Headlines

ਸੁਨਾਮ ਹਲਕੇ ਚ, ਕਾਂਗਰਸੀ ਹੋਏ ਸਰਗਰਮ 

 ** ਪੰਜਾਬ ਅੰਦਰ ਕਾਂਗਰਸ ਚੋਣਾਂ ਲਈ ਤਿਆਰ — ਹਿਨਾ ਕਾਵਰੇ 

** ਰਾਜਿੰਦਰ ਦੀਪਾ, ਰਾਜਾ ਬੀਰਕਲਾਂ, ਗੁਰਤੇਗ ਲੌਂਗੋਵਾਲ ਨੇ ਦਿਖਾਈ ਇੱਕਜੁਟਤਾ 

ਦਰਸ਼ਨ ਸਿੰਘ ਚੌਹਾਨ, Bol Punjab De, Buero

ਸੁਨਾਮ, ਪੰਜਾਬ ਅੰਦਰ ਹੋਣ ਵਾਲ਼ੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੁਨਾਮ ਹਲਕੇ ਦੀ ਹੋਈ ਮੀਟਿੰਗ ਵਿੱਚ ਸਮੁੱਚੀ ਕਾਂਗਰਸ ਲੀਡਰਸ਼ਿਪ ਅਤੇ ਵਰਕਰਾਂ ਨੇ ਇੱਕਜੁਟਤਾ ਦਾ ਪ੍ਰਗਟਾਵਾ ਕੀਤਾ। ਸੁਨਾਮ ਹਲਕੇ ਦੇ ਆਗੂ ਰਾਜਿੰਦਰ ਦੀਪਾ, ਰਾਜਿੰਦਰ ਸਿੰਘ ਰਾਜਾ ਬੀਰਕਲਾਂ ਅਤੇ ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ ਇੱਕ ਮੰਚ ਤੇ ਦਿਖਾਈ ਦਿੱਤੇ। 

ਮੀਟਿੰਗ ਵਿੱਚ ਪੰਜਾਬ ਮਾਮਲਿਆਂ ਦੀ ਸਹਿ-ਇੰਚਾਰਜ ਮੈਡਮ ਹੀਨਾ ਕਾਵਰੇ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਸੰਗਰੂਰ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕਰਦਿਆਂ ਵਰਕਰਾਂ ਦਾ ਮਾਰਗਦਰਸ਼ਨ ਕੀਤਾ। ਸੀਨੀਅਰ ਕਾਂਗਰਸੀ ਰਾਜਿੰਦਰ ਦੀਪਾ ਨੇ ਦੱਸਿਆ ਕਿ ਮੀਟਿੰਗ ਦਾ ਮੁੱਖ ਉਦੇਸ਼ ਪਾਰਟੀ ਵਰਕਰਾਂ ਨੂੰ ਆਗਾਮੀ ਚੋਣਾਂ ਲਈ ਲਾਮਬੰਦ ਕਰਨਾ ਅਤੇ ਜ਼ਮੀਨੀ ਪੱਧਰ ‘ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਾ ਸੀ। ਮੈਡਮ ਹੀਨਾ ਕਾਵਰੇ ਅਤੇ ਜ਼ਿਲ੍ਹਾ ਪ੍ਰਧਾਨ ਜਗਦੇਵ ਗਾਗਾ ਨੇ ਹਲਕੇ ਦੇ ਕਾਂਗਰਸੀ ਵਰਕਰਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਆਉਣ ਵਾਲੇ ਸਮੇਂ ਲਈ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਦੀਪਾ ਨੇ ਭਰੋਸਾ ਦਿਵਾਇਆ ਕਿ ਸੁਨਾਮ ਹਲਕੇ ਦੀ ਸਮੁੱਚੀ ਕਾਂਗਰਸ ਇਕਜੁੱਟ ਹੈ ਅਤੇ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਇਸ ਵਿਸ਼ੇਸ਼ ਮੀਟਿੰਗ ਵਿੱਚ ਸੁਨਾਮ ਹਲਕੇ ਦੀ ਸਮੁੱਚੀ ਲੀਡਰਸ਼ਿਪ ਨੇ ਇੱਕਜੁੱਟਤਾ ਦਾ ਸਬੂਤ ਦਿੱਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮੈਡਮ ਹਿਨਾ ਕਾਵਰੇ ਨੇ ਆਖਿਆ ਕਿ ਕਾਂਗਰਸ ਪਾਰਟੀ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਬਿਲਕੁਲ ਤਿਆਰ ਹੈ। ਕਾਂਗਰਸ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਪੰਜਾਬ ਅੰਦਰ ਸਰਕਾਰ ਬਣਾਏਗੀ। ਮੀਟਿੰਗ ਵਿੱਚ ਮੁੱਖ ਤੌਰ ‘ਤੇ ਬਲਾਕ ਕਾਂਗਰਸ ਕਮੇਟੀ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜੈਚ, ਲੋਂਗੋਵਾਲ ਬਲਾਕ ਦੇ ਪ੍ਰਧਾਨ ਹਰਦੇਵ ਸਿੰਘ ਭੱਠਲ, ਕੌਂਸਲਰ ਗੁਰਮੇਲ ਸਿੰਘ ਚੋਟੀਆਂ, ਪ੍ਰਮੋਦ ਅਵਸਥੀ, ਰਾਜਿੰਦਰ ਸਿੰਘ ਸੰਘਰੇੜੀ, ਮੁਲਖਾ ਸਿੰਘ ਕੁੰਨਰਾਂ , ਕਰਮਜੀਤ ਕੌਰ ਮਾਡਲ ਟਾਊਨ, ਗੁਰਦਿਆਲ ਕੌਰ, ਯਸ਼ਪਾਲ ਸਹਿਗਲ, ਹਾਕਮ ਸਿੰਘ, ਬੋਘਾ ਸਿੰਘ, ਮੇਜਰ ਸਿੰਘ, ਰਾਜੂ ਨਾਗਰ, ਭਾਰਤ ਭੂਸ਼ਣ ਮੰਗਲਾ, ਸੁਖਵਿੰਦਰ ਸੱਤੂ ਬਡਰੁੱਖਾਂ, ਜਸਵੰਤ ਸਿੰਘ ਭੰਮ ਸਮੇਤ ਭਾਰੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ। ਅੰਤ ਵਿੱਚ ਰਾਜਿੰਦਰ ਦੀਪਾ ਨੇ ਆਏ ਹੋਏ ਸੀਨੀਅਰ ਆਗੂਆਂ, ਸਮੁੱਚੇ ਅਹੁਦੇਦਾਰਾਂ ਅਤੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

Leave a Reply

Your email address will not be published. Required fields are marked *