਧੀ ਹਦਾਇਤ ਜਾਰੀ ਕੀਤੀ ਗਈ ਹੈ। ਇਸ ਕੈਂਪ ਦੌਰਾਨ ਵੋਟਰਾਂ ਦੀ ਸਹੂਲਤ ਲਈ ਸਾਰੇ ਬੀ.ਐੱਲ.ਓਜ਼ ਆਪਣੇ ਸਬੰਧਤ ਪੋਲਿੰਗ ਬੂਥਾਂ ਤੇ ਹਾਜ਼ਰ ਰਹਿਣਗੇ। ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਗਈ ਕਿ ਮਿਤੀ 07.06.2026 ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਤੋਂ ਸ਼ਾਮ ਦੇ 04:00 ਵਜੇ ਤਕ ਸਮੂਹ ਪੋਲਿੰਗ ਬੂਥਾਂ ਤੇ ਲਗਾਏ ਜਾਣ ਵਾਲੇ ਸਪੈਸ਼ਲ ਕੈਂਪਾਂ ਵਿੱਚ ਆਪਣੀ ਪਾਰਟੀ ਦੇ ਬੀ.ਐੱਲ.ਏਜ਼ ਨੂੰ ਸ਼ਮੂਲੀਅਤ ਕਰਨ ਲਈ ਜਾਣੂ ਕਰਵਾਇਆ ਜਾਵੇ। 

ਪੰਜਾਬ ਰਾਜ ਵਿੱਚ ਮਿਤੀ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ. ਘਰ-ਘਰ ਜਾ ਕੇ Enumeration Form ਭਰਵਾਉਂਣਗੇ। ਭਾਵੇ ਕਿ ਸਾਰੇ ਵੋਟਰਾਂ ਨੂੰ  SIR ਅਧੀਨ ਫਾਰਮ ਭਰਨਾ ਜ਼ਰੂਰੀ ਹੈ, ਫਿਰ ਵੀ ਮੈਪ ਕੀਤੇ ਹੋਏ ਵੋਟਰਾਂ ਲਈ SIR ਦੀ ਪ੍ਰਕਿਰਿਆ ਕਾਫੀ ਆਸਾਨ ਹੋਵੇਗੀ। 

ਸਪੈਸ਼ਲ ਇੰਨਟੈਨਸਿਵ ਰਿਵੀਜਨ ਦੇ ਕੰਮ ਲਈ ਜ਼ਿਲ੍ਹਾ ਸੰਗਰੂਰ ਵਿੱਚ ਕੁਲ 1006 ਬੂਥਾਂ ‘ਤੇ 1006 ਬੀ.ਐਲ.ਓਜ, 107 ਬੀ.ਐਲ.ਓ ਸੁਪਰਵਾਈਜ਼ਰ ਅਤੇ 05 ਚੋਣਕਾਰ ਰਜਿਸਟਰੇਸ਼ਨ ਅਫਸਰ, 10 ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ ਲਗਾਏ ਗਏ ਹਨ।

ਸਪੈਸ਼ਲ ਇੰਨਟੈਸਿਵ ਰਿਵੀਜਨ ਦਾ ਉਦੇਸ਼ ਜਿਲ੍ਹੇ ਦੇ ਹਰੇਕ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਵੋਟਰ ਸੂਚੀ ਵਿੱਚੋਂ ਬਾਹਰ ਕਰਨਾ ਹੋਵੇਗਾ। ਦੋਹਰੀ ਵੋਟਰ ਰੱਖਣਾ ਭਾਰਤੀ ਸੰਵਿਧਾਨ ਅਨੁਸਾਰ ਦੰਡ ਯੋਗ ਅਪਰਾਧ ਹੈ ਜਿਸ ਲਈ ਇੱਕ ਸਾਲ ਤੱਕ ਦੀ ਕੈਦ ਦੀ ਸਜ਼ਾ ਹੈ। ਜੇਕਰ ਕੋਈ ਵੋਟਰ SIR ਅਧੀਨ Enumeration Form ਨਹੀਂ ਭਰਦਾ ਹੈ ਤਾਂ ਉਸ ਨੂੰ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ ਜੋ ਮਿਤੀ 03.08.2026 ਨੂੰ ਪ੍ਰਕਾਸ਼ਿਤ ਹੋਵੇਗੀ। 

ਮੀਟਿੰਗ ਦੌਰਾਨ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਵੋਟਰ ਸੂਚੀਆਂ ਦੇ ਸਪੈਸ਼ਲ ਇੰਨਟੈਨਸਿਵ ਰਿਵੀਜਨ ਵਿੱਚ ਬੀ.ਐਲ.ਓ. ਨੂੰ ਪੂਰਾ ਸਹਿਯੋਗ ਦੇਣ ਅਤੇ ਉਨ੍ਹਾਂ ਵੱਲੋਂ ਹਰੇਕ ਪੋਲਿੰਗ ਬੂਥ ਲਈ ਬੀ.ਐਲ.ਏ. ਨਿਯੁਕਤ ਕੀਤੇ ਜਾਣ। 

ਇਸ ਮੀਟਿੰਗ ਵਿੱਚ ਸ਼੍ਰੀ ਸਤਗੁਰ ਸਿੰਘ (ਬਹੁਜਨ ਸਮਾਜ ਪਾਰਟੀ), ਸ਼੍ਰੀ ਸਤਪਾਲ ਸਿੰਘ (ਭਾਰਤੀ ਜਨਤਾ ਪਾਰਟੀ), ਸ਼੍ਰੀ ਨਰੇਸ਼ ਕੁਮਾਰ (ਸ਼੍ਰੋਮਣੀ ਅਕਾਲੀ ਦਲ), ਸ਼੍ਰੀ ਰੋਕੀ ਬਾਂਸਲ (ਇੰਡੀਅਨ ਨੈਸ਼ਨਲ ਕਾਂਗਰਸ), ਸ਼੍ਰੀ ਗੁਰਮੇਲ ਸਿੰਘ (ਬਹੁਜਨ ਸਮਾਜ ਪਾਰਟੀ), ਸ਼੍ਰੀ ਗੁਰਨੈਬ ਸਿੰਘ (ਸ਼੍ਰੋਮਣੀ ਅਕਾਲੀ ਦਲ)(ਅੰਮ੍ਰਿਤਸਰ), ਸ਼੍ਰੀ ਅਵਤਾਰ ਸਿੰਘ ਝਨੇੜੀ(ਆਮ ਆਦਮੀ ਪਾਰਟੀ), ਸ਼੍ਰੀ ਗੁਰਚਰਨ ਸਿੰਘ (ਆਮ ਆਦਮੀ ਪਾਰਟੀ) ਤੋਂ ਇਲਾਵਾ ਸ਼੍ਰੀਮਤੀ ਪਰਮਜੀਤ ਕੌਰ, ਚੋਣ ਤਹਿਸੀਲਦਾਰ ਹਾਜ਼ਰ ਸਨ।

Leave a Reply

Your email address will not be published. Required fields are marked *