Headlines

ਸੁਨਾਮ ਹਲਕੇ ਦੇ ਪਿੰਡਾਂ ਦੀ ਬਦਲੇਗੀ ਨੁਹਾਰ 

Oplus_16908288

— ਵਿਕਾਸ ਕਾਰਜਾਂ ਤੇ ਖਰਚ ਹੋਣਗੇ ਢਾਈ ਕਰੋੜ ਰੁਪਏ 

— ਮੰਤਰੀ ਅਮਨ ਅਰੋੜਾ ਨੇ ਵੰਡੇ ਮਨਜ਼ੂਰੀ ਪੱਤਰ 

ਦਰਸ਼ਨ ਸਿੰਘ ਚੌਹਾਨ, Bol Punjab De, Buero 

ਸੁਨਾਮ, ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜਾਂ ਲਈ ਕਰੀਬ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ। ਇਨ੍ਹਾਂ ਵਿਕਾਸ ਕਾਰਜਾਂ ਵਿੱਚ ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਰੋਜ਼ਾਨਾ ਲੋੜਾਂ ਨਾਲ ਸਬੰਧਤ ਕੰਮਾਂ ਨੂੰ ਤਰਜੀਹ ਦਿੱਤੀ ਗਈ ਹੈ।

ਵੀਰਵਾਰ ਨੂੰ ਸੁਨਾਮ ਵਿਖੇ ਦੇਰ ਸ਼ਾਮ ਵਿਕਾਸ ਕਾਰਜਾਂ ਲਈ ਮਨਜ਼ੂਰੀ ਪੱਤਰ ਵੰਡਣ ਲਈ ਆਯੋਜਿਤ ਕੀਤੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ , ਇਸੇ ਉਦੇਸ਼ ਤਹਿਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਲਈ ਫੰਡ ਜਾਰੀ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਮਨਜ਼ੂਰ ਕੀਤੇ ਗਏ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਪਿੰਡਾਂ ਦੇ ਵਸਨੀਕਾਂ ਨੂੰ ਬਿਹਤਰ ਸਹੂਲਤਾਂ ਪ੍ਰਾਪਤ ਹੋਣਗੀਆਂ ਅਤੇ ਪਿੰਡਾਂ ਦੀ ਸਮੁੱਚੀ ਤਸਵੀਰ ਵਿੱਚ ਵੀ ਸੁਧਾਰ ਆਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਨਿਰਧਾਰਿਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕਰਵਾਏ ਜਾਣ ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਇਸ ਮੌਕੇ ਸਰਪੰਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਲਖਮੀਰਵਾਲਾ, ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਸੋਨੀ ਵਿਰਕ, ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ, ਮਨਪ੍ਰੀਤ ਬਾਂਸਲ ਤੇ ਹੋਰ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *