Headlines

ਸੁਨਾਮ ‘ਚ ਬਾਲ ਭੀਖ ਵਿਰੁੱਧ ਕਾਰਵਾਈ, ਇਕ ਬੱਚਾ ਕੀਤਾ ਰੈਸਕਿਊ

Oplus_16908288

ਦਰਸ਼ਨ ਸਿੰਘ ਚੌਹਾਨ, Bol Punjab De, Buero 

ਸੁਨਾਮ — ਭੀਖ ਮੰਗਣ ਵਿਰੁੱਧ ਚਲਾਈ ਵਿਸ਼ੇਸ਼ ਚੈਕਿੰਗ ਮੁਹਿੰਮ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਦੇ ਅਧਿਕਾਰੀਆਂ ਨੇ ਸੁਨਾਮ ਵਿਖੇ ਇੱਕ ਬੱਚੇ ਨੂੰ ਰੈਸਕਿਊ ਕੀਤਾ ਹੈ। ਜ਼ਿਲ੍ਹਾ  ਪ੍ਰੋਗਰਾਮ ਅਫਸਰ ਪ੍ਰਦੀਪ ਸਿੰਘ ਗਿੱਲ ਨੇ ਮੁਹਿੰਮ ਦਾ ਮੁੱਖ ਉਦੇਸ਼ ਦੱਸਦਿਆਂ ਆਖਿਆ ਕਿ ਸੜਕਾਂ, ਬਾਜ਼ਾਰਾਂ, ਬੱਸ ਸਟੈਂਡ, ਰੇਲਵੇ ਸਟੇਸ਼ਨ, ਧਾਰਮਿਕ ਸਥਾਨਾਂ ਅਤੇ ਹੋਰ ਜਨਤਕ ਸਥਾਨਾਂ ’ਤੇ ਭੀਖ ਮੰਗਣ ਵਾਲੇ ਬੱਚਿਆਂ ਦੀ ਪਛਾਣ ਕਰਨਾ, ਉਨ੍ਹਾਂ ਨੂੰ ਤੁਰੰਤ ਸੁਰੱਖਿਆ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੇ ਪੁਨਰਵਾਸ ਲਈ ਲੋੜੀਂਦੇ ਕਦਮ ਚੁੱਕਣੇ ਸਨ।

ਚੈਕਿੰਗ ਦੌਰਾਨ ਟੀਮ ਵੱਲੋਂ ਸੁਨਾਮ ਦੇ ਵੱਖ-ਵੱਖ ਸੰਵੇਦਨਸ਼ੀਲ ਅਤੇ ਭੀੜ-ਭਾੜ ਵਾਲੇ ਇਲਾਕਿਆਂ ਦੀ ਨਿਗਰਾਨੀ ਕੀਤੀ ਗਈ। ਇਸ ਦੌਰਾਨ ਇੱਕ ਬੱਚਾ ਭੀਖ ਮੰਗਦਾ ਹੋਇਆ ਪਾਇਆ ਗਿਆ, ਜਿਸ ਨੂੰ ਟੀਮ ਵੱਲੋਂ ਤੁਰੰਤ ਰੈਸਕਿਊ ਕਰਕੇ ਬੱਚੇ ਦੀ ਸੁਰੱਖਿਆ ਯਕੀਨੀ ਬਣਾਈ ਗਈ ਅਤੇ ਅਗਲੀ ਕਾਨੂੰਨੀ ਕਾਰਵਾਈ ਲਈ ਸੰਬੰਧਿਤ ਅਧਿਕਾਰੀਆਂ ਦੇ ਹਵਾਲੇ ਕੀਤਾ ਗਿਆ। ਇਸ ਚੈਕਿੰਗ ਮੁਹਿੰਮ ਵਿੱਚ ਸਿੱਖਿਆ ਵਿਭਾਗ, ਪੁਲਿਸ ਵਿਭਾਗ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਸੰਗਰੂਰ ਦੀ ਸਾਂਝੀ ਟੀਮ ਵੱਲੋਂ ਸਰਗਰਮ ਭੂਮਿਕਾ ਨਿਭਾਈ ਗਈ। ਸਿੱਖਿਆ ਵਿਭਾਗ ਤੋਂ ਗੁਰਜਿੰਦਰ ਸਿੰਘ, ਪੁਲਿਸ ਵਿਭਾਗ ਤੋਂ ਗੁਰਚਰਨ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਸ੍ਰੀਮਤੀ ਨਿਰਮਲ ਕੌਰ ਅਤੇ ਰੂਪਿੰਦਰ ਸਿੰਘ , ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਸੰਗਰੂਰ ਸ਼ਾਮਲ ਰਹੇ। ਜ਼ਿਲ੍ਹਾ ਪ੍ਰੋਗਰਾਮ ਅਫਸਰ ਪ੍ਰਦੀਪ ਸਿੰਘ ਗਿੱਲ ਵੱਲੋਂ ਦੱਸਿਆ ਗਿਆ ਕਿ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਅਤੇ ਉਨ੍ਹਾਂ ਨੂੰ ਭੀਖ ਮੰਗਣ ਵਰਗੀਆਂ ਸਮਾਜਿਕ ਕੁਰਿਵਾਜਾਂ ਤੋਂ ਬਚਾਉਣਾ ਵਿਭਾਗ ਦੀ ਪ੍ਰਾਥਮਿਕਤਾ ਹੈ।

ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਥਾਂ ’ਤੇ ਕੋਈ ਬੱਚਾ ਭੀਖ ਮੰਗਦਾ ਹੋਇਆ ਵੇਖਿਆ ਜਾਵੇ ਤਾਂ ਤੁਰੰਤ ਜਾਣਕਾਰੀ ਸਬੰਧਿਤ ਮਹਿਕਮੇ ਨੂੰ ਦਿੱਤੀ ਜਾਵੇ।

Leave a Reply

Your email address will not be published. Required fields are marked *