** ਕਿਹਾ ਟਾਲਮਟੋਲ ਦੀ ਨੀਤੀ ਦਾ ਆਮ ਚੋਣਾਂ ਚ, ਦੇਵਾਂਗੇ ਜਵਾਬ
ਦਰਸ਼ਨ ਸਿੰਘ ਚੌਹਾਨ, Bol Punjab De, Buero
ਸੁਨਾਮ — ਪੈਨਸ਼ਨਰਾਂ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਤੋਂ ਡੀਏ ਦਾ ਬਕਾਇਆ ਮੰਗਿਆ ਹੈ। ਸੂਬਾ ਸਰਕਾਰ ਦੀ ਟਾਲਮਟੋਲ ਨੀਤੀ ਵਾਲ਼ੀ ਨੀਤੀ ਦਾ ਪੈਨਸ਼ਨਰ ਵਿਧਾਨ ਸਭਾ ਦੀਆਂ ਆਮ ਚੋਣਾਂ ਵਿੱਚ ਜਵਾਬ ਦੇਣ ਦੀ ਗੱਲ ਆਖੀ ਹੈ। ਵੀਰਵਾਰ ਨੂੰ ਸੁਨਾਮ ਵਿਖੇ
ਦੀ ਸੁਨਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਪ੍ਰਧਾਨ ਪ੍ਰੇਮ ਚੰਦ ਅਗਰਵਾਲ ਦੀ ਅਗਵਾਈ ਹੇਠ ਹੋਈ ਮਹੀਨਾਵਾਰ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਪ੍ਰੇਮ ਚੰਦ ਅਗਰਵਾਲ, ਚੇਤ ਰਾਮ ਢਿੱਲੋਂ ਅਤੇ ਸ਼ਵਿੰਦਰ ਸਿੰਘ ਚੱਠਾ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਦੀ ਆ ਰਹੀ ਹੈ। ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਤੋਂ ਬਾਅਦ ਵੀ ਸੂਬੇ ਦੀ ਸਰਕਾਰ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ ਡੀਏ ਦੀਆਂ ਕਿਸ਼ਤਾਂ ਜਾਰੀ ਨਹੀਂ ਕਰ ਰਹੀ। ਉਨ੍ਹਾਂ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਪੈਨਸ਼ਨਰਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਜਵਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਲਾਜ਼ਮ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਦਿੱਤੇ ਗਏ ਆਦੇਸ਼ ਅਨੁਸਾਰ ਜੁਲਾਈ ਅਗਸਤ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਵਿਧਾਇਕਾਂ ਦੀਆਂ ਕੋਠੀਆਂ ਮੂਹਰੇ ਖਾਲੀ ਘੜੇ ਭੰਨਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਗਿਰਧਾਰੀ ਲਾਲ ਜਿੰਦਲ, ਓਮ ਪ੍ਰਕਾਸ਼ ਵਾਸਨ ,ਕਰਮ ਸਿੰਘ ਛਾਜਲੀ, ਕ੍ਰਿਸ਼ਨ ਸਿੰਘ ਜਖੇਪਲ, ਚਮਕੌਰ ਸਿੰਘ ਸਿੱਧੂ, ਧੰਨ ਸਿੰਘ ਛਾਜਲੀ, ਹਰਨੇਕ ਸਿੰਘ ਖੋਖਰ ਅਮਰੀਕ ਸਿੰਘ ਖੰਨਾ, ਕੁਲਦੀਪ ਸਿੰਘ ਪਾਠਕ, ਬਲਬੰਤ ਸਿੰਘ ਸ਼ੇਰੋਂ, ਕਰਨੈਲ ਸਿੰਘ ਖੋਖਰ ਹਾਜ਼ਰ ਸਨ।