Headlines

ਸਬ ਡਵੀਜਨ ਕੰਪਲੈਕਸ, ਅਹਿਮਦਗੜ੍ਹ ਦੇ ਸਾਈਕਲ ਸਟੈਂਡ ਅਤੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 16 ਅਪ੍ਰੈਲ ਨੂੰ

ਅਹਿਮਦਗੜ੍ਹ/ਮਾਲੇਰਕੋਟਲਾ 15 ਅਪ੍ਰੈਲ -Bol Punjab De, Buero 

ਉਪ ਮੰਡਲ ਮੈਜਿਸਟਰੇਟ, ਅਹਿਮਦਗੜ੍ਹ ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਸਾਲ 2026- 27 ਲਈ ਸਬ ਡਵੀਜਨ ਕੰਪਲੈਕਸ, ਅਹਿਮਦਗੜ੍ਹ ਦੇ ਸਾਈਕਲ ਸਟੈਂਡ ਅਤੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 16 ਅਪ੍ਰੈਲ ਦਿਨ ਵੀਰਵਾਰ ਨੂੰ ਸਵੇਰੇ 11.00 ਵਜੇ ਸਬ ਡਵੀਜਨਲ ਕੰਪਲੈਕਸ, ਅਹਿਮਦਗੜ੍ਹ ਵਿਖੇ ਉਪ ਮੰਡਲ ਮੈਜਿਸਟਰੇਟ ਅਹਿਮਦਗੜ੍ਹ ਵੱਲੋਂ ਕਰਵਾਈ  ਜਾਵੇਗੀ। ਜੇਕਰ ਉਕਤ ਮਿਤੀ ਨੂੰ ਸਰਕਾਰ ਵੱਲੋਂ ਛੁੱਟੀ ਹੋ ਜਾਂਦੀ ਹੈ ਤਾਂ ਇਹ ਬੋਲੀ ਅਗਲੇ ਕੰਮ ਵਾਲੇ ਦਿਨ ਇਸ ਸਥਾਨ ਤੇ ਅਤੇ ਇਸੇ ਸਮੇਂ ਉੱਤੇ ਕਰਵਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਹਰ ਬੋਲੀ ਦੇਣ ਵਾਲੇ ਚਾਹਵਾਨ ਵਿਅਕਤੀ ਨੂੰ ਬੋਲੀ ਦੇਣ ਤੋਂ ਪਹਿਲਾਂ ਆਪਣੀ ਸਕਿਉਰਿਟੀ ਰਕਮ ਮੁਬਲਿਗ 10 ਹਜ਼ਾਰ ਰੁਪਏ ਬਤੌਰ ਜ਼ਮਾਨਤ ਉਪ ਮੰਡਲ ਮੈਜਿਸਟਰੇਟ ਅਹਿਮਦਗੜ੍ਹ ਪਾਸ ਜਮਾਂ ਕਰਵਾਉਣਾ ਹੋਵੇਗਾ, ਜੋ ਕਿ ਬੋਲੀ ਖਤਮ ਹੋਣ ਤੇ ਵਾਪਿਸ ਕਰ ਦਿੱਤੇ ਜਾਣਗੇ । ਉਨ੍ਹਾਂ ਦੱਸਿਆ ਕਿ ਬੋਲੀ ਦੀ ਮੰਜੂਰੀ ਤੋਂ ਤੁਰੰਤ ਬਾਅਦ ਸਬੰਧਿਤ ਵਿਅਕਤੀ ਵੱਲ਼ੋਂ ਇੱਕ ਇਕਰਾਰਨਾਮਾ ਦੇਣਾ ਪਵੇਗਾ ਅਤੇ ਇੱਕ ਜਾਮਨੀ ਵੀ ਦੇਣੀ ਪਵੇਗੀ।

ਉਨ੍ਹਾਂ ਹੋਰ ਕਿਹਾ ਕਿ ਠੇਕੇਦਰਾ ਕੰਟੀਨ ਉੱਤੇ ਵਸਤੂਆਂ ਮਾਰਕਿਟ ਰੇਟ ਅਨੁਸਾਰ ਵੇਚਣ ਦਾ ਪਾਬੰਦ ਹੋਵੇਗਾ ਨਾਲ ਹੀ ਉਹ ਕੰਟੀਨ ਅੱਗੇ ਵਸਤੂਆਂ ਦੇ ਰੇਟ ਲਿਖ ਕੇ ਲਗਾਏਗਾ। ਉਹ ਕੰਟੀਨ ਦੇ ਆਲੇ ਦੁਆਲੇ ਦੀ ਸਫਾਈ ਦਾ ਵੀ ਧਿਆਨ ਰੱਖੇਗਾ ਅਤੇ ਫਾਲਤੂ ਪਦਾਰਥ ਅਤੇ ਕੂੜਾ ਕਰਕਟ ਦਾ ਯੋਗ ਪ੍ਰਬੰਧ ਕਰਨ ਲਈ ਜਿੰਮੇਵਾਰ ਹੋਵੇਗਾ ।

Leave a Reply

Your email address will not be published. Required fields are marked *