Headlines

ਜ਼ਿਲ੍ਹੇ ‘ਚ ਸ਼ਾਮ 7 ਤੋਂ ਸਵੇਰੇ 9 ਵਜੇ ਤੱਕ ਕਣਕ ਦੀ ਵਾਢੀ ਕਰਨ ’ਤੇ ਪਾਬੰਦੀ ਖੇਤਾਂ ਵਿੱਚ ਖੜੇ ਸੁੱਕੇ ਕਰਚਿਆਂ ਨੂੰ ਅੱਗ ਨਾ ਲਾਉਣ ਸਬੰਧੀ ਹੁਕਮ ਜਾਰੀ

ਸੰਗਰੂਰ, 7 ਅਪ੍ਰੈਲ Bol Punjab De, Buero 

ਵਧੀਕ ਜ਼ਿਲਾ ਮੈਜਿਸਟਰੇਟ ਸੰਗਰੂਰ ਸ਼੍ਰੀ ਅੰਕੁਰ ਮਹਿੰਦਰੂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸੰਗਰੂਰ ਵਿੱਚ ਸ਼ਾਮ 7.00 ਵਜੇ ਤੋਂ ਅਗਲੀ ਸਵੇਰ 9.00 ਵਜੇ ਤੱਕ ਕਣਕ ਦੀ ਕਟਾਈ ਨਾ ਕਰਨ ਅਤੇ ਖੇਤਾਂ ਵਿੱਚ ਖੜੇ ਸੁੱਕੇ ਕਰਚਿਆਂ ਨੂੰ ਅੱਗ ਨਾ ਲਾਉਣ ਸਬੰਧੀ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਣਕ ਕੱਟਣ ਵਾਲੀਆਂ ਕੰਬਾਈਨਾਂ ਦੇ ਮਾਲਕਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਪੁਰਾਣੀਆਂ ਹਾਰਵੈਸਟਰ ਕੰਬਾਈਨਾਂ ਦੀ ਨਿਰਮਾਤਾ ਕੰਪਨੀ ਅਤੇ ਖੇਤੀਬਾੜੀ ਵਿਭਾਗ ਮੁੱਖ ਖੇਤੀਬਾੜੀ ਅਫ਼ਸਰ ਤੋਂ ਇੰਸਪੈਕਸ਼ਨ ਕਰਵਾਈ ਜਾਵੇ ਤਾਂ ਕਿ ਕਣਕ ਦੀ ਵਾਢੀ ਸਮੇਂ ਕੁਆਲਿਟੀ ਖਰਾਬ ਨਾ ਹੋਵੇ।  

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਸਾਲਾਂ ਦੇ ਤਜਰਬੇ ਤੋਂ ਵੇਖਣ ਵਿੱਚ ਆਇਆ ਹੈ ਕਿ ਕਣਕ ਦੀ ਕਟਾਈ ਰਾਤ ਸਮੇਂ ਕਰਨ ਨਾਲ ਕਣਕ ਵਿੱਚ ਸਲਾਬ /ਨਮੀ ਰਹਿ ਜਾਂਦੀ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਉਸ ਦੀ ਖਰੀਦ ਨਾ ਕਰਨ ’ਤੇ ਕਾਨੂੰਨ ਦੀ ਸਥਿਤੀ ਖਰਾਬ ਹੋਣ ਦਾ ਡਰ ਰਹਿੰਦਾ ਹੈ। ਇਸੇ ਤਰਾਂ ਕਣਕ ਦੀ ਕਟਾਈ ਤੋਂ ਬਾਅਦ ਖੇਤਾਂ ਵਿੱਚ ਖੜੇ ਸੁੱਕੇ ਕਰਚਿਆਂ ਨੂੰ ਅੱਗ ਲਗਾਉਣ ਨਾਲ ਨਾ ਕੇਵਲ ਪ੍ਰਦੂਸ਼ਣ ਹੁੰਦਾ ਹੈ ਬਲਕਿ ਅੱਗ ਲੱਗਣ ਦਾ ਡਰ ਵੀ ਰਹਿੰਦਾ ਹੈ। ਇਸ ਤੋਂ ਇਲਾਵਾ ਪੁਰਾਣੀਆਂ ਹਾਰਵੈਸਟਰ ਕੰਬਾਈਨਾਂ ਕਣਕ ਦੇ ਦਾਣਿਆਂ ਦੀ ਕੁਆਲਟੀ ਨੂੰ ਬੁਰੀ ਤਰਾਂ ਪ੍ਰਭਾਵਿਤ ਕਰਦੀਆਂ ਹਨ, ਮਕੈਨੀਕਲ ਨੁਕਸ ਹੋਣ ਕਾਰਨ ਟੁੱਟੇ ਦਾਣਿਆਂ ਦੀ ਮਾਤਰਾ ਵੀ ਮਾਪਦੰਡਾਂ ਤੋਂ ਕਾਫੀ ਵਧ ਜਾਂਦੀ ਹੈ, ਜਿਸ ਕਰਕੇ ਖਰੀਦ ਏਜੰਸੀਆਂ ਅਜਿਹੀ ਕਣਕ ਦੀ ਖਰੀਦ ਕਰਨ ਤੋਂ ਹਿਚਕਚਾਉਂਦੀਆਂ ਹਨ। ਕਣਕ ਸਮੇਂ ਸਿਰ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ ਅਤੇ ਇਸ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੁੰਦਾ ਹੈ। ਇਹ ਹੁਕਮ 31 ਮਈ 2026 ਤੱਕ ਲਾਗੂ ਰਹਿਣਗੇ।  

Leave a Reply

Your email address will not be published. Required fields are marked *