Headlines

ਪਿੰਡ ਦੀਦਾਰਗੜ੍ਹ ਵਿਖੇ  ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਆਸ ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਹੋਇਆ ਵੱਡਾ ਲਾਭ।          ਇਲਾਕੇ ਦੇ ਲੋਕ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ – ਡਾਕਟਰ ਪਾਰੁਲ

ਸ਼ੇਰਪੁਰ 9 ਅਪ੍ਰੈਲ (ਬਲਜੀਤ ਸਿੰਘ ਟਿੱਬਾ ) Bol Punjab De, Buero 

ਸ਼ੇਰਪੁਰ ਬਲਾਕ ਦੇ ਪਿੰਡ ਦੀਦਾਰਗੜ੍ਹ ਵਿਖੇ ਪੰਜਾਬ ਸਰਕਾਰ ਦੁਆਰਾ ਖੋਲੇ ਗਏ ਆਮ ਆਦਮੀ ਕਲੀਨਿਕ ਵਿੱਚ ਸਿਹਤ ਸੇਵਾਵਾਂ ਲਈ ਵੱਡੀ ਸਹੂਲਤ ਪ੍ਰਾਪਤ ਹੋਈ ਹੈ ਅਤੇ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੀ ਵੀ ਬੱਚਤ ਹੋ ਰਹੀ ਹੈ। ਪਿੰਡ ਦੀਦਾਰਗੜ੍ਹ ਵਿਖੇ ਆਮ ਆਦਮੀ ਕਲੀਨਿਕ ਖੁੱਲਣ ਨਾਲ ਆਸ ਪਾਸ ਦੇ ਪਿੰਡਾਂ ਨੂੰ ਮੁਫਤ ਸਿਹਤ ਸਹੂਲਤਾਂ ਦਾ ਵੱਡਾ ਲਾਭ ਪ੍ਰਾਪਤ ਹੋਇਆ ਹੈ ।

ਜ਼ਿਕਰਯੋਗ ਹੈ ਕਿ ਇਸ ਕਲੀਨਿਕ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ 28 ਮਾਰਚ ਨੂੰ ਵਰਚੂਅਲ ਤਰੀਕੇ ਨਾਲ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਸਰਪੰਚ ਕੁਲਦੀਪ ਸਿੰਘ ਦੁਆਰਾ ਕੀਤਾ ਗਿਆ ਸੀ। ਆਮ ਆਦਮੀ ਕਲੀਨਿਕ ਵਿੱਚ ਤਾਇਨਾਤ ਡਾ. ਪਾਰੁਲ ਨੇ ਦੱਸਿਆ ਕਿ ਕਲੀਨਿਕ ਵਿੱਚ ਰੋਜ਼ਾਨਾ ਵੱਡੀ ਗਿਣਤੀ ਵਿੱਚ ਮਰੀਜ਼ ਪਹੁੰਚ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮਰੀਜ਼ਾਂ ਨੂੰ ਇੱਥੇ ਵਧੀਆ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਸਾਰੇ ਮਰੀਜ਼ਾਂ ਨੂੰ ਗੁਣਵੱਤਾ ਯੁਕਤ ਸਿਹਤ ਸੇਵਾਵਾਂ ਦੇਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਦਾ ਮਰੀਜ਼ਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ ।

ਉਨ੍ਹਾਂ ਨੇ ਹੋਰ ਦੱਸਿਆ ਕਿ ਆਮ ਆਦਮੀ ਕਲੀਨਿਕ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ, ਜਿਸ ਨਾਲ ਸਰਕਾਰੀ ਸਿਹਤ ਪ੍ਰਣਾਲੀ ‘ਤੇ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋ ਰਿਹਾ ਹੈ। ਪਿੰਡ ਦੀਦਾਰਗੜ੍ਹ ਅਤੇ ਆਸ ਪਾਸ ਦੇ  ਪਿੰਡਾਂ ਦੇ  ਵਸਨੀਕਾਂ ਨੂੰ ਵੱਡਾ ਲਾਭ ਹੋ ਰਿਹਾ ਹੈ, ਜਿੱਥੇ ਰੋਜ਼ਾਨਾ ਮਰੀਜ਼ ਆਪਣੇ ਟੈੱਸਟ ਕਰਵਾਉਣ ਅਤੇ ਬਿਮਾਰੀ ਦੀ ਦਵਾਈ ਲੈਣ ਲਈ ਪੁੱਜ ਰਹੇ ਹਨ। ਇਸ ਆਮ ਆਦਮੀ ਕਲੀਨਿਕ ਵਿੱਚ ਲੋਕਾਂ ਨੂੰ 107 ਤਰ੍ਹਾਂ ਦੀਆਂ ਮੁਫ਼ਤ ਦਵਾਈਆਂ ਅਤੇ 47 ਕਿਸਮ ਦੇ ਡਾਇਗਨੌਸਟਿਕ ਟੈੱਸਟ ਮੁਹੱਈਆ ਕਰਵਾਏ ਜਾਂਦੇ ਹਨ । ਇਸ ਮੌਕੇ ਸਟਾਫ ਮਨਜੀਤ ਕੌਰ ਸੀ ਏ, ਫਾਰਮੇਸੀ ਅਫਸਰ ਜਸਕਰਨ ਸਿੰਘ ਅਤੇ ਜਸਵੀਰ ਕੌਰ ਮੌਜੂਦ ਸਨ ।         

Leave a Reply

Your email address will not be published. Required fields are marked *