Headlines

ਵਪਾਰੀਆਂ ਦੀਆਂ ਜਾਇਜ਼ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਕਰਨਾ ਪੰਜਾਬ ਸਰਕਾਰ ਦੀ ਤਰਜੀਹ : ਅਸ਼ਵਨੀ ਕੁਮਾਰ

·         ਵਪਾਰੀਆਂ ਦੀ ਸੁਰੱਖਿਆ ਅਤੇ ਸੁਵਿਧਾਵਾਂ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਸਾਂਝੇ ਉਪਰਾਲੇ ਤੇਜ਼

ਅਮਰਗੜ੍ਹ, 12 ਜੂਨ Bol Punjab De, Buero 

ਪੰਜਾਬ ਸਰਕਾਰ ਵਪਾਰੀਆਂ ਨਾਲ ਸਿੱਧਾ ਸੰਪਰਕ ਸਥਾਪਿਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਦੇ ਉਦੇਸ਼ ਨਾਲ ਅਮਰਗੜ੍ਹ ਵਿਖੇ ਵਿਸ਼ੇਸ਼ ਵਪਾਰਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਪੰਜਾਬ ਟਰੇਡਰਜ਼ ਕਮਿਸ਼ਨ ਦੇ ਚੇਅਰਪਰਸਨ, ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਜਾਇਜ਼ ਮੰਗਾਂ ਦਾ ਮੌਕੇ ’ਤੇ ਹੀ ਹੱਲ ਕੀਤਾ।

ਇਸ ਮੌਕੇ ਅਸ਼ਵਨੀ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰਕ ਭਾਈਚਾਰੇ ਲਈ ਸੁਖਾਵਾਂ ਅਤੇ ਵਪਾਰ-ਅਨੁਕੂਲ ਮਾਹੌਲ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਅਜਿਹੀਆਂ ਮੀਟਿੰਗਾਂ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਵਪਾਰਕ ਵਰਗ ਨੂੰ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਉਨ੍ਹਾਂ ਭਰੋਸਾ ਦਿਵਾਇਆ ਕਿ ਵਪਾਰੀਆਂ ਵੱਲੋਂ ਉਠਾਏ ਗਏ ਹਰ ਮੱਦੇ ਦਾ ਤਰਜੀਹੀ ਆਧਾਰ ’ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।

ਇਸ ਦੌਰਾਨ ਡੀ.ਐਸ.ਪੀ. sanjeev ਕਪੂਰ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਵਪਾਰੀਆਂ ਦੀ ਸੁਰੱਖਿਆ ਨੂੰ ਸਰਵੋਚ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਬਾਜ਼ਾਰਾਂ ਅਤੇ ਭੀੜ-ਭੜੱਕੇ ਵਾਲੇ ਖੇਤਰਾਂ ਵਿੱਚ ਨਿਯਮਤ ਗਸ਼ਤ, ਨਿਗਰਾਨੀ ਅਤੇ ਟ੍ਰੈਫਿਕ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਵਪਾਰੀਆਂ ਨੂੰ ਆਪਣੇ ਕਾਰੋਬਾਰੀ ਸਥਾਨਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਚਾਲੂ ਰੱਖਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ ਦੀ ਅਪੀਲ ਕੀਤੀ।

ਮੀਟਿੰਗ ਦੌਰਾਨ ਵਪਾਰੀਆਂ ਨੇ ਟ੍ਰੈਫਿਕ, ਸਫਾਈ, ਬਿਜਲੀ ਅਤੇ ਹੋਰ ਨਾਗਰਿਕ ਸਹੂਲਤਾਂ ਨਾਲ ਸਬੰਧਤ ਮੁੱਦੇ ਉਠਾਏ, ਜਿਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ।

Leave a Reply

Your email address will not be published. Required fields are marked *