ਸੰਗਰੂਰ, 04 ਅਪ੍ਰੈਲ Bol Punjab De, Buero
- ਆਬਕਾਰੀ ਐਕਟ ਤਹਿਤ 02 ਕੇਸ ਦਰਜ ਕਰ ਕੇ 03 ਮੁਲਜ਼ਮ ਗ੍ਰਿਫਤਾਰ
ਸਰਤਾਜ ਸਿੰਘ ਚਾਹਲ, ਐਸ.ਐਸ.ਪੀ., ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਬ ਡਵੀਜ਼ਨ ਸੰਗਰੂਰ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਅਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 24.03.2026 ਤੋਂ 30.03.2026 ਦੌਰਾਨ ਡਰੱਗ ਦੇ 03 ਕੇਸ ਦਰਜ ਕਰਕੇ 05 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਉਪਰੰਤ 47 ਗ੍ਰਾਮ 34 ਮਿਲੀਗ੍ਰਾਮ ਹੈਰੋਇਨ/ਚਿੱਟਾ ਵਾ ਇੱਕ ਕਾਰ ਮਾਰਕਾ ਸ਼ਕੋਡਾ ਬ੍ਰਾਮਦ ਕੀਤੀ ਗਈ ਹੈ।
ਇਸ ਤੋਂ ਇਲਾਵਾ ਆਬਕਾਰੀ ਐਕਟ ਤਹਿਤ ਵੀ 2 ਕੇਸ ਦਰਜ ਕਰ ਕੇ 03 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਉਪਰੰਤ 114 ਬੋਤਲਾਂ ਸ਼ਰਾਬ ਠੇਕਾ ਅੰਗਰੇਜ਼ੀ ਬ੍ਰਾਮਦ ਕਰਵਾਉਣ ਦੇ ਨਾਲ-ਨਾਲ ਚੋਰੀ ਦੇ ਦੋ ਕੇਸ ਟਰੇਸ ਕਰਦੇ ਹੋਏ 04 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਉਪਰੰਤ ਇੱਕ ਮੋਬਾਈਲ ਫੋਨ, 500 ਰੁਪਏ, 25 ਮੀਟਰ ਡੀ.ਸੀ. ਪਾਵਰ ਕੇਬਲ, 324 MDF CT BLOCK ਬ੍ਰਾਮਦ ਕਰਵਾਉਣ ਵਿੱਚ ਸਫਲਤਾ ਹਾਸਲ ਗਈ।
ਹੀਨੀਅਸ ਕ੍ਰਾਈਮ ਵਾ ਹੋਰ ਜੁਰਮਾਂ ਤਹਿਤ 7 ਮੁਲਜ਼ਮਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਅਤੇ ਨਸ਼ੇ ਦੀ ਦਲਦਲ ਵਿੱਚ ਫਸੇ 11 ਵਿਅਕਤੀਆਂ ਨੂੰ ਨਸ਼ੇ ਤੋਂ ਨਿਜਾਤ ਦਿਵਾਉਣ ਲਈ ਦਵਾਈ ਦਿਵਾਈ ਗਈ ਹੈ।
ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਖ-ਵੱਖ ਜੁਰਮਾਂ ਤਹਿਤ ਕਰੀਬ 133 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਕੇ 130 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵਾਈ ਕੀਤੀ ਗਈ ਅਤੇ 14 ਵਿਅਕਤੀਆਂ ਵਿਰੁੱਧ ਰੋਕੂ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।
ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰ ਕੇ ਆਮ ਪਬਲਿਕ ਅਤੇ ਨੌਜਵਾਨਾਂ ਨੂੰ ਨਸ਼ਿਆਂ ਸਬੰਧੀ ਪੁਲਿਸ ਨੂੰ ਸਮੇਂ ਸਿਰ ਸੂਚਨਾ ਦੇਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।
ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਇਤਲਾਹ ਮਿਲਣ ‘ਤੇ ਫੌਰੀ ਕਾਨੂੰਨੀ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੇਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।