Headlines

ਆਯੁਰਵੈਦਿਕ ਵਿਭਾਗ ਵੱਲੋਂ ਕੌਮਾਂਤਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ

ਸੰਗਰੂਰ, 20 ਜੂਨ (Bol Punjab De, Buero) –

ਪੰਜਾਬ ਸਰਕਾਰ ਦੀ ਸਿਹਤ ਨੀਤੀ ਅਨੁਸਾਰ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੌਮਾਂਤਰੀ ਯੋਗ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਰੋਹ 21 ਜੂਨ ਨੂੰ ਆਯੋਜਿਤ ਕਰਨ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੁਰਵੈਦਿਕ ਵਿਭਾਗ ਪੰਜਾਬ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਪੂਰੇ ਪ੍ਰੋਗਰਾਮ ਦੀ ਨਿਗਰਾਨੀ ਅਤੇ ਰਹਿਨੁਮਾਈ ਆਯੁਰਵੈਦਿਕ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਰਮਨ ਖੰਨਾ ਵੱਲੋਂ ਕੀਤੀ ਜਾ ਰਹੀ ਹੈ।

ਜਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਸੀਮਾ ਜੈਨ ਦੀ ਅਗਵਾਈ ਹੇਠ ਇਸ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ ਸਮਾਰੋਹ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਸੀਨੀਅਰ ਫਿਜੀਸ਼ੀਅਨ ਡਾ. ਕੁਲਵਿੰਦਰ ਸ਼ਰਮਾ ਨੇ ਦੱਸਿਆ ਕਿ ਇਹ ਸਮਾਰੋਹ ਸਥਾਨਕ ਪਟਿਆਲਾ ਗੇਟ ਸਥਿਤ ਮੰਦਰ ਮਾਤਾ ਸ੍ਰੀ ਕਾਲੀ ਦੇਵੀ ਜੀ ਵਿਖੇ ਸਵੇਰੇ 7 ਵਜੇ ਤੋਂ ਸ਼ੁਰੂ ਹੋਵੇਗਾ। ਇਸ ਵਿੱਚ ਸਿਹਤ ਵਿਭਾਗ ਦੇ ਅਧਿਕਾਰੀ, ਆਯੁਰਵੈਦਿਕ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ, ਸਥਾਨਕ ਪ੍ਰਸ਼ਾਸਨ, ਸਮਾਜਿਕ ਸੰਗਠਨਾਂ ਦੇ ਪ੍ਰਤੀਨਿਧੀ ਅਤੇ ਵੱਡੀ ਗਿਣਤੀ ਵਿੱਚ ਆਮ ਲੋਕ ਸ਼ਿਰਕਤ ਕਰਨਗੇ।

ਇਸ ਮੌਕੇ ਵਿਧਾਇਕਾ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਜਦਕਿ ਸਮਾਰੋਹ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਕਰਨਗੇ।

ਸਮਾਰੋਹ ਦੌਰਾਨ ਆਯੁਰਵੈਦਿਕ ਵਿਭਾਗ ਵੱਲੋਂ ਯੋਗ ਆਸਨ, ਪ੍ਰਾਣਾਯਾਮ ਅਤੇ ਧਿਆਨ ਦੀਆਂ ਵਿਸ਼ੇਸ਼ ਤਕਨੀਕਾਂ ਦਾ ਪ੍ਰਦਰਸ਼ਨ ਕਰਦਿਆਂ ਸਿਖਲਾਈ ਦਿੱਤੀ ਜਾਵੇਗੀ।

ਇਹ ਸਮਾਰੋਹ ਦੇ ਨੋਡਲ ਅਫ਼ਸਰ ਡਾ. ਲਲਿਤ ਕਾਂਸਲ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋ ਕੇ ਇਸ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ ਸਮਾਰੋਹ ਦਾ ਲਾਭ ਲਿਆ ਜਾਵੇ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਈ ਜਾਵੇ।

Leave a Reply

Your email address will not be published. Required fields are marked *