Headlines

ਮਾਲੇਰਕੋਟਲਾ ਪੁਲਿਸ ਨੇ ਜ਼ਿਲ੍ਹੇ’ ਚ ਚਲਾਇਆ ਸਿਟੀ ਸੀਲਿੰਗ ਅਭਿਆਨ

* ਐਸਐਸਪੀ ਵਲੋਂ ਪੁਲਿਸ ਟੀਮ ਨਾਲ ਸ਼ਾਮ ਸਮੇਂ ਸਖ਼ਤ ਨਾਕਾਬੰਦੀ ਕਰਕੇ ਸ਼ੱਕੀਆਂ ਦੀ ਕੀਤੀ ਗਈ ਜਾਂਚ

*ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਥਾਵਾਂ ਉੱਪਰ ਵਧਾਈ ਨਿਗਰਾਨੀ

ਕਿਹਾ, ਪੰਜਾਬ ਪੁਲਿਸ ਕਾਨੂੰਨ ਵਿਵਸਥਾ ਲਾਗੂ ਕਰਨ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਵਚਨਬੱਧ

* ਸਾਡੀ ਪ੍ਰਥਾਮਿਕਤਾ ਸਟਰੀਟ ਕ੍ਰਾਈਮ ਨੂੰ ਰੋਕਣਾ ਅਤੇ ਨਸ਼ਿਆਂ ਮੁਕਤ,ਸੁਰੱਖਿਅਤ ਮਾਲੇਰਕੋਟਲਾ ਬਣਾਉਣਾ-ਗੁਰਮੀਤ ਸਿੰਘ

 ਮਾਲੇਰਕੋਟਲਾ 18 ਅਪ੍ਰੈਲ Bol Punjab De, Buero

ਪੰਜਾਬ ਪੁਲਿਸ ਵੱਲੋਂ ਅਮਨ ਕਾਨੂੰਨ ਨੂੰ ਹੋਰ ਮਜ਼ਬੂਤ ਕਰਨ ਲਈ ਸਿਟੀ ਸੀਲਿੰਗ ਅਭਿਆਨ ਤਹਿਤ ਐਸ ਐਸ ਪੀ ਮਾਲੇਰਕੋਟਲਾ ਗੁਰਮੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਸ਼ਾਮ ਸਮੇਂ ਵਾਹਨਾਂ ਦੀ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀ ਵਿਅਕਤੀਆਂ ਕੋਲੋਂ ਪੁੱਛ-ਗਿੱਛ ਕੀਤੀ ਗਈ। ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਇਹ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ।

‘ਸਿਟੀ ਸੀਲਿੰਗ ਅਭਿਆਨ’ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ 08 ਵਿਸ਼ੇਸ਼ ਨਾਕੇ ਲਗਾ ਕੇ ਚੈਕਿੰਗ ਮੁਹਿੰਮ ਚਲਾਈ ਗਈ। ਇਨ੍ਹਾਂ ਨਾਕਿਆਂ ਦਾ ਉਹਨਾਂ ਵੱਲੋਂ ਅਚਾਨਕ ਦੌਰਾ ਕਰਕੇ ਨਿਰੀਖਣ ਕੀਤਾ ਗਿਆ ਅਤੇ ਸਬੰਧਤ ਅਧਿਕਾਰੀਆਂ ਅਤੇ ਨਾਗਰਿਕਾਂ ਨਾਲ ਸਿੱਧਾ ਸੰਪਰਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਅਭਿਆਨ ਦਾ ਮਕਸਦ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਅਤੇ ਸਮਾਜ ਵਿਰੋਧੀ ਤੱਤਾਂ ਉੱਤੇ ਡਰ ਪੈਦਾ ਕਰਕੇ ਉਨ੍ਹਾਂ ਦੀ ਨਕੇਲ ਕਸਣਾ ਹੈ। ਉਨ੍ਹਾਂ ਹੋਰ ਕਿਹਾ ਕਿ ਸਾਡੀ ਪਹਿਲ ਪ੍ਰਾਥਮਿਕਤਾ ਲੋਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ, ਸਟਰੀਟ ਕ੍ਰਾਈਮ ਨੂੰ ਰੋਕਣਾ ਅਤੇ ਨਸ਼ਿਆਂ ਮੁਕਤ, ਸੁਰੱਖਿਅਤ ਮਾਲੇਰਕੋਟਲਾ ਬਣਾਉਣਾ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ਵਿਰੋਧੀ ਤੱਤਾਂ ਨੂੰ ਨੱਥ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਅਤੇ ਉਨ੍ਹਾਂ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਕਿਸੇ ਵੀ ਤਰ੍ਹਾਂ ਦੀ ਪੁਲਿਸ ਸਹਾਇਤਾ ਲਈ ਹੈਲਪਲਾਈਨ ਨੰਬਰ 112 ਤੇ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਪੁਲਿਸ ਦਾ ਟੀਚਾ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਅਤੇ ਪੂਰਨ ਪਾਰਦਰਸ਼ੀ ਅਤੇ ਜਵਾਬਦੇਹ ਪੁਲਿਸਿੰਗ ਰਾਹੀਂ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਕੇ ਦੋਸਤਾਨਾ ਮਾਹੌਲ ਬਣਾਉਣਾ ਹੈ।

ਉਨ੍ਹਾਂ ਹੋਰ ਕਿਹਾ, ‘‘ਇਹ ਵਿਸ਼ੇਸ਼ ਵਾਹਨ ਚੈਕਿੰਗ ਵਧੀ ਹੋਈ ਸੁਰੱਖਿਆ ਅਤੇ ਪ੍ਰਭਾਵਸ਼ਾਲੀ ਕਾਨੂੰਨ-ਵਿਵਸਥਾ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਇਸੇ ਤਰ੍ਹਾਂ ਜਾਰੀ ਰਹੇਗੀ।’’

Leave a Reply

Your email address will not be published. Required fields are marked *