* ਸਾਈਬਰ ਅਪਰਾਧ ਹੋਣ ਤੇ ਹੈਲਪਲਾਈਨ ਨੰਬਰ 1930 ‘ਤੇ ਕੀਤਾ ਜਾਵੇ ਸੰਪਰਕ – ਸੀਨੀਅਰ ਕਪਤਾਨ ਪੁਲਿਸ
ਮਾਲੇਰਕੋਟਲਾ, 13 ਅਪ੍ਰੈਲ , ਅਸ਼ਰਫ ਅਨਸਾਰੀ, Bol Punjab De, Buero
ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਐੱਸ.ਪੀ (ਸਥਾਨਕ) ਗੁਰਸ਼ਰਨਜੀਤ ਸਿੰਘ ਅਤੇ ਡੀ.ਐੱਸ.ਪੀ (ਸਥਾਨਕ-ਕਮ-ਸਾਈਬਰ ਕਰਾਈਮ) ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਇੰਸਪੈਕਟਰ ਮਨਜੋਤ ਸਿੰਘ ਦੀ ਸਾਈਬਰ ਕਰਾਈਮ ਟੀਮ ਵੱਲੋਂ ਸਾਈਬਰ ਅਪਰਾਧਾਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਕਿ ਸਾਈਬਰ ਕਰਾਈਮ ਟੀਮ ਵੱਲੋਂ ਕੇਂਦਰੀ ਉਪਕਰਣ ਪਹਿਚਾਣ ਰਜਿਸਟਰ (ਸੀ.ਈ.ਆਈ.ਆਰ.) ਪੋਰਟਲ ਰਾਹੀਂ ਟ੍ਰੇਸ ਕਰਦੇ ਹੋਏ “ਵਿਸਾਖੀ ਦੇ ਸ਼ੁਭ ਦਿਹਾੜੇ” ਦੇ ਮੌਕੇ 67 ਗੁੰਮ ਹੋਏ ਮੋਬਾਈਲ ਫੋਨ ਅਸਲੀ ਮਾਲਕਾਂ ਨੂੰ ਵਾਪਸ ਕੀਤੇ ਗਏ ਹਨ। ਇਹਨਾਂ ਮੋਬਾਈਲ ਫੋਨਾਂ ਦੀ ਕੁੱਲ ਕੀਮਤ ਲਗਭਗ 8,71,500 ਰੁਪਏ ਹੈ। ਇਸ ਤੋਂ ਇਲਾਵਾ, ਹੁਣ ਤੱਕ ਸੀ.ਈ.ਆਈ.ਆਰ. ਪੋਰਟਲ ਰਾਹੀਂ ਕੁੱਲ 317 ਗੁੰਮ ਹੋਏ ਮੋਬਾਈਲ ਫੋਨ ਅਸਲੀ ਮਾਲਕਾਂ ਨੂੰ ਸੌਂਪੇ ਜਾ ਚੁੱਕੇ ਹਨ, ਜਿਨ੍ਹਾਂ ਦੀ ਕੁੱਲ ਕੀਮਤ ਕਰੀਬ 46,07,500 ਰੁਪਏ ਬਣਦੀ ਹੈ।
ਸੀਨੀਅਰ ਕਪਤਾਨ ਪੁਲਿਸ ਵੱਲੋਂ ਸੀ.ਈ.ਆਈ.ਆਰ. ਪੋਰਟਲ ਬਾਰੇ ਜਾਣਕਾਰੀ ਦਿੱਤੀ ਗਈ। ਅਗਰ ਕਿਸੇ ਵਿਅਕਤੀ ਦਾ ਮੋਬਾਇਲ ਗੁੰਮ ਹੁੰਦਾ ਹੈ ਤਾਂ ਉਸਦੀ ਸ਼ਿਕਾਇਤ ਨੇੜਲੇ ਥਾਣਾ ਵਿੱਚ ਦਰਜ