Headlines

*ਆਂਗਣਵਾੜੀ ਕੇਂਦਰਾਂ ਵਿੱਚ ਮਨਾਇਆ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਦਿਵਸ*

*ਬੱਚਿਆਂ ਲਈ ਕਰਵਾਈਆਂ ਵੱਖ-ਵੱਖ ਰੌਚਿਕ ਅਤੇ ਸਿੱਖਣਯੋਗ ਗਤੀਵਿਧੀਆਂ 

ਸੰਗਰੂਰ, 12 ਅਪ੍ਰੈਲ Bol Punjab De, Buero 

ਜ਼ਿਲਾ ਪ੍ਰੋਗਰਾਮ ਅਫਸਰ, ਸੰਗਰੂਰ, ਪਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ  ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿਤ ਜ਼ਿਲ੍ਹੇ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ ਮਹੀਨਾਵਾਰ ਅਰਲੀ ਚਾਇਲਡਹੁਡ ਕੇਅਰ ਐਡ ਐਜੂਕੇਸ਼ਨ (ਈ.ਸੀ.ਸੀ.ਈ.) ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। 

ਇਸ ਮਹੀਨੇ ਈ.ਸੀ.ਸੀ.ਈ. ਦਿਵਸ ਦਾ ਵਿਸ਼ਾ “ਸੰਖਿਆਤਮਕ ਵਿਕਾਸ” ਰੱਖਿਆ ਗਿਆ, ਜਿਸ ਤਹਿਤ 0 ਤੋਂ 6 ਸਾਲ ਤਕ ਦੇ ਬੱਚਿਆਂ ਲਈ ਵੱਖ-ਵੱਖ ਰੌਚਿਕ ਅਤੇ ਸਿੱਖਣਯੋਗ ਗਤੀਵਿਧੀਆਂ ਕਰਵਾਈਆਂ ਗਈਆਂ।

ਇਸ ਮੌਕੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਬੱਚਿਆਂ ਨੂੰ ਅੰਕਾਂ ਦੀ ਪਛਾਣ, ਗਿਣਤੀ, ਛੋਟਾ-ਵੱਡਾ, ਘੱਟ-ਵੱਧ, ਆਕਾਰਾਂ ਦੀ ਪਛਾਣ ਅਤੇ ਰੋਜ਼ਾਨਾ ਵਰਤੀਆਂ ਜਾਣ ਵਾਲੀਆਂ ਵਸਤੂਆਂ ਦੀ ਗਿਣਤੀ ਸਬੰਧੀ ਗਤੀਵਿਧੀਆਂ ਰਾਹੀਂ ਸਿਖਲਾਈ ਦਿੱਤੀ ਗਈ। 

ਬੱਚਿਆਂ ਨੂੰ ਖੇਡ-ਖੇਡ ਵਿੱਚ ਸਿੱਖਣ ਲਈ ਚਾਰਟ, ਨੰਬਰ ਕਾਰਡ, ਗਿਣਤੀ ਵਾਲੇ ਖਿਡੌਣੇ ਅਤੇ ਸਥਾਨਕ ਉਪਲਬਧ ਸਮੱਗਰੀ ਦੀ ਵਰਤੋਂ ਕੀਤੀ ਗਈ, ਜਿਸ ਨਾਲ ਬੱਚਿਆਂ ਨੇ ਬਹੁਤ ਰੁਚੀ ਨਾਲ ਭਾਗ ਲਿਆ।

ਪਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਈ.ਸੀ.ਸੀ.ਈ. ਦਿਵਸ ਮਨਾਉਣ ਦਾ ਮੁੱਖ ਉਦੇਸ਼ ਬੱਚਿਆਂ ਵਿੱਚ ਸ਼ੁਰੂਆਤੀ ਸਿੱਖਣ ਦੀਆਂ ਸਮਰੱਥਾਵਾਂ ਨੂੰ ਮਜ਼ਬੂਤ ਕਰਨਾ ਹੈ। 

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਬੱਚਿਆਂ ਵਿੱਚ ਅੰਕਾਂ ਪ੍ਰਤੀ ਦਿਲਚਸਪੀ ਵਧਦੀ ਹੈ ਅਤੇ ਉਨ੍ਹਾਂ ਦੀ ਤਰਕਸ਼ੀਲ ਸਮਰੱਥਾ ਮਜ਼ਬੂਤ ਹੁੰਦੀ ਹੈ।

ਉਨ੍ਹਾਂ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਘਰ ਵਿੱਚ ਬੱਚਿਆਂ ਨਾਲ ਰੋਜ਼ਾਨਾ ਦੀਆਂ ਵਸਤੂਆਂ ਜਿਵੇਂ ਦਾਣੇ, ਫਲ, ਖਿਡੌਣੇ, ਕੱਪ, ਚਮਚ ਅਤੇ ਹੋਰ ਘਰੇਲੂ ਸਮਾਨ ਰਾਹੀਂ ਗਿਣਤੀ ਅਤੇ ਅੰਕਾਂ ਦੀ ਪਛਾਣ ਦੀਆਂ ਗਤੀਵਿਧੀਆਂ ਕਰਵਾਉਣ, ਤਾਂ ਜੋ ਬੱਚਿਆਂ ਦਾ ਸੰਖਿਆਤਮਕ ਅਤੇ ਬੌਧਿਕ ਵਿਕਾਸ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਹੋ ਸਕੇ।

ਇਸ ਮੌਕੇ ਕੇਂਦਰਾਂ ਵਿੱਚ ਬੱਚਿਆਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ ਗਈ ਅਤੇ ਖੇਡ-ਅਧਾਰਿਤ ਸਿੱਖਣ ਨੂੰ  ਉਤਸ਼ਾਹਿਤ ਕੀਤਾ ਗਿਆ। 

ਇਸ ਮੌਕੇ ਗਤੀਵਿਧੀਆਂ ਵਿੱਚ ਬੱਚਿਆਂ ਦੇ ਨਾਲ ਮਾਪਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।

Leave a Reply

Your email address will not be published. Required fields are marked *