*ਐਨ.ਡੀ.ਪੀ.ਐਸ.ਐਕਟ ਤਹਿਤ 03 ਕੇਸ ਦਰਜ ਕਰ ਕੇ 05 ਮੁਲਜ਼ਮ ਗ੍ਰਿਫਤਾਰ*
*ਮੁਲਜ਼ਮਾਂ ਪਾਸੋਂ 23 ਗ੍ਰਾਮ ਹੋਰੋਰਿਨ/ਚਿੱਟਾ ਬ੍ਰਾਮਦ
ਮੂਨਕ, 12 ਅਪ੍ਰੈਲ Bol Punjab De, Buero
ਸਰਤਾਜ ਸਿੰਘ ਚਾਹਲ , ਐਸ.ਐਸ.ਪੀ., ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਬ ਡਵੀਜ਼ਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 06.04.2026 ਤੋਂ 12.04.2026 ਤਕ ਐਨ.ਡੀ.ਪੀ.ਐਸ. ਐਕਟ ਤਹਿਤ 03 ਮੁਕੱਦਮੇ ਦਰਜ ਕਰ ਕੇ 05 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਮੁਲਜ਼ਮਾਂ ਪਾਸੋਂ 23 ਗ੍ਰਾਮ ਹੋਰੋਰਿਨ/ਚਿੱਟਾ ਬ੍ਰਾਮਦ ਕਰਵਾਇਆ ਗਿਆ।
ਨਸ਼ੇ ਦੀ ਦਲਦਲ ਵਿੱਚ ਫਸੇ 01 ਵਿਅਕਤੀ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਅਤੇ 02 ਵਿਅਕਤੀਆਂ ਨੂੰ ਦਵਾਈ ਦਿਵਾਈ ਗਈ । ਵੱਖ-ਵੱਖ ਕੇਸਾਂ ਵਿੱਚ ਲੋੜੀਂਦੇ 08 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ।
ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਖ-ਵੱਖ ਜੁਰਮਾਂ ਤਹਿਤ 142 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਕੇ 49 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵਾਈ ਕੀਤੀ ਗਈ।
ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰ ਕੇ ਆਮ ਪਬਲਿਕ ਅਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।
ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।