Headlines

ਸਾਹਿਲ ਜੌੜਾ ਕੇਂਦਰੀ ਮੰਤਰੀ ਮਨਸੁੱਖ ਮਾਂਡਵੀਆ ਨੂੰ ਮਿਲੇ 

Oplus_16908288

** ਐਥਲੀਟਾਂ ਨੂੰ ਦਰਪੇਸ਼ ਮੁਸਕਲਾਂ ਤੋਂ ਕਰਾਇਆ ਜਾਣੂੰ 

** ਮੰਤਰੀ ਨੇ ਮੱਦਦ ਦਾ ਦਿਵਾਇਆ ਭਰੋਸਾ 

ਦਰਸ਼ਨ ਸਿੰਘ ਚੌਹਾਨ, Bol Punjab De, Buero

ਸੁਨਾਮ — ਐਥਲੀਟਾਂ ਨੂੰ ਦਰਪੇਸ਼ ਮੁਸਕਲਾਂ ਦੇ ਹੱਲ ਲਈ ਸੁਨਾਮ ਦੇ ਜੰਮਪਲ ਨੌਜਵਾਨ ਆਗੂ ਸਾਹਿਲ ਜੌੜਾ ਖੇਡਾਂ ਬਾਰੇ ਕੇਂਦਰੀ ਮੰਤਰੀ ਮਨਸੁੱਖ ਮਾਂਡਵੀਆ ਨੂੰ ਮਿਲੇ। ਕੇਂਦਰੀ ਮੰਤਰੀ ਮਨਸੁੱਖ ਮਾਂਡਵੀਆ ਨੇ ਐਥਲੀਟਾਂ ਦੀਆਂ ਮੁਸ਼ਕਿਲਾਂ ਨੂੰ ਗਹੁ ਨਾਲ ਸੁਣਕੇ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਨੌਜਵਾਨ ਆਗੂ ਸਾਹਿਲ ਜੌੜਾ ਨੇ ਦੱਸਿਆ ਕਿ ਕਿਸੇ ਗੈਰ ਸਿਆਸੀ ਮਕਸਦ ਤੋਂ ਸੰਗਰੂਰ ਜ਼ਿਲ੍ਹੇ ਵਿੱਚ ਅਥਲੈਟਿਕਸ ਦੇ ਖੇਤਰ ਵਿੱਚ ਆਉਣ ਵਾਲੀਆਂ ਪਰੇਸ਼ਾਨੀਆਂ, ਦਿੱਕਤਾਂ ਬਾਰੇ ਕੇਂਦਰੀ ਖੇਡ ਮੰਤਰੀ ਮਨਸੁੱਖ ਮਾਂਡਵੀਆ ਨੂੰ ਜਾਣੂੰ ਕਰਵਾਇਆ ਅਤੇ ਆਰਥਿਕ ਪੱਖੋਂ ਕਮਜ਼ੋਰ ਮੁਹਾਰਤ ਹਾਸਲ ਐਥਲੀਟਾਂ ਨੂੰ ਮੁਕਾਬਲੇ ਵਿੱਚ ਲਿਆਉਣ ਲਈ ਆਖਿਆ। ਉਨ੍ਹਾਂ ਦੱਸਿਆ ਕਿ ਐਥਲੈਟਿਕਸ ਫੈਡਰੇਸ਼ਨ ਆਫ ਇੰਡੀਆ ਦੇ ਚੇਅਰਮੈਨ ਅਤੇ ਉਲੰਪਿਕ ਸੰਘ ਦੇ ਸਾਬਕਾ ਜਨਰਲ ਸਕੱਤਰ ਡਾਕਟਰ ਲਲਿਤ ਭਨੋਟ ਦੇ ਯਤਨਾਂ ਸਦਕਾ ਹੋਈ ਮੁਲਾਕਾਤ ਦੌਰਾਨ ਖੇਡਾਂ ਬਾਰੇ ਕੇਂਦਰੀ ਮੰਤਰੀ ਮਨਸੁੱਖ ਮਾਂਡਵੀਆ ਨੂੰ ਦੱਸਿਆ ਗਿਆ ਹੈ ਕਿ ਕਿਵੇਂ ਮੁਹਾਰਤ ਹਾਸਲ ਨਾਮਵਰ ਐਥਲੀਟ ਆਰਥਿਕ ਪੱਖੋਂ ਕਮਜ਼ੋਰੀ ਕਾਰਨ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਤੋਂ ਪਛੜ ਰਹੇ ਹਨ। ਉਨ੍ਹਾਂ ਆਖਿਆ ਕਿ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਅਜਿਹੇ ਮਾਮਲੇ ਦਿਖਾਈ ਦੇ ਰਹੇ ਹਨ ਜਿਨ੍ਹਾਂ ਨੂੰ ਆਰਥਿਕ ਸਹਾਇਤਾ ਦੀ ਲੋੜ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਖਿਡਾਰੀਆਂ ਨੂੰ ਲੋੜੀਂਦੀ ਮਾਤਰਾ ਵਿੱਚ ਚੰਗੀ ਖੁਰਾਕ ਅਤੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਦੇਸ਼ ਵਿਦੇਸ਼ਾਂ ਵਿੱਚ ਜਾਣ ਲਈ ਜਹਾਜ਼ ਦੇ ਖਰਚੇ ਬਰਦਾਸ਼ਤ ਨਹੀਂ ਕਰ ਸਕਦੇ। ਨੌਜਵਾਨ ਆਗੂ ਸਾਹਿਲ ਜੌੜਾ ਨੇ ਦੱਸਿਆ ਕਿ ਕੇਂਦਰੀ ਮੰਤਰੀ ਮਨਸੁੱਖ ਮਾਂਡਵੀਆ ਨੇ ਭਰੋਸਾ ਦਿਵਾਇਆ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਅਜਿਹੇ ਦੌੜਾਕਾਂ ਦੀ ਪਹਿਚਾਣ ਕਰਕੇ ਲੋੜੀਂਦੀ ਮੱਦਦ ਕਰੇਗੀ। ਇਸ ਮੌਕੇ ਏ ਐਸ ਰਾਠੀ ਵੀ ਹਾਜ਼ਰ ਰਹੇ।

Leave a Reply

Your email address will not be published. Required fields are marked *