Headlines

ਵਿਸ਼ਵ ਸਾਈਕਲ ਦਿਵਸ ਮੌਕੇਮਾਲੇਰਕੋਟਲਾ ਵਿੱਚ ਸਾਈਕਲ ਰੈਲੀ ਦਾ ਆਯੋਜਨ, ਖਿਡਾਰੀਆਂ ਨੇ ਉਤਸ਼ਾਹ ਨਾਲ ਕੀਤੀ ਸ਼ਮੂਲੀਅਤ

·        ਖੇਡਾਂ ਅਪਣਾਓ, ਤੰਦਰੁਸਤ ਰਹੋ ਤੇ ਨਸ਼ਿਆਂ ਤੋਂ ਦੂਰ ਰਹੋ ਦਾ ਦਿੱਤਾ ਸੰਦੇਸ਼

ਮਾਲੇਰਕੋਟਲਾ 07 ਜੂਨ Bol Punjab De, Buero 

ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਮਾਲੇਰਕੋਟਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਵਿਸ਼ਵ ਸਾਈਕਲ ਦਿਵਸ ਦੇ ਮੌਕੇ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪੱਧਰ ‘ਤੇ ਡਾ. ਜਾਕਿਰ ਹੁਸੈਨ ਸਟੇਡੀਅਮ ਵਿੱਚ ਕਰਵਾਏ ਗਏ ਸਮਾਗਮ ਵਿੱਚ ਖੇਡ ਵਿਭਾਗ ਦੇ ਕੋਚਿੰਗ ਸੈਂਟਰਾਂ ਵਿੱਚ ਸਿਖਲਾਈ ਪ੍ਰਾਪਤ ਕਰ ਰਹੇ ਖਿਡਾਰੀਆਂ ਅਤੇ ਕੋਚਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।

ਸਾਈਕਲ ਰੈਲੀ ਦੀ ਸ਼ੁਰੂਆਤ ਡਾ. ਜਾਕਿਰ ਹੁਸੈਨ ਸਟੇਡੀਅਮ ਤੋਂ ਕੀਤੀ ਗਈ। ਰੈਲੀ ਸ਼ਹਿਰ ਦੇ ਮੁੱਖ ਮਾਰਗਾਂ, ਬੱਸ ਸਟੈਂਡ ਅਤੇ ਬਾਜ਼ਾਰਾਂ ਤੋਂ ਹੋਈ ਮੜ ਕੇ ਸਟੇਡੀਅਮ ਵਿੱਚ ਸਮਾਪਤ ਹੋਈ। ਇਸ ਤੋਂ ਇਲਾਵਾ ਖੇਡ ਵਿਭਾਗ ਵੱਲੋਂ ਪਿੰਡਾਂ ਵਿੱਚ ਚਲਾਏ ਜਾ ਰਹੇ ਕੋਚਿੰਗ ਸੈਂਟਰਾਂ ਵਿੱਚ ਵੀ ਵਿਸ਼ਵ ਸਾਈਕਲ ਦਿਵਸ ਸਬੰਧੀ ਸਾਈਕਲ ਰੈਲੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ।

ਇਸ ਮੌਕੇ ਖਿਡਾਰੀਆਂ ਅਤੇ ਆਮ ਲੋਕਾਂ ਨੂੰ ਖੇਡਾਂ ਨਾਲ ਜੁੜਨ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਗਿਆ। ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਕਿਹਾ ਕਿ ਸਾਈਕਲਿੰਗ ਨਾ ਸਿਰਫ਼ ਸਰੀਰਕ ਤੰਦਰੁਸਤੀ ਲਈ ਲਾਭਕਾਰੀ ਹੈ, ਸਗੋਂ ਇਹ ਵਾਤਾਵਰਣ ਸੁਰੱਖਿਆ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।

ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਅਨੁਸ਼ਾਸਨ, ਸਵੈ-ਵਿਸ਼ਵਾਸ ਅਤੇ ਸਕਾਰਾਤਮਕ ਸੋਚ ਨਾਲ ਜੋੜਦੀਆਂ ਹਨ। ਇਸ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਅਜਿਹੇ ਉਪਰਾਲੇ ਸਮੇਂ ਦੀ ਮੁੱਖ ਲੋੜ ਹਨ। ਰੈਲੀ ਦੌਰਾਨ ਭਾਗ ਲੈਣ ਵਾਲੇ ਖਿਡਾਰੀਆਂ ਨੇ ਸਿਹਤਮੰਦ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਖੇਡਾਂ ਨੂੰ ਅਪਣਾਉਣ ਦਾ ਸੰਦੇਸ਼ ਵੀ ਦਿੱਤਾ।

Leave a Reply

Your email address will not be published. Required fields are marked *