Headlines

ਅਕਾਲੀ ਦਲ ਨੇ ਸੁਨਾਮ ਹਲਕੇ ਦੀ ਜਥੇਬੰਦੀ ਕੀਤੀ ਭੰਗ 

** ਜੂਨ ਮਹੀਨੇ ਦੇ ਅਖੀਰ ਤੱਕ ਨਵੀਂ ਜਥੇਬੰਦੀ ਦਾ ਕੀਤਾ ਜਾਵੇਗਾ ਐਲਾਨ 

ਦਰਸ਼ਨ ਸਿੰਘ ਚੌਹਾਨ, Bol Punjab De, Buero 

ਸੁਨਾਮ —  ਸ਼੍ਰੋਮਣੀ ਅਕਾਲੀ ਦਲ ਜਿਲ਼ਾ ਸੰਗਰੂਰ ਦੇ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਨੇ ਹਲਕਾ ਸੁਨਾਮ ਦੇ ਇੰਚਾਰਜ਼ ਵਿਨਰਜੀਤ ਸਿੰਘ ਖਡਿਆਲ ਦੀ ਸਿਫਾਰਸ਼ ਤੇ ਹਲਕਾ ਸੁਨਾਮ ਦਾ ਸਮੁੱਚਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਹੈ। ਜੂਨ ਮਹੀਨੇ ਦੇ ਅਖੀਰ ਤੱਕ ਨਵੀਂ ਜਥੇਬੰਦੀ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਨੇ ਦੱਸਿਆ ਕਿ ਪਿਛਲੇ ਦਿਨੀਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੰਡੀਗੜ੍ਹ ਵਿਖੇ ਸਮੂਹ ਜਿਲ਼ਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਦੀ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਕਿ ਹਰ ਹਲਕੇ ਵਿੱਚ 15000 ਵੋਟ ਤੱਕ ਇੱਕ ਸਰਕਲ ਪ੍ਰਧਾਨ ਲਾਇਆ ਜਾਵੇ, ਸ਼ਹਿਰੀ ਅਤੇ ਦਿਹਾਤੀ ਖੇਤਰਾਂ ਦੇ ਸਰਕਲ ਪ੍ਰਧਾਨ ਅਤੇ ਅਹੁਦੇਦਾਰ ਵੱਖੋ-ਵੱਖਰੇ ਬਣਾਏ ਜਾਣਗੇ, ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਹਰ ਵਰਗ ਨੂੰ ਬਿਨਾਂ ਕਿਸੇ ਭੇਦਭਾਵ ਜਾਤ-ਪਾਤ ਤੋਂ ਹਟ ਕੇ ਮਾਣ ਸਨਮਾਨ ਦਿੱਤਾ ਜਾਵੇਗਾ, ਜਿਹੜੇ ਵੀ ਵਰਕਰ ਪਾਰਟੀ ਦੀ ਵਿਚਾਰਧਾਰਾ, ਪਾਰਟੀ ਚੋਣ ਨਿਸ਼ਾਨ ਅਤੇ ਪਾਰਟੀ ਪ੍ਰਧਾਨ ਦੇ ਫੈਸਲਿਆਂ ਤੇ ਪਹਿਰਾ ਦੇਣਗੇ ਉਹਨਾਂ ਨੂੰ ਪਹਿਲ ਦਿੱਤੀ ਜਾਵੇਗੀ, ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਦੱਸਿਆ ਕਿ ਪਾਰਟੀ ਸੁਨਾਮ ਹਲਕੇ ਵਿੱਚ ਆਉਣ ਵਾਲੀ ਵਿਧਾਨ ਸਭਾ ਚੋਣ ਪੂਰੀ ਤਿਆਰੀ ਅਤੇ ਤਨਦੇਹੀ ਨਾਲ ਲੜੇਗੀ, ਉਹਨਾਂ ਕਿਹਾ ਕਿ ਲੰਘੀਆਂ ਚੋਣਾਂ ਵਿੱਚ ਪਾਰਟੀ ਦਾ ਪ੍ਰਦਰਸ਼ਨ ਸੰਤੋਸ਼ਜਨਕ ਰਿਹਾ ਅਤੇ ਬੁਹਤ ਸਾਰੇ ਨਵੇਂ ਚਿਹਰੇ ਪਾਰਟੀ ਨਾਲ ਜੁੜੇ, ਪੁਰਾਣੇ ਟਕਸਾਲੀ ਪਰਿਵਾਰਾਂ ਨੂੰ ਵੀ ਪਾਰਟੀ ਅਪਣੇ ਨਾਲ ਜੋੜਣ ਵਿੱਚ ਕਾਫੀ ਹੱਦ ਤੱਕ ਕਾਮਯਾਬ ਹੋਈ । ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਹਰ ਘਰ ਹਰ ਪਿੰਡ ਅਤੇ ਹਰ ਮਹੁੱਲੇ ਤੱਕ ਪਹੁੰਚ ਕਰੇਗੀ, ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਪ੍ਰਤੀ ਏਜੰਡਾ ਲੋਕਾਂ ਵਿੱਚ ਲੈ ਕੇ ਜਾਵਾਂਗੇ, ਉਹਨਾਂ ਨੇ ਪਾਰਟੀ ਦੇ ਸਮੂਹ ਅਹੁਦੇਦਾਰ, ਵਰਕਰ, ਲੀਡਰਸ਼ਿਪ ਅਤੇ ਆਮ ਸੰਗਤ ਨੂੰ ਅਪੀਲ ਕੀਤੀ ਕਿ ਅਪਣੀ ਪਾਰਟੀ ਦੀ ਤਾਕਤ ਬਣੋ ਅਤੇ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਵਿੱਚ ਸਰਕਾਰ ਬਣਾ ਕੇ ਸ਼ਾਂਤੀ, ਭਾਈਚਾਰਕ ਸਾਂਝ ਲੈ ਕੇ ਆਓ ਅਤੇ ਪੰਜਾਬ ਦੀ ਮੁੜ ਤਰੱਕੀ ਕਰਵਾਓ ।

Leave a Reply

Your email address will not be published. Required fields are marked *