Headlines

ਮਾਲੇਰਕੋਟਲਾ ਜ਼ਿਲ੍ਹੇ’ਚ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ ਗੈਸ ਦੀ ਸਪਲਾਈ ਨਿਰਵਿਘਨ- ਡਿਪਟੀ ਕਮਿਸ਼ਨਰ

ਅਫਵਾਹਾਂ ਤੋਂ ਬਚਣ ਅਤੇ ਬੇਲੋੜਾ ਸਟਾਕ ਨਾ ਕਰਨ ਦੀ ਅਪੀਲ, ਬਲੈਕ ਮਾਰਕੀਟਿੰਗ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ 

ਕਾਰਵਾਈ

Bol Punjab de,Buero ਮਾਲੇਰਕੋਟਲਾ 29 ਮਾਰਚ

ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ.ਤਿੜਕੇ ਵੱਲੋਂ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ ਗੈਸ ਦੀ ਨਿਰਵਿਘਨ ਸਪਲਾਈ  ਸਬੰਧੀ ਇੱਕ ਅਹਿਮ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਐਲ.ਪੀ.ਜੀ ਗੈਸ ਦੀ ਸਪਲਾਈ ਪੂਰੀ ਤਰ੍ਹਾਂ ਨਿਰਵਿਘਨ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਘਾਟ ਨਹੀਂ ਹੈ।ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਐਲ.ਪੀ.ਜੀ ਗੈਸ ਦਾ ਬੇਲੋੜੀ ਮਾਤਰਾ ਵਿੱਚ ਸਟਾਕ ਇਕੱਠਾ ਕਰਨ ਤੋਂ ਗੁਰੇਜ਼ ਕੀਤਾ ਜਾਵੇ ਅਤੇ ਜ਼ਰੂਰਤ ਅਨੁਸਾਰ ਹੀ ਗੈਸ ਦੀ ਵਰਤੋਂ ਕੀਤੀ ਜਾਵੇ।

ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਵੀ ਪੂਰੀ ਤਰ੍ਹਾਂ ਨਿਰਵਿਘਨ ਚੱਲ ਰਹੀ ਹੈ। ਜ਼ਿਲ੍ਹੇ ਦੇ ਸਾਰੇ ਪੈਟਰੋਲ ਪੰਪਾਂ ’ਤੇ ਉਚਿਤ ਮਾਤਰਾ ਵਿੱਚ ਪੈਟਰੋਲ ਅਤੇ ਡੀਜ਼ਲ ਉਪਲਬਧ ਹੈ ਅਤੇ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਹੈ।ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ’ਤੇ ਵਿਸ਼ਵਾਸ ਨਾ ਕਰਨ ਅਤੇ ਨਾ ਹੀ ਬੇਲੋੜੀ ਮਾਤਰਾ ਵਿੱਚ ਪੈਟਰੋਲ, ਡੀਜ਼ਲ ਜਾਂ ਐਲ.ਪੀ.ਜੀ ਗੈਸ ਦਾ ਸਟਾਕ ਇਕੱਠਾ ਕਰਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਜੇਕਰ ਕੋਈ ਵੀ ਵਿਅਕਤੀ ਪੈਟਰੋਲ,ਡੀਜ਼ਲ ਜਾਂ ਐਲ.ਪੀ.ਜੀ ਗੈਸ ਦੀ ਬਲੈਕ ਮਾਰਕੀਟਿੰਗ ਜਾਂ ਜਮ੍ਹਾਂਖੋਰੀ ਕਰਦਾ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਾਗਰਿਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।

Leave a Reply

Your email address will not be published. Required fields are marked *