Headlines

ਦਾਮਨ ਬਾਜਵਾ ਦੀ ਅਗਵਾਈ ਹੇਠ ਫੜਿਆ ਭਾਜਪਾ ਦਾ ਕਮਲ 

Oplus_16908288

** ਕਿਹਾ ਪੰਜਾਬੀਆਂ ਨੂੰ ਹੁਣ ਭਾਜਪਾ ਤੇ ਟੇਕ 

ਦਰਸ਼ਨ ਸਿੰਘ ਚੌਹਾਨ, Bol Punjab De, Buero 

ਸੁਨਾਮ — ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਸ਼ੇਰਵਿੰਦਰ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਪਿੰਡ ਨੰਗਲਾ ਦੇ ਜਗਸੀਰ ਸਿੰਘ ਪੰਚ, ਹਰਦੀਪ ਸਿੰਘ ਪੰਚ ਅਤੇ ਸਤਗੁਰ ਸਿੰਘ ਪੰਚ ਨੇ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜਿਆ। ਭਾਜਪਾ ਚ ਸ਼ਾਮਿਲ ਹੋਏ ਆਗੂਆਂ ਦਾ ਕਹਿਣਾ ਹੈ ਕਿ ਪੰਜਾਬੀਆਂ ਨੂੰ ਹੁਣ ਸਿਰਫ਼ ਭਾਰਤੀ ਜਨਤਾ ਪਾਰਟੀ ਤੇ ਹੀ ਟੇਕ ਹੈ। ਇਸ ਮੌਕੇ ਦਾਮਨ ਬਾਜਵਾ ਨੇ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਅਤੇ ਦੇਸ਼ ਹਿੱਤ ਵਿੱਚ ਲਏ ਜਾ ਰਹੇ ਫ਼ੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਲਗਾਤਾਰ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਮੈਂਬਰਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਯੋਗਤਾ ਅਨੁਸਾਰ ਜ਼ਿੰਮੇਵਾਰੀਆਂ ਵੀ ਸੌਂਪੀਆਂ ਜਾਣਗੀਆਂ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੇਂ ਮੈਂਬਰਾਂ ਦੇ ਸ਼ਾਮਲ ਹੋਣ ਨਾਲ ਭਾਜਪਾ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਸ਼ੇਰਵਿੰਦਰ ਸਿੰਘ ਧਾਲੀਵਾਲ (ਜ਼ਿਲ੍ਹਾ ਜਨਰਲ ਸਕੱਤਰ ਭਾਜਪਾ ਸੰਗਰੂਰ ਅਤੇ ਇੰਚਾਰਜ ਭਾਜਪਾ ਹਲਕਾ ਲਹਿਰਾ), ਜਤਿੰਦਰ ਸਿੰਘ ਮੰਡਲ ਪ੍ਰਧਾਨ ਉਗਰਾਹਾਂ, ਕਿੱਕਰ ਸਿੰਘ ਪੰਚ ਅਤੇ ਨੰਬਰਦਾਰ ਜਗਰਾਜ ਸਿੰਘ ਗਾਗਾ ਵੀ ਹਾਜ਼ਰ ਸਨ।

Leave a Reply

Your email address will not be published. Required fields are marked *