ਮਾਲੇਰਕੋਟਲਾ, 14 ਅਪ੍ਰੈਲ (ਅਸ਼ਰਫ ਅਨਸਾਰੀ) Bol Punjab De, Buero
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਘੋਸ਼ਿਤ 8ਵੀਂ ਜਮਾਤ ਦਾ ਆਬਾਨ ਪਬਲਿਕ ਸਕੂਲ ਦਾ ਨਤੀਜਾ 100ਫੀਸਦੀ ਰਿਹਾ। ਪ੍ਰਿੰਸੀਪਲ ਮੁਹੰਮਦ ਅਸ਼ਰਫ ਨੇ ਦੱਸਿਆ ਕਿ ਮੁੰਹਮਦ ਆਬਾਨ ਪੁੱਤਰ ਮੁਹੰਮਦ ਅਸ਼ਰਫ ਨੇ 449/600 ਨੰਬਰ ਲੈ ਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਸ਼ਹਿਨਾਜ ਪਰਵੀਨ ਪੁੱਤਰੀ ਮੁਹੰਮਦ ਸਿਰਾਜ ਆਲਮ ਨੇ 428/600 ਨੰਬਰ ਲੈ ਕੇ ਦੂਜਾ ਅਤੇ ਸਮੀਰ ਨਿਸਾਰ ਪੁੱਤਰ ਮੁਹੰਮਦ ਨਿਸਾਰ ਨੇ 421/600 ਨੰਬਰਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਬਾਕੀ ਵਿਿਦਆਰਥੀ ਵੀ ਬਹੁਤ ਵਧੀਆ ਨੰਬਰਾਂ ਨਾਲ ਫਸਟ ਡਿਵੀਜ਼ਨ ਵਿੱਚ ਪਾਸ ਹੋਏ ਹਨ। ਇਸ ਮੌਕੇ ਤੇ ਪ੍ਰਿੰਸੀਪਲ ਮੁਹੰਮਦ ਅਸ਼ਰਫ ਨੇਇਸ ਚੰਗੇ ਨਤੀਜੇ ਦਾ ਸਿਹਰਾ ਸਕੂਲ ਦੇ ਸਟਾਫ ਅਤੇ ਬੱਚਿਆਂ ਦੇ ਮਾਪਿਆਂ ਨੂੰ ਦਿੱਤਾ। ਉਹਨਾਂ ਕਿਹਾ ਕਿ ਇਸ 100 ਪ੍ਰਤੀਸ਼ਤ ਨਤੀਜੇ ਲਈ ਬੱਚੇ, ਸਕੂਲ ਮੈਨੇਜ਼ਮੈਂਟ ਅਤੇ ਸਟਾਫ ਵਧਾਈ ਦੇ ਪਾਤਰ ਹਨ।