Headlines

*ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਕੇਸ ਦਰਜ; 03 ਮੁਲਜ਼ਮ ਗ੍ਰਿਫਤਾਰ*

ਮੂਨਕ, 21 ਜੂਨ Bol Punjab De, Buero

ਡਾ ਰਵਜੌਤ ਗਰੇਵਾਲ, ਐਸ.ਐਸ.ਪੀ. ,ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜ਼ਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 15.06.2026 ਤੋਂ 21.06.2026 ਤਕ ਡਰੱਗ ਦੇ 02 ਕੇਸ ਦਰਜ ਕਰਕੇ 03 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਉਹਨਾਂ ਪਾਸੋਂ 12 ਗ੍ਰਾਮ ਚਿੱਟਾ/ ਹੈਰੋਇੰਨ ਬ੍ਰਾਮਦ ਕਰਵਾਏ ਗਏ ਤੇ ਐਕਸਾਈਜ਼ ਐਕਟ ਤਹਿ 01 ਕੇਸ ਦਰਜ ਕਰਕੇ 15 ਬੋਤਲਾਂ ਨਜਾਇਜ਼ ਸ਼ਰਾਬ ਬ੍ਰਾਮਦ ਕਾਰਵਾਈਆਂ ਗਈਆਂ। 

ਐਨ.ਡੀ.ਪੀ.ਐਸ ਤਹਿਤ 02 ਮੁਕੱਦਮੇ ਦਰਜ ਕਰਕੇ 04 ਮੁਲਜ਼ਮਾਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਤੇ ਨਸ਼ੇ ਦੀ ਦਲਦਲ ਵਿੱਚ ਫਸੇ 18 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚੋ ਦਵਾਈ ਦਿਲਵਾਈ ਗਈ। 

ਵੱਖ ਵੱਖ ਧਾਰਾਵਾਂ ਤਹਿਤ ਦਰਜ ਹੋਏ ਕੇਸਾਂ ਵਿੱਚ 05 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ ਅਦਾਲਤ ਵੱਲੋਂ ਭਗੋੜੇ (P.O) 01 ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਖ-ਵੱਖ ਜੁਰਮਾਂ ਤਹਿਤ 136 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਕੇ 61 ਵਿਅਕਤੀਆਂ ਵਿਰੁੱਧ 172 BNS ਤਹਿਤ ਕਾਰਵਾਈ ਕੀਤੀ ਗਈ।

ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਅਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। 

ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।

Leave a Reply

Your email address will not be published. Required fields are marked *