Headlines

ਐੱਸ.ਯੂ.ਐੱਸ ਕਾਲਜ ਦੇ ਐਜੂਕੇਸ਼ਨ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ

Bol Punjab De, Buero 

ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਕਾਲਜ ਆਫ਼ ਐਜੂਕੇਸ਼ਨ ਅਤੇ ਐਲੀਮੈਂਟਰੀ ਟੀਚਰ ਟ੍ਰੇਨਿੰਗ ਇੰਸਟੀਟਿਊਟ ਮਹਿਲਾਂ ਚੌਂਕ ਵਿਖੇ ਮਿਤੀ 11.04.2026 ਨੂੰ ਵਿਦਾਇਗੀ ਪਾਰਟੀ ਆਯੋਜਿਤ ਕੀਤੀ ਗਈ। ਸੰਸਥਾ ਦੇ ਚੇਅਰਮੈਨ ਸ਼੍ਰੀ ਰਾਓਵਿੰਦਰ ਸਿੰਘ ਜੀ ਅਤੇ ਵਾਈਸ ਚੇਅਰਮੈਨ ਸ਼੍ਰੀ ਕੌਰ ਸਿੰਘ ਡੁੱਲਟ ਜੀ ਦੀ ਅਗਵਾਈ ਵਿੱਚ ਸਵੇਰੇ ਬੀ.ਐੱਡ ਦੇ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਨ ਕਰਕੇ ਪਾਰਟੀ ਦੀ ਸ਼ੁਰੂਆਤ ਕੀਤੀ ਗਈ। ਬੀ.ਐੱਡ ਸਮੈਸਟਰ ਦੂਜਾ ਦੇ ਵਿਦਿਆਰਥੀਆਂ ਵੱਲੋਂ ਬੀ. ਐੱਡ ਸਮੈਸਟਰ ਚੌਥਾ ਦੇ ਵਿਦਿਆਰਥੀਆਂ ਦਾ ਸੁਆਗਤ ਫੁਲਕਾਰੀ ਤਾਣ ਕੇ ਫੁੱਲ ਵਰਸਾ ਕੇ ਬੜੇ ਹੀ ਸੁਚੱਜੇ ਢੰਗ ਨਾਲ ਕੀਤਾ ਗਿਆ। ਈ.ਟੀ.ਟੀ ਅਤੇ ਬੀ.ਐੱਡ ਦੇ ਵਿਦਿਆਰਥੀਆਂ ਦੁਆਰਾ ਗੀਤ, ਸੋਲੋ ਡਾਂਸ, ਗਰੁੱਪ ਡਾਂਸ, ਸਕਿੱਟ, ਕੋਰਿਓਗਰਾਫੀ ਅਤੇ ਮਾਡਲਿੰਗ ਆਦਿ ਗਤੀਵਿਧੀਆ ਪੇਸ਼ ਕੀਤੀਆ।]

ਜੱਜ ਸਾਹਿਬਾਨਾਂ ਵੱਲੋਂ ਸਾਰੇ ਵਿਦਿਆਰਥੀਆਂ ਦੀ ਕਾਰਜਗੁਜ਼ਾਰੀ ਨੂੰ ਦੇਖਦੇ ਹੋਏ, ਉਹਨਾਂ ਵਿੱਚੋਂ ਵਿਦਿਆਰਥੀ ਬੀ.ਐੱਡ ਸਮੈਸਟਰ ਚੌਥਾ ਵਿਚੋਂ ਕਰਨਵੀਰ ਸਿੰਘ ਨੂੰ ਮਿਸਟਰ ਫੇਅਰਵੈੱਲ ਅਤੇ ਹੇਜ਼ਲ ਨੂੰ ਮਿਸ ਫੇਅਰਵੈੱਲ ਚੁਣਿਆ ਗਿਆ ਅਤੇ ਈ.ਟੀ.ਟੀ ਸਾਲ ਦੂਜਾ ਵਿਚੋਂ ਵਿਦਿਆਰਥੀ ਅਭੀਸ਼ੇਕ ਜੈਨ ਨੂੰ ਮਿਸਟਰ ਫੇਅਰਵੈੱਲ ਅਤੇ ਆਰਤੀ ਰਾਣੀ ਨੂੰ ਮਿਸ ਫੇਅਰਵੈੱਲ ਚੁਣਿਆ ਗਿਆ। ਪ੍ਰਿੰਸੀਪਲ ਡਾ. ਕੁਲਵੰਤ ਕੌਰ ਜੀ ਅਤੇ ਈ.ਟੀ.ਟੀ. ਪ੍ਰਿੰਸੀਪਲ ਡਾ. ਰਾਜਵਿੰਦਰ ਸਿੰਘ ਜੀ ਵੱਲੋਂ ਅਤੇ ਸਮੂਹ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਵਧਾਈ ਦੇਣ ਦੇ ਨਾਲ ਨਾਲ ਤੋਹਫੇ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਪ੍ਰਿੰਸੀਪਲ ਮੈਡਮ ਵੱਲੋਂ ਸਮੂਹ ਈ.ਟੀ.ਟੀ ਅਤੇ ਬੀ.ਐੱਡ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ।

Leave a Reply

Your email address will not be published. Required fields are marked *