Headlines

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਵਪਾਰਿਕ ਮਿਲਣੀਆਂ ਸ਼ਲਾਘਾਯੋਗ : ਆਜਮ ਦਾਰਾ

·         ਵਪਾਰੀਆਂ ਦੀ ਸੁਰੱਖਿਆ ਲਈ ਪੁਲਿਸ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾ ਰਹੇ ਹਨ – ਚੇਅਰਮੈਨ

·         16 ਜੂਨ ਨੂੰ ਮਾਲੇਰਕੋਟਲਾ ਅਤੇ ਅਹਿਮਦਗੜ੍ਹ ਵਿਖੇ ਵਿਸ਼ੇਸ਼ ਵਪਾਰਿਕ ਮਿਲਣੀ ਕੈਂਪ, ਵਪਾਰੀਆਂ ਨੂੰ ਵੱਧ ਚੜ੍ਹ ਕੇ ਸ਼ਮੂਲੀਅਤ  ਕਰਨ ਦੀ ਈ.ਟੀ.ਓ ਵਲੋਂ ਵਪਾਰੀਆਂ ਨੂੰ ਅਪੀਲ

ਮਾਲੇਰਕੋਟਲਾ, 12 ਜੂਨ Bol Punjab De, Buero 

ਪੰਜਾਬ ਸਰਕਾਰ ਵਪਾਰਕ ਭਾਈਚਾਰੇ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਤੇ ਸੁਖਦਾਇਕ ਕਾਰੋਬਾਰੀ ਮਾਹੌਲ ਪ੍ਰਦਾਨ ਕਰਨ ਦੇ ਉਦੇਸ਼ ਨਾਲ ਮਾਲੇਰਕੋਟਲਾ ਵਿੱਚ ਵਿਸ਼ੇਸ਼ ਵਪਾਰਕ ਮਿਲਣੀ ਆਯੋਜਿਤ ਕੀਤੀ ਗਈ। ਪੰਜਾਬ ਟਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਆਜਮ ਦਾਰਾ ਅਤੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਟਰੇਡਰਜ਼ ਕਮਿਸ਼ਨ ਚੇਅਰਮੈਨ ਇਮਤਿਆਜ਼ ਅਲੀ ਦੀ ਅਗਵਾਈ ਹੇਠ ਸਥਾਨਕ ਦਿੱਲੀ ਗੇਟ ਨੇੜੇ ਹੋਈ ਇਸ ਵਿਸ਼ੇਸ਼ ਮੀਟਿੰਗ ਵਿੱਚ ਵਪਾਰੀ ਆਪਣੇ ਮੁੱਦੇ ਅਤੇ ਸੁਝਾਅ ਪ੍ਰਸ਼ਾਸਨਿਕ ਅਧਿਕਾਰੀਆਂ ਸਾਹਮਣੇ ਰੱਖੇ।

ਆਜਮ ਦਾਰਾ ਨੇ ਇਸ ਮੌਕੇ ਤੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀਆਂ ਨਾਲ ਸਿੱਧਾ ਸੰਵਾਦ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਅਜਿਹੀਆਂ ਵਪਾਰਕ ਮਿਲਣੀਆਂ ਵਪਾਰੀਆਂ ਅਤੇ ਪ੍ਰਸ਼ਾਸਨ ਦਰਮਿਆਨ ਭਰੋਸਾ ਹੋਰ ਮਜ਼ਬੂਤ ਕਰਦੀਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਕਿਹਾ ਕਿ ਵਪਾਰਕ ਵਰਗ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਹੱਲ ਲਈ ਸਕਾਰਾਤਮਕ ਕਦਮ ਚੁੱਕੇ ਜਾ ਰਹੇ ਹਨ। ਇਸਦੇ ਨਾਲ-ਨਾਲ ਵਪਾਰੀਆਂ ਦੀ ਸੁਰੱਖਿਆ ਲਈ ਪੁਲਿਸ ਪ੍ਰਬੰਧ ਵੀ ਹੋਰ ਮਜ਼ਬੂਤ ਕੀਤੇ ਜਾ ਰਹੇ ਹਨ।

ਮੀਟਿੰਗ ਦੌਰਾਨ ਬਾਜ਼ਾਰਾਂ ਦੀ ਸਫਾਈ, ਟ੍ਰੈਫਿਕ ਪ੍ਰਬੰਧਨ, ਬਿਜਲੀ ਸਬੰਧੀ ਮੁੱਦੇ ਅਤੇ ਹੋਰ ਨਾਗਰਿਕ ਸਹੂਲਤਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਇਨ੍ਹਾਂ ਮਸਲਿਆਂ ਦੇ ਜਲਦ ਹੱਲ ਦਾ ਭਰੋਸਾ ਦਿਵਾਇਆ।

ਇਸ ਮੌਕੇ ਈ.ਟੀ.ਓ. ਨਛੱਤਰ ਸਿੰਘ ਨੇ ਜਾਣਕਾਰੀ ਦਿਤੀ ਕਿ 16 ਜੂਨ ਨੂੰ ਸਵੇਰੇ 11 ਵਜੇ ਸਥਾਨਕ ਤੇਲੀਆਂ ਬਾਜ਼ਾਰ ਤੋਂ ਅਜੀਮਪੁਰ ਰੋਡ, ਮਾਲੇਰਕੋਟਲਾ ਅਤੇ ਗਾਂਧੀ ਚੌਂਕ-ਰਾਏਕੋਟ ਅੱਡਾ, ਅਹਿਮਦਗੜ੍ਹ ਵਿੱਚ ਵਿਸ਼ੇਸ਼ ਵਪਾਰਕ ਮਿਲਣੀ ਕੈਂਪ ਲਗਾਏ ਜਾਣਗੇ। ਉਨ੍ਹਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਆਪਣੀਆਂ ਸਮੱਸਿਆਵਾਂ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ।

ਮੀਟਿੰਗ ਵਿੱਚ ਮੁਹੰਮਦ ਸਦੀਕ, ਯਾਸੀਨ ਜੋਸ, ਮੁਹੰਮਦ ਆਦਿਲ, ਅਲੀ ਰਾਜਾ, ਮੁਹੰਮਦ ਖਾਲਿਦ, ਮੁਹੰਮਦ ਸਾਹਿਬਾਜ, ਮੁਹੰਮਦ ਨਿਯਰ, ਹਰੀਸ ਪਾਸੀ, ਮੁਹੰਮਦ ਸੁਬਾਹਨ, ਮੁਹੰਮਦ ਸਮਸਾਦ, ਮੁਹੰਮਦ ਇਖਲਾਕ, ਮੁਹੰਮਦ ਮੁਸਤਾਕ, ਡੀ.ਐਸ.ਪੀ. ਮਾਨਵਜੀਤ ਸਿੰਘ, ਈ.ਟੀ.ਓ ਨਛੱਤਰ ਸਿੰਘ, ਤਹਿਸੀਲਦਾਰ ਰਿਤੂ ਗੁਪਤਾ, ਏ.ਐਫ.ਐਸ.ਓ. ਰਾਜਨ ਗੁਪਤਾ, ਲੇਬਰ ਇੰਸਪੈਕਟਰ ਹਿਮਾਂਸ਼ੂ ਬਾਂਸਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *