Headlines

ਕਿਸਾਨਾਂ ਨੇ ਭੰਡੀ ਕੇਂਦਰ ਤੇ ਸੂਬੇ ਦੀ ” ਆਪ ” ਸਰਕਾਰ 

Oplus_16908288

** ਕਿਹਾ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਨੂੰ ਕਰ ਰਹੀਆਂ ਨੇ ਲਾਗੂ 

** ਬੀਕੇਯੂ ਅਜ਼ਾਦ ਨੇ ਲੌਂਗੋਵਾਲ ਚ, ਕੀਤੀ ਸੂਬਾ ਪੱਧਰੀ ਕਨਵੈਨਸ਼ਨ 

ਦਰਸ਼ਨ ਸਿੰਘ ਚੌਹਾਨ, Bol Punjab De, Buero 

ਸੁਨਾਮ – ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਕਦਮ ਚੁੱਕਣ ਦਾ ਆਰੋਪ ਲਗਾਇਆ ਹੈ। ਕਿਸਾਨਾਂ ਦਾ ਦાવો ਹੈ ਕਿ ਦੋਵੇਂ ਸਰਕਾਰਾਂ ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰ ਰਹੀਆਂ ਹਨ। ਵੀਰਵਾਰ ਨੂੰ ਸੁਨਾਮ ਵਿਧਾਨ ਸਭਾ ਹਲਕੇ ਦੇ ਕਸਬਾ ਲੌਂਗੋਵਾਲ ਵਿੱਚ ਦਿਲਬਾਗ ਸਿੰਘ ਹਰੀਗੜ੍ਹ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਸੂਬਾਈ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਮਨਜੀਤ ਸਿੰਘ ਨਿਆਲ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਅਤੇ ਪੰਜਾਬ ਸਰਕਾਰ ਦੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਨੂੰ ਤਰਜੀਹ ਦੇ ਰਹੀਆਂ ਹਨ ਅਤੇ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੀਆਂ ਹਨ। ਸਾਰਿਆਂ ਜਨਤਕ ਖੇਤਰਾਂ ਅਤੇ ਖੇਤੀਬਾੜੀ ਸੈਕਟਰ ਦੇ ਦਰਵਾਜੇ ਦੇਸੀ ਅਤੇ ਵਿਦੇਸ਼ੀ ਬਹੁਕੌਮੀ ਕੰਪਨੀਆਂ ਲਈ ਖੁੱਲੇ ਛੱਡੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਭਾਰਤ-ਅਮਰੀਕਾ ਟਰੇਡ ਡੀਲ, ਬਿਜਲੀ ਸੋਧ ਬਿੱਲ 2025, ਬੀਜ ਐਕਟ 2025 ਵਰਗੀਆਂ ਨੀਤੀਆਂ ਨੂੰ ਲਾਗੂ ਕਰਨਾ, ਐਮਐਸਪੀ ਖਰੀਦ ਲਈ ਗਾਰੰਟੀ ਕਾਨੂੰਨ ਬਣਾਉਣ ਤੋਂ ਕੂਚ ਕਰਨਾ, ਸਰਕਾਰੀ ਖਰੀਦ ਦੇ ਮਾਪਦੰਡਾਂ ਨੂੰ ਹੋਰ ਕਠੋਰ ਕਰਨਾ ਅਤੇ ਕਿਸਾਨਾਂ-ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰਨ ਦੇ ਵਾਅਦੇ ਤੋਂ ਮੁੜਨਾ ਇਹ ਸਾਬਤ ਕਰਦਾ ਹੈ ਕਿ ਦੋਵੇਂ ਸਰਕਾਰਾਂ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਕੰਮ ਕਰ ਰਹੀਆਂ ਹਨ।

ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾਈ ਆਗੂ ਲਖਵੀਰ ਸਿੰਘ ਦੌਧਰ, ਗੁਰਮੇਲ ਸਿੰਘ ਮਹੌਲੀ, ਕਰਨੈਲ ਸਿੰਘ ਲੰਗ ਅਤੇ ਗੁਰਦੇਵ ਸਿੰਘ ਗੱਜੂਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਡੀਏਪੀ, ਯੂਰੀਆ ਖਾਦ ਸਮੇਤ ਵੱਖ-ਵੱਖ ਖੇਤੀ ਸਮੱਗਰੀ ਦੀ ਕਮੀ ਨੇ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਵਿੱਚ ਡਾਲ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਦੇ ਸਵਾਲਾਂ ਤੋਂ ਮੁੱਖ ਮੋੜ ਰਹੇ ਹਨ, ਜਿਸ ਕਾਰਨ ਪੁਲਿਸ ਜਬਰ ਨਾਲ ਕਿਸਾਨਾਂ ਦੀ ਅਵਾਜ਼ ਦਬਾਈ ਜਾ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਅਗਲੇ ਸਮੇਂ ਵਿੱਚ ਪੁਲਿਸ ਜਬਰ ਦਾ ਸ਼ਾਂਤਮਈ ਰੂਪ ਵਿੱਚ ਮੁਕਾਬਲਾ ਕੀਤਾ ਜਾਵੇਗਾ। ਔਰਤ ਵਿੰਗ ਦੀ ਸੂਬਾਈ ਆਗੂ ਬਲਜੀਤ ਕੌਰ ਕਿਲਾਭਰੀਆਂ, ਗੁਰਪ੍ਰੀਤ ਕੌਰ ਬਰਾਸ ਅਤੇ ਦਵਿੰਦਰ ਕੌਰ ਹਰਦਾਸਪੁਰ ਨੇ ਵੀ ਕਿਹਾ ਕਿ ਹਲਕੇ ਦੇ ਵਿਧਾਇਕਾਂ, ਮੰਤਰੀਆਂ ਅਤੇ ਮੁੱਖ ਮੰਤਰੀ ਨੂੰ ਸਵਾਲ ਪੁੱਛਣ ਦੇ ਨਾਲ-ਨਾਲ ਕਿਸਾਨ ਪੱਖੀ ਅਤੇ ਸਰਕਾਰ ਵਿਰੋਧੀ ਵੱਡੇ ਫਲੈਕਸ ਪੰਜਾਬ ਦੇ ਹਰ ਪਿੰਡ ਵਿੱਚ ਲਗਾਏ ਜਾਣਗੇ। ਕਿਸਾਨ ਆਗੂਆਂ ਨੇ ਇਹ ਵੀ ਦੱਸਿਆ ਕਿ ਕੇ ਐਮ ਐਮ ਦੇ ਸੱਦੇ ‘ਤੇ 8 ਜੂਨ ਨੂੰ ਜ਼ਿਲ੍ਹਾ ਪੱਧਰ ‘ਤੇ ਵੱਡਾ ਇਕੱਠ ਕਰਕੇ ਕੇਂਦਰ ਅਤੇ ਸੂਬਾ ਸਰਕਾਰ ਦੇ ਵੱਡੇ ਅਕਾਰੀ ਪੁਤਲੇ ਪੰਜਾਬ ਵਿੱਚ ਸਾੜੇ ਜਾਣਗੇ।

ਕਿਸਾਨ ਕਨਵੈਨਸ਼ਨ ਨੇ ਮੰਗ ਕੀਤੀ ਕਿ ਸੰਗਰੂਰ ਜ਼ਿਲ੍ਹੇ ਵਿੱਚ ਕਿਸਾਨਾਂ ਦੇ ਫੋਨ ਖੋਹ ਕੇ ਡਾਟਾ ਡਿਲੀਟ ਕਰਨ ਅਤੇ ਬੇਲੋੜੀ ਸਲੂਕ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਕਿਸਾਨਾਂ ਦੀ ਅਜੇ ਤੱਕ ਕਿਸੇ ਵੀ ਅਧਿਕਾਰੀ ਖਿਲਾਫ ਕਾਰਵਾਈ ਨਾ ਹੋਣ ਤੇ ਕੇ ਐਮ ਐਮ ਨਾਲ ਮੀਟਿੰਗ ਤੋਂ ਬਾਅਦ 8 ਜੂਨ ਨੂੰ ਐਸ ਐਸ ਪੀ ਦਫਤਰ ਸੰਗਰੂਰ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ ਅਤੇ ਕੇਂਦਰ ਤੇ ਪੰਜਾਬ ਸਰਕਾਰ ਦੇ ਪੁਤਲੇ ਸਾੜੇ ਜਾਣਗੇ। ਜ਼ਿਲ੍ਹਾ ਆਗੂ ਕੁਲਵਿੰਦਰ ਸਿੰਘ ਸੋਨੀ ਲੌਂਗੋਵਾਲ, ਰਾਜ ਸਿੰਘ ਥੇੜੀ, ਸੁਖਦੇਵ ਸ਼ਰਮਾਂ ਭੁਟਾਲ, ਸੰਤਰਾਮ ਛਾਜਲੀ, ਜਸਵੀਰ ਸਿੰਘ ਮੈਦੇਵਾਸ, ਹਰਦੇਵ ਸਿੰਘ ਕੁਲਾਰ, ਜਗਰਾਜ ਸਿੰਘ ਦੱਧਾਹੂਰ, ਸ਼ੇਰ ਸਿੰਘ ਮਹੌਲੀ, ਮਨਜੀਤ ਸਿੰਘ ਧਾਲੀਵਾਲ ਅਤੇ ਤਪਿੰਦਰ ਸਿੰਘ ਲੁਧਿਆਣਾ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।

Leave a Reply

Your email address will not be published. Required fields are marked *