ਸ਼ਹੀਦ ਊਧਮ ਸਿੰਘ ਕਾਲਜ ਆਫ਼ ਮੈਨੇਜਮੈਂਟ, ਆਰਟਸ ਐਂਡ ਕੰਪਿਊਟਰ ਸਾਇੰਸ ਮਹਿਲਾ ਚੌਂਕ ਵਿਖੇ ਮੈਨੇਜਮੈਂਟ ਵਿਭਾਗ ਵੱਲੋਂ ਮਿਤੀ 04.04.2026 ਨੂੰ ਵਿਦਾਇਗੀ ਪਾਰਟੀ ਆਯੋਜਿਤ ਕੀਤੀ ਗਈ। ਸੰਸਥਾ ਦੇ ਚੇਅਰਮੈਨ ਰਾਓਵਿੰਦਰ ਸਿੰਘ ਜੀ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਡੁੱਲਟ ਜੀ ਦੀ ਅਗਵਾਈ ਵਿੱਚ ਸਵੇਰੇ ਸ਼ਬਦ ਗਾਇਨ ਕਰਕੇ ਪਾਰਟੀ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਤੇ ਸਟੇਜ ਸੰਭਾਲਣ ਦੀ ਜਿੰਮੇਵਾਰੀ ਪ੍ਰੋ. ਅਮਨਪ੍ਰੀਤ ਕੌਰ ਅਤੇ ਪ੍ਰੋ. ਕੁਲਦੀਪ ਕੌਰ ਜੀ ਵੱਲੋਂ ਬਹੁਤ ਵਧੀਆ ਤਰੀਕੇ ਨਾਲ ਨਿਭਾਈ ਗਈ।
ਵਿਦਿਆਰਥੀਆਂ ਨੇ ਗੀਤ, ਸੋਲੋ ਡਾਂਸ, ਗਰੁੱਪ ਡਾਂਸ, ਸਕਿੱਟ, ਕੋਰਿਓਗਰਾਫੀ ਅਤੇ ਮਾਡਲਿੰਗ ਆਦਿ ਗਤੀਵਿਧੀਆ ਪੇਸ਼ ਕੀਤੀਆ। ਜੱਜ ਸਾਹਿਬਾਨਾਂ ਵੱਲੋਂ ਸਾਰੇ ਵਿਦਿਆਰਥੀਆਂ ਦੀ ਕਾਰਜਗੁਜਾਰੀ ਨੂੰ ਦੇਖਦੇ ਹੋਏ ਉਹਨਾਂ ਵਿੱਚੋਂ ਵਿਦਿਆਰਥੀ ਮਨਜੋਤ ਸਿੰਘ ਨੂੰ
ਮਿਸਟਰ ਅਤੇ ਜਸ਼ਨਵੀਰ ਕੌਰ ਨੂੰ ਮਿਸ ਫੇਅਰਵੈੱਲ ਚੁਣਿਆ ਗਿਆ। ਇਸ ਦੌਰਾਨ ਬੈੱਸਟ ਮਾਡਲਿੰਗ ਲਈ ਮਿਸਟਰ ਸੁਪਿੰਦਰ ਸਿੰਘ ਅਤੇ ਮਿਸ ਜੋਤੀ ਨੂੰ ਚੁਣਿਆ ਗਿਆ ਅਤੇ ਬੈੱਸਟ ਸਟੂਡੈਂਟ ਮਿਸ ਸਰਬਜੀਤ ਕੌਰ ਬੀ.ਕਾਮ ਸਮੈਸਟਰ ਛੇਵਾਂ ਨੂੰ ਚੁਣਿਆ ਗਿਆ।
ਪ੍ਰਿੰਸੀਪਲ ਡਾ. ਕੁਲਵੰਤ ਕੌਰ ਜੀ ਅਤੇ ਮੈਨੇਜਮੈਂਟ ਵਿਭਾਗ ਦੇ ਮੁਖੀ ਪ੍ਰੋ. ਸਰਬਜੀਤ ਕੌਰ ਜੀ ਵੱਲੋਂ ਅਤੇ ਸਮੂਹ ਸਟਾਫ਼ ਵੱਲੋਂ
ਵਿਦਿਆਰਥੀਆਂ ਨੂੰ ਵਧਾਈ ਦੇਣ ਦੇ ਨਾਲ ਨਾਲ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਪ੍ਰਿੰਸੀਪਲ
ਮੈਡਮ ਵੱਲੋਂ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਪਾਰਟੀ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ
ਲਈ ਉਹਨਾ ਦੀ ਪ੍ਰਸ਼ੰਸਾ ਕੀਤੀ ਅਤੇ ਭਵਿੱਖ ਵਿਚ ਵਿਦਿਆਰਥੀਆਂ ਨੂੰ ਹੋਰ ਅੱਗੇ ਵਧਣ ਲਈ
ਪ੍ਰੇਰਿਤ ਕੀਤਾ ਤੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।