*ਪਿੰਡ ਮੱਟਰਾਂ ਵਿਖੇ 65.64 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇੰਟਰਲਾਕਿੰਗ ਸੜਕ ਦਾ ਨੀਂਹ ਪੱਥਰ ਰੱਖਿਆ
*30 ਲੱਖ ਰੁਪਏ ਦੀ ਲਾਗਤ ਨਾਲ ਵਿਛਾਈ ਜਾਣ ਵਾਲੀ ਸੀਵਰੇਜ ਪਾਈਪ ਲਾਈਨ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ
*ਪਿੰਡ ਨਰੈਣਗੜ੍ਹ ਵਿਖੇ ਸ੍ਰੀ ਰਵਿਦਾਸ ਧਰਮਸ਼ਾਲਾ ਨੂੰ 4 ਲੱਖ ਰੁਪਏ ਅਤੇ ਸ੍ਰੀ ਵਾਲਮੀਕਿ ਧਰਮਸ਼ਾਲਾ ਨੂੰ 4 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਕੇ ਕੰਮਾਂ ਦੀ ਸ਼ੁਰੂਆਤ ਕਰਵਾਈ
*ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਜਲਦ ਹੱਲ ਕਰਨ ਲਈ ਹਦਾਇਤਾਂ ਦਿੱਤੀਆਂ
ਭਵਾਨੀਗੜ੍ਹ, 15 ਜੂਨ Bol Punjab De, Buero
ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਚਲਾਈ ਜਾ ਰਹੀ ਲੋਕ ਮਿਲਣੀ ਮੁਹਿੰਮ ਤਹਿਤ ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਪਣੇ ਹਲਕੇ ਦੇ ਪਿੰਡ ਮੱਟਰਾਂ ਅਤੇ ਨਰੈਣਗੜ੍ਹ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਮੱਟਰਾਂ ਵਿਖੇ 65.64 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇੰਟਰਲਾਕਿੰਗ ਸੜਕ ਦਾ ਨੀਂਹ ਪੱਥਰ ਰੱਖਿਆ ਅਤੇ 30 ਲੱਖ ਰੁਪਏ ਦੀ ਲਾਗਤ ਨਾਲ ਵਿਛਾਈ ਜਾਣ ਵਾਲੀ ਸੀਵਰੇਜ ਪਾਈਪ ਲਾਈਨ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਹੋਣਗੀਆਂ।
ਪਿੰਡ ਨਰੈਣਗੜ੍ਹ ਵਿਖੇ ਹਲਕਾ ਵਿਧਾਇਕ ਨੇ ਸ੍ਰੀ
ਰਵਿਦਾਸ ਧਰਮਸ਼ਾਲਾ ਨੂੰ 04 ਲੱਖ ਰੁਪਏ ਅਤੇ ਸ੍ਰੀ ਵਾਲਮੀਕਿ ਧਰਮਸ਼ਾਲਾ ਨੂੰ 04 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਕੇ ਕੰਮਾਂ ਦੀ ਸ਼ੁਰੂਆਤ ਕਰਵਾਈ।
ਵਿਧਾਇਕ ਭਰਾਜ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਪਿੰਡ ਵਿੱਚ ਲੋਕਾਂ ਦੀ ਲੋੜ ਮੁਤਾਬਕ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ।
ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਜਲਦ ਹੱਲ ਕਰਨ ਲਈ ਹਦਾਇਤਾਂ ਦਿੱਤੀਆਂ। ਪਿੰਡ ਵਾਸੀਆਂ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡਾਂ ਦੀ ਤਸਵੀਰ ਬਦਲੇਗੀ ਅਤੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ।
ਇਸ ਮੌਕੇ ਸਰਪੰਚ ਜਸਪਾਲ ਸਿੰਘ,ਗੁਰਚਰਨ ਸਿੰਘ ਚਹਿਲ,ਪਰਦੀਪ ਲਾਡੀ,ਸਰਪੰਚ ਸੁਖਚੈਨ ਸਿੰਘ,ਸਰਪੰਚ ਜਗਪਾਲ ਸਿੰਘ,ਗੁਰਪ੍ਰੀਤ ਸਿੰਘ,ਕੁਲਵਿੰਦਰ ਸਿੰਘ ਪਿੰਡਾਂ ਦੇ ਪਤਵੰਤੇ, ਪੰਚਾਇਤ ਮੈਂਬਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।