Headlines

ਰੋਗੀ ਕਲਿਆਣ ਸੰਮਤੀ ਦੀ ਮੀਟਿੰਗ ਦੌਰਾਨ ਸਿਹਤ ਸੇਵਾਵਾਂ ਦੇ ਸੁਧਾਰ ਅਤੇ ਨਵੀਆਂ ਸਹੂਲਤਾਂ ‘ਤੇ ਵਿਸਥਾਰਪੂਰਵਕ ਚਰਚਾ

ਮਾਲੇਰਕੋਟਲਾ, 06 ਅਪ੍ਰੈਲ Bol Punjab De, Buero 

* ਸੀ.ਐਸ.ਆਰ ਫੰਡਾਂ ਰਾਹੀਂ ਸਿਹਤ ਸੇਵਾਵਾਂ ਮਜ਼ਬੂਤ ਕਰਨ ਲਈ ਹੋਰ ਯੋਗਦਾਨ ਦੀ ਅਪੀਲ- ਰਿੰਪੀ ਗਰਗ

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਦੀ ਪ੍ਰਧਾਨਗੀ ਹੇਠ ਰੋਗੀ ਕਲਿਆਣ ਸੰਮਤੀ ਦੀ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਨੇ ਸਿਵਲ ਹਸਪਤਾਲ ਵਿੱਚ ਸਿਹਤ ਸੇਵਾਵਾਂ ਦੇ ਸੁਧਾਰ ਅਤੇ ਮਰੀਜ਼ਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸਮੀਖਿਆ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਲੋਕਾਂ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਦੇਣ ਵਿੱਚ ਕੋਈ ਕਸਰ ਨਾ ਛੱਡੀ ਜਾਵੇ।

ਮੀਟਿੰਗ ਦੌਰਾਨ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਹਸਪਤਾਲ ਵਿੱਚ ਨਵਾਂ ਡੈਡ ਬਾਡੀ ਫ੍ਰੀਜ਼ਰ ਅਤੇ ਵਾਟਰ ਕੂਲਰ ਮੁਹੱਈਆ ਕਰਵਾਇਆ ਗਿਆ ਹੈ। ਅੱਖਾਂ ਦੇ ਇਲਾਜ ਲਈ ਓ.ਟੀ. ਸੈਂਟਰ ਚਾਲੂ ਕੀਤਾ ਗਿਆ ਹੈ ਅਤੇ ਨਸ਼ਾ ਮੁਕਤੀ ਕੇਂਦਰ ਵਿੱਚ ਆਈ.ਪੀ.ਡੀ ਸੇਵਾਵਾਂ ਵੀ ਸ਼ੁਰੂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਮਲੇਰੀਆ ਲੈਬ ਦੀ ਸਥਾਪਨਾ ਨਾਲ ਰੋਗਾਂ ਦੀ ਜਾਂਚ ਅਤੇ ਇਲਾਜ ਵਿੱਚ ਹੋਰ ਸੁਧਾਰ ਆਇਆ ਹੈ ।

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਕਿਹਾ ਕਿ ਸਿਵਲ ਹਸਪਤਾਲ ਦੀ ਰੀਨੋਵੇਸ਼ਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਮਰੀਜ਼ਾਂ ਨੂੰ ਸੁਰੱਖਿਅਤ ਅਤੇ ਸੁਵਿਧਾਜਨਕ ਵਾਤਾਵਰਣ ਮਿਲ ਸਕੇ। ਇਸ ਦੇ ਨਾਲ ਹੀ ਹਸਪਤਾਲ ਵਿੱਚ ਫੈਸੀਲੀਟੇਸ਼ਨ ਸੈਂਟਰ ਦੀ ਸਥਾਪਨਾ ਵੀ ਕੀਤੀ ਜਾ ਰਹੀ ਹੈ, ਜਿਸ ਨਾਲ ਮਰੀਜ਼ਾਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਹੂਲਤ ਮਿਲੇਗ

ਉਨ੍ਹਾਂ ਸਿਹਤ ਵਿਭਾਗ ਤੋਂ ਜਾਣਕਾਰੀ ਪ੍ਰਾਪਤ ਕਰਦਿਆਂ ਦੱਸਿਆ ਕਿ ਮਾਲੇਰਕੋਟਲਾ ਵਿਖੇ 2 ਨਵੇਂ ਆਮ ਆਦਮੀ ਕਲੀਨਿਕ ਸਫਲਤਾਪੂਰਵਕ ਸ਼ੁਰੂ ਹੋ ਚੁੱਕੇ ਹਨ, ਜਿਸ ਨਾਲ ਲੋਕਾਂ ਨੂੰ ਨੇੜੇ ਹੀ ਬੁਨਿਆਦੀ ਸਿਹਤ ਸੇਵਾਵਾਂ ਪ੍ਰਾਪਤ ਹੋ ਰਹੀਆਂ ਹਨ। ਇਸ ਤੋਂ ਇਲਾਵਾ ਹਸਪਤਾਲ ਵਿੱਚ ਟੀ.ਬੀ. ਟੈਸਟਿੰਗ ਲਈ ਪੀ.ਸੀ.ਆਰ ਮਸ਼ੀਨ ਉਪਲਬੱਧ ਕਰਵਾ ਦਿੱਤੀ ਗਈ ਹੈ, ਜਿਸ ਨਾਲ ਜਾਂਚ ਪ੍ਰਕਿਰਿਆ ਹੋਰ ਤੇਜ਼ ਅਤੇ ਸੁਚੱਜੀ ਹੋਈ ਹੈ।

 ਇਸ ਮੌਕੇ ਐਸ.ਐਮ.ਓ. ਡਾ. ਸੁਖਵਿੰਦਰ ਸਿੰਘ, ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ, ਈ.ਐਨ.ਟੀ. ਮਾਹਿਰ ਡਾ. ਵਾਟਿਕਾ ਕਪੂਰ, ਸੀ.ਡੀ.ਪੀ.ਓ.ਪਵਨ ਕੁਮਾਰ, ਫੈਸਿਲਿਟੀ ਮੈਨੇਜਰ ਗਗਨਦੀਪ ਸਿੰਘ ਰਾਏ, ਹੈਲਥ ਕਾਊਂਸਲਰ ਗੁਰਪ੍ਰੀਤ ਵਾਲੀਆ, ਨਰਸਿੰਗ ਸਿਸਟਰ ਸੁਖਵਿੰਦਰ ਕੌਰ ਹਾਜਰ ਸਨ।

Leave a Reply

Your email address will not be published. Required fields are marked *