Headlines

*ਪਿੰਡ ਬਾਦਸ਼ਾਹਪੁਰ ‘ਚ 55 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਹੋਈ ਸ਼ੁਰੂਆਤ*

*ਸੂਬੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਮਾਨ ਸਰਕਾਰ ਵੱਲੋਂ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ: ਦਲਵੀਰ ਸਿੰਘ ਢਿੱਲੋਂ*

ਧੂਰੀ, 21 ਜੂਨ Bol Punjab De, Buero

ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਪਿੰਡ ਬਾਦਸ਼ਾਹਪੁਰ ਵਿਖੇ ਕਰੀਬ 55 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਤਹਿਤ 25 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੇ ਖੇਡ ਗਰਾਊਂਡ ਦੇ ਨਿਰਮਾਣ ਅਤੇ 30 ਲੱਖ ਰੁਪਏ ਦੀ ਲਾਗਤ ਨਾਲ ਛੱਪੜ ਦੇ ਨਵੀਨੀਕਰਨ ਦੇ ਕੰਮਾਂ ਦਾ ਰਸਮੀ ਆਗਾਜ਼ ਕੀਤਾ ਗਿਆ।

ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਨਾਲ ਹੀ ਪੰਜਾਬ ਦੀ ਤਰੱਕੀ ਦਾ ਰਾਹ ਹੋਰ ਮਜ਼ਬੂਤ ਹੋਵੇਗਾ। ਇਸੇ ਮਕਸਦ ਨਾਲ ਸਰਕਾਰ ਵੱਲੋਂ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ।

ਇਸ ਮੌਕੇ ਬਲਾਕ ਸੰਮਤੀ ਚੇਅਰਮੈਨ ਸ਼ੇਰਪੁਰ ਚਰਨ ਸਿੰਘ, ਸਰਪੰਚ ਜਸਵੰਤ ਸਿੰਘ ਬਾਦਸ਼ਾਹਪੁਰ, ਸਮੂਹ ਗ੍ਰਾਮ ਪੰਚਾਇਤ ਮੈਂਬਰ, ਪਿੰਡ ਦੇ ਮੋਹਤਬਰ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *